Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕਾਂ ਦੇ ਫ਼ਤਵੇ ਦੀ ਹੋਈ ਲੁੱਟ, ਲੋਕਤੰਤਰ ਨਾਲ ਹੋਇਆ ਸਮਝੌਤਾ

ਆਪ ਦੇਵੇ ਜਵਾਬ, ਉਸਨੇ ਜਨਤਾ ਦਾ ਫ਼ਤਵਾ ਹਾਰਨ ਦੇ ਬਾਵਜੂਦ 'ਆਪ' ਨੇ ਅਹੁਦੇ ਕਿਵੇਂ ਹਾਸਲ ਕੀਤੇ : ਰਾਜਾ ਵੜਿੰਗ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 09 Jul 2026

Last updated on: Jul 10, 2026, 09:42 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਪੂਰਥਲਾ ਵਿੱਚ ਮੇਅਰ ਅਤੇ ਸ਼੍ਰੀ ਚਮਕੌਰ ਸਾਹਿਬ ਵਿੱਚ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ 'ਤੇ ਆਮ ਆਦਮੀ ਪਾਰਟੀ ਵੱਲੋਂ ਕਬਜ਼ਾ ਕਰਨ ਦੇ ਤਰੀਕੇ ਦੀ ਸਖ਼ਤ ਨਿੰਦਾ ਕੀਤੀ ਹੈ, ਜਦਕਿ ਲੋਕਾਂ ਨੇ ਸਪੱਸ਼ਟ ਤੌਰ 'ਤੇ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਮਿਉਂਸੀਪਲ ਚੋਣਾਂ ਦੌਰਾਨ ਕਾਂਗਰਸ ਦੇ ਹੱਕ ਵਿੱਚ ਨਿਰਣਾਇਕ ਫ਼ਤਵਾ ਦਿੱਤਾ ਸੀ, ਲੇਕਿਨ ਆਪ ਨੇ ਇੱਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਤੰਤਰੀ ਫ਼ਤਵੇ ਦਾ ਸਨਮਾਨ ਕਰਨ ਦੀ ਬਜਾਏ ਸਿਆਸੀ ਜੋੜ-ਤੋੜ 'ਤੇ ਭਰੋਸਾ ਰੱਖਦੀ ਹੈ।

ਇਸ ਲੜੀ ਹੇਠ, ਕਪੂਰਥਲਾ ਨਗਰ ਨਿਗਮ ਵਿੱਚ ਕਾਂਗਰਸ ਨੇ 50 ਵਿੱਚੋਂ 31 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ, ਜਦਕਿ 'ਆਪ' ਨੂੰ ਸਿਰਫ਼ 11 ਸੀਟਾਂ ਮਿਲੀਆਂ ਸਨ। ਸ਼੍ਰੋਮਣੀ ਅਕਾਲੀ ਦਲ ਨੇ 3, ਭਾਜਪਾ ਨੇ 3 ਅਤੇ 2 ਸੀਟਾਂ ਹੋਰ/ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਸਨ। ਇਸ ਸਪੱਸ਼ਟ ਬਹੁਮਤ ਦੇ ਬਾਵਜੂਦ 'ਆਪ' ਨੇ ਚੋਣਾਂ ਤੋਂ ਬਾਅਦ ਦੀ ਸਿਆਸੀ ਜੋੜ-ਤੋੜ ਰਾਹੀਂ ਮੇਅਰ ਦਾ ਅਹੁਦਾ ਹਾਸਲ ਕਰ ਲਿਆ, ਜਿਸ ਨਾਲ ਲੋਕਤੰਤਰੀ ਸੰਸਥਾਵਾਂ ਦੀ ਪਵਿੱਤਰਤਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਇਸੇ ਤਰ੍ਹਾਂ, ਸ਼੍ਰੀ ਚਮਕੌਰ ਸਾਹਿਬ ਨਗਰ ਕੌਂਸਲ ਵਿੱਚ ਕਾਂਗਰਸ 13 ਵਿੱਚੋਂ 7 ਵਾਰਡ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ, ਜਦਕਿ 'ਆਪ' ਨੂੰ ਸਿਰਫ਼ 3 ਵਾਰਡ ਮਿਲੇ ਸਨ ਅਤੇ 3 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਸਨ। ਇਸਦੇ ਬਾਵਜੂਦ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ 'ਆਪ' ਦੇ ਹਿੱਸੇ ਚਲਾ ਗਿਆ, ਜੋ ਲੋਕਾਂ ਦੇ ਫ਼ਤਵੇ ਦੀ ਸਿੱਧੀ ਅਣਦੇਖੀ ਹੈ।

ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਲੀਡਰਸ਼ਿਪ ਨੂੰ ਸਵਾਲ ਕਰਦਿਆਂ ਕਿਹਾ :

ਜੇਕਰ ਸਭ ਕੁਝ ਨਿਰਪੱਖ ਢੰਗ ਨਾਲ ਹੋਇਆ ਹੈ, ਤਾਂ ਇੱਕ ਸਧਾਰਨ ਸਵਾਲ ਦਾ ਜਵਾਬ ਦਿਓ ਕਿ ਜਦੋਂ ਲੋਕਾਂ ਨੇ ਭਾਰੀ ਬਹੁਮਤ ਨਾਲ ਕਾਂਗਰਸ ਦੇ ਹੱਕ ਵਿੱਚ ਵੋਟ ਪਾਈ ਸੀ, ਤਾਂ 'ਆਪ' ਇਨ੍ਹਾਂ ਸਿਖਰਲੇ ਅਹੁਦਿਆਂ ਤੱਕ ਕਿਵੇਂ ਪਹੁੰਚ ਗਈ? ਕੀ ਇਹੀ ਉਹ 'ਬਦਲਾਅ' ਹੈ ਜਿਸਦਾ ਵਾਅਦਾ 'ਆਪ' ਨੇ ਕੀਤਾ ਸੀ, ਜਾਂ ਫਿਰ ਇਹ ਲੋਕਤੰਤਰ ਉੱਪਰ ਖੁੱਲ੍ਹਾ ਹਮਲਾ ਹੈ? ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਲੋਕਤੰਤਰ ਸਿਰਫ਼ ਚੋਣਾਂ ਕਰਵਾਉਣਾ ਨਹੀਂ ਹੈ, ਸਗੋਂ ਲੋਕਾਂ ਦੇ ਫ਼ਤਵੇ ਦਾ ਸਨਮਾਨ ਕਰਨ ਦਾ ਨਾਮ ਹੈ।

ਚੋਣਾਂ ਹਾਰਨ ਤੋਂ ਬਾਅਦ ਸੰਵਿਧਾਨਕ ਅਹੁਦਿਆਂ 'ਤੇ ਕਬਜ਼ਾ ਕਰਨਾ ਵੋਟਰਾਂ ਦੇ ਭਰੋਸੇ ਨਾਲ ਧੋਖਾ ਕਰਨ ਦੇ ਬਰਾਬਰ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਹੈ ਕਿ 'ਆਪ' ਨੇ ਵਾਰ-ਵਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਲੋਕਾਂ ਦੇ ਫ਼ਤਵੇ ਨੂੰ ਪਲਟਣ ਦੀ ਕੋਸ਼ਿਸ਼ ਕੀਤੀ ਹੈ, ਬਜਾਏ ਇਸਦੇ ਕਿ ਉਹ ਚੋਣਾਂ ਹਾਰ ਨੂੰ ਨਿਮਰਤਾ ਨਾਲ ਸਵੀਕਾਰ ਕਰਦੀ। ਅਜਿਹੀਆਂ ਕਾਰਵਾਈਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਦੀਆਂ ਹਨ ਅਤੇ ਲੋਕਾਂ ਦਾ ਚੁਣੀਆਂ ਹੋਈਆਂ ਸੰਸਥਾਵਾਂ ਤੋਂ ਭਰੋਸਾ ਡਗਮਗਾਉਂਦੀਆਂ ਹਨ।

ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਦਾ ਪਰਦਾਫ਼ਾਸ਼ ਕਰਦੀ ਰਹੇਗੀ ਅਤੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦੀ ਰੱਖਿਆ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਵੋਟ ਕਾਂਗਰਸ ਨੂੰ ਦਿੱਤੀ ਸੀ, ਪਰ ਕੁਰਸੀ 'ਆਪ' ਨੇ ਹਾਸਲ ਕਰ ਲਈ। ਪੰਜਾਬ ਦੇ ਲੋਕ ਇਸਦਾ ਜਵਾਬ ਚਾਹੁੰਦੇ ਹਨ। ਲੋਕਤੰਤਰ ਨੂੰ ਚੋਣਾਂ ਤੋਂ ਬਾਅਦ ਦੀ ਜੋੜ-ਤੋੜ ਅਤੇ ਸਿਆਸੀ ਇੰਜੀਨੀਅਰਿੰਗ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD