Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ ਪਹਿਲੀ ਵਾਰ ਪੀ.ਪੀ.ਐਮ.ਐਫ. (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬ ਤਕਨੀਕ ਦੀ ਹੋਈ ਵਰਤੋਂ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Web Admin

Web Admin

5 Dariya News

ਲੁਧਿਆਣਾ , 09 Jul 2026

Last updated on: Jul 10, 2026, 09:31 IST

ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਿੰਡ ਸਸਰਾਲੀ ਕਲੋਨੀ ਵਿਖੇ ਜੋ ਕਰੀਬ 3300 ਫੁੱਟ ਬੰਨ੍ਹ ਰੁੜ੍ਹ ਗਿਆ ਸੀ, ਉਸ ਦੀ ਮੁੜ-ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਕੰਮ ਦੀ ਲਾਗਤ ਤਕਰੀਬਨ 11.75 ਕਰੋੜ ਰੁਪਏ ਹੈ। ਇਸ ਵਿੱਚ ਕਰੀਬ 2,00,000 ਕਿਊਬਿਕ ਮੀਟਰ ਮਿੱਟੀ ਦੀ ਵਰਤੋਂ ਨਾਲ ਬੰਨ੍ਹ ਬਣਾਇਆ ਜਾ ਰਿਹਾ ਹੈ, ਜਿਸ ਵਿੱਚੋ ਲਗਭਗ 1,50,000 ਕਿਊਬਿਕ ਮੀਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਬੰਨ੍ਹ ਦੇ ਮੁੜ ਉਸਾਰੀ ਕਾਰਜ ਦੀ ਅਹਿਮ ਵਿਸ਼ੇਸ਼ਤਾ ਇਹ ਹੈ ਕਿ ਕੰਢੇ ਖੁਰਨ ਤੋਂ ਰੋਕਣ ਲਈ ਬੰਨ੍ਹ ਦੇ ਦਰਿਆ ਵਾਲੇ ਅੰਦਰਲੇ ਪਾਸੇ ਪੀ.ਪੀ.ਐਮ.ਐਫ (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ। ਇਸ ਕੰਮ ਵਿੱਚ ਤਕਰੀਬਨ 450 ਜਿਓਟਿਊਬਾਂ ਦੀ ਵਰਤੋਂ ਕੀਤੀ ਜਾਣੀ ਹੈ, ਜਿਸ ਵਿਚੋਂ ਕਰੀਬ 325 ਜਿਓਟਿਊਬਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਪੀ.ਐਮ.ਐਫ ਜੀਓਟਿਊਬ ਦਾ ਕੰਮ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ, ਜੋ ਦਰਿਆ ਕੰਢੇ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਲਈ ਆਧੁਨਿਕ ਜਿਓਸਿੰਥੈਟਿਕ ਇੰਜੀਨੀਅਰਿੰਗ ਤਕਨੀਕਾਂ ਦੇ ਪ੍ਰਯੋਗ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਜਲ ਸਰੋਤ ਮੰਤਰੀ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ 'ਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੀ ਮਜ਼ਬੂਤੀ ਨਾਲ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਅਤੇ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਰਸਾਤ ਦੌਰਾਨ ਪਾਣੀ ਦੇ ਦਬਾਅ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿੱਚ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਵਾਧੂ ਮਸ਼ੀਨਰੀ ਅਤੇ ਮਨੁੱਖੀ ਬਲ ਤਾਇਨਾਤ ਕਰਕੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ।

ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ। ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਸ੍ਰੀਮਤੀ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲ ਸਰੋਤ ਵਿਭਾਗ ਨਾਲ ਪੂਰਾ ਤਾਲਮੇਲ ਬਣਾ ਕੇ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਉਪਲਬਧ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੜ੍ਹ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD