Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋਂ ਪਸੰਦੀਦਾ ਥਾਂ ਵਜੋਂ ਸਥਾਪਤ ਕਰਨ ਲਈ ਕੀਤੀ ਦੋਹਰੀ ਸ਼ੁਰੂਆਤ : ਅਮਨ ਅਰੋੜਾ

Aman Arora, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ/ਐਸ ਏ ਐਸ ਨਗਰ , 09 Jul 2026

Last updated on: Jul 10, 2026, 09:04 IST

ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ।

ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ। ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖੇਤਰਾਂ ਦੇ 14 ਨਵੀਨਤਾਕਾਰੀ ਉੱਦਮਾਂ ਵੱਲੋਂ ਪਿੱਚਿੰਗ ਸੈਸ਼ਨ ਪੇਸ਼ ਕੀਤੇ ਗਏ।

ਇਸ ਸਮਾਗਮ ਨੇ ਉੱਦਮੀਆਂ, ਨਿਵੇਸ਼ਕਾਂ ਅਤੇ ਸਲਾਹਕਾਰਾਂ ਨੂੰ ਇੱਕ ਛਤ ਥੱਲੇ ਇਕੱਠੇ ਹੋ ਕੇ ਸਟਾਰਟਅੱਪਸ ਸਬੰਧੀ ਆਪਣੀਆਂ ਵਿਕਾਸ ਯੋਜਨਾਵਾਂ ਪੇਸ਼ ਕਰਨ ਦੇ ਨਾਲ-ਨਾਲ ਫੰਡਿੰਗ, ਰਣਨੀਤਕ ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਸਬੰਧੀ ਮੌਕਿਆਂ ਦੀ ਪੜਚੋਲ ਲਈ ਵੀ ਢੁਕਵਾਂ ਮੰਚ ਪ੍ਰਦਾਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਮਲੀ, ਨਵੀਨਤਾਕਾਰੀ ਤੇ ਨਰੋਈ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ, “ਸਟਾਰਟਅੱਪ ਪੰਜਾਬ ਨੇ ਨੀਤੀਗਤ ਪ੍ਰੋਤਸਾਹਨ, ਸੀਡ ਫੰਡਿੰਗ ਅਤੇ ਇਨਕਿਊਬੇਸ਼ਨ ਸਹਾਇਤਾ ਪ੍ਰਦਾਨ ਕੀਤੀ ਹੈ। ਪੰਜਾਬ ਇਨਵੈਸਟਰ ਸਰਕਲ ਨਾਲ, ਅਸੀਂ ਹੁਣ ਨਵੀਨਤਾ ਅਤੇ ਨਿਵੇਸ਼ ਵਿਚਕਾਰਲੇ ਮਹੱਤਵਪੂਰਨ ਪਾੜੇ ਨੂੰ ਪੂਰਨ ਲਈ ਲੰਬੇ ਸਮੇਂ ਦਾ ਸੰਸਥਾਗਤ ਮੰਚ ਤਿਆਰ ਕਰ ਰਹੇ ਹਾਂ। ਸਰਕਾਰ ਇੱਕ ਸਮਰੱਥ ਈਕੋਸਿਸਟਮ ਤਿਆਰ ਕਰ ਸਕਦੀ ਹੈ, ਪਰ ਟਿਕਾਊ ਵਿਕਾਸ ਲਈ ਨਿਵੇਸ਼ਕਾਂ ਨਾਲ ਮਜ਼ਬੂਤ ਭਾਈਵਾਲੀ ਦੀ ਲੋੜ ਹੁੰਦੀ ਹੈ।”

ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਵਧ ਰਹੇ ਸਟਾਰਟਅੱਪਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿੱਚ 2500 ਤੋਂ ਵੱਧ ਡੀ.ਪੀ.ਆਈ.ਆਈ.ਟੀ.-ਮਾਨਤਾ ਪ੍ਰਾਪਤ ਸਟਾਰਟਅੱਪ ਹਨ। ਉਨ੍ਹਾਂ ਕਿਹਾ ਕਿ ਸਟਾਰਟਅੱਪ ਪੰਜਾਬ ਨੇ 6.8 ਕਰੋੜ ਰੁਪਏ ਤੋਂ ਵੱਧ ਦੇ ਸੀਡ ਫੰਡਿੰਗ ਰਾਹੀਂ 222 ਤੋਂ ਵੱਧ ਸਟਾਰਟਅੱਪਸ ਦੀ ਸਹਾਇਤਾ ਕੀਤੀ ਹੈ। ਸੂਬੇ ਦੇ ਸਮਾਵੇਸ਼ੀ ਵਿਕਾਸ ਦੇ ਪ੍ਰਮਾਣ ਵਜੋਂ, ਇਨ੍ਹਾਂ ਮਾਨਤਾ ਪ੍ਰਾਪਤ ਸਟਾਰਟਅੱਪਸ ਵਿੱਚੋਂ ਲਗਭਗ ਅੱਧੇ ਸਟਾਰਟਅੱਪਸ ਵਿੱਚ ਘੱਟੋ-ਘੱਟ ਇੱਕ ਮਹਿਲਾ ਨਿਰਦੇਸ਼ਕ ਹੈ, ਜੋ ਕਿ ਪੰਜਾਬ ਦੇ ਆਰਥਿਕ ਖੇਤਰ ਵਿੱਚ ਮਹਿਲਾ ਉੱਦਮੀਆਂ ਦੀ ਵੱਧ ਰਹੀ ਪ੍ਰਮੁੱਖਤਾ ਦਾ ਪ੍ਰਤੱਖ ਪ੍ਰਮਾਣ ਹੈ।

ਉਦਯੋਗ ਮੰਤਰੀ ਨੇ ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0 ਦਾ ਵੀ ਉਦਘਾਟਨ ਕੀਤਾ, ਜੋ ਕਿ ਪਹਿਲਾਂ ਦੇ ਪ੍ਰੋਗਰਾਮ ਦਾ ਅਪਗ੍ਰੇਡਿਡ ਵਰਜ਼ਨ ਹੈ। ਉਨ੍ਹਾਂ ਕਿਹਾ ਕਿ ਨਿਊਰੋਨ ਪਹਿਲਕਦਮੀ ਨੇ 114 ਤਕਨੀਕੀ ਸਟਾਰਟਅੱਪਸ ਨੂੰ ਪ੍ਰਫੁੱਲਿਤ ਕੀਤਾ, 67 ਇੰਟਲੈਕਚੂਆਲ ਪ੍ਰਾਪਰਟੀ ਫਾਈਲਿੰਗ ਦੀ ਸਹੂਲਤ ਦਿੱਤੀ, ਲਗਭਗ 2700 ਨੌਕਰੀਆਂ ਪੈਦਾ ਕੀਤੀਆਂ ਅਤੇ ਸਟਾਰਟਅੱਪਸ ਨੂੰ ਲਗਭਗ 890 ਕਰੋੜ ਰੁਪਏ ਦੇ ਕੁੱਲ ਮੁੱਲਾਂਕਣ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਨਵੇਂ ਵਰਜ਼ਨ ਨਿਊਰੋਨ 2.0 ਦਾ ਟੀਚਾ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਅਤੇ ਅਤਿ-ਆਧੁਨਿਕ ਹੁਨਰ ਬੁਨਿਆਦੀ ਢਾਂਚਾ ਸਥਾਪਤ ਕਰਕੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸ ਸਮਾਗਮ ਵਿੱਚ ਸਟਾਰਟਅੱਪਸ, ਨਿਵੇਸ਼ਕਾਂ ਅਤੇ ਸਲਾਹਕਾਰਾਂ ਵਿਚਕਾਰ ਨੈੱਟਵਰਕਿੰਗ ਸੈਸ਼ਨ ਵੀ ਹੋਏ, ਜਿਸ ਨਾਲ ਭਵਿੱਖੀ ਨਿਵੇਸ਼ਾਂ ਅਤੇ ਰਣਨੀਤਕ ਸਹਿਯੋਗ ਲਈ ਰਾਹ ਪੱਧਰਾ ਹੋਇਆ। ਇਨ੍ਹਾਂ ਦੋ ਪਹਿਲਕਦਮੀਆਂ ਦੀ ਸ਼ੁਰੂਆਤ ਨਾਲ, ਪੰਜਾਬ ਸਰਕਾਰ ਨੇ ਸਟਾਰਟਅੱਪਸ ਅਤੇ ਨਵੀਨਤਾ-ਸੰਚਾਲਿਤ ਉੱਦਮਾਂ ਲਈ ਸੂਬੇ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ‘ਚੋਂ ਇੱਕ ਵਜੋਂ ਸਥਾਪਿਤ ਕਰਨ ਦੀ ਆਪਣੀ ਵਚਨਬੱਧਤਾ ਦ੍ਰਿੜਾਈ ਹੈ।

ਇਸ ਮੌਕੇ ਉਦਯੋਗ ਤੇ ਵਣਜ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਇਨਵੈਸਟ ਪੰਜਾਬ ਦੇ ਸੀ ਈ ਓ ਸ੍ਰੀ ਅਮਿਤ ਢਾਕਾ, ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD