Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਤਿਆਰ ਕੀਤਾ ਜਾਵੇਗਾ - ਮੁੱਖ ਮੰਤਰੀ

ਖੇਡ ਸਹੂਲਤਾਂ ਲਈ ਲਗਭਗ 800 ਕਰੋੜ ਰੁਪਏ ਦਾ ਕੀਤਾ ਪ੍ਰਾਵਧਾਨ

Nayab Singh Saini, Haryana, Chief Minister of Haryana, BJP Haryana, Haryana News, Latest Haryana News, Gaurav Gautam

Web Admin

Web Admin

5 Dariya News

ਚੰਡੀਗੜ੍ਹ , 09 Jul 2026

Last updated on: Jul 10, 2026, 11:46 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਵੱਧ ਤੋਂ ਵੱਧ ਮੈਡਲ ਜਿੱਤਣ ਲਈ ਤਿਆਰ ਕਰਨ ਵਾਸਤੇ ਰਾਜ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਵਿਕਸਿਤ ਕਰਨ ਲਈ ਪਹਿਲੇ ਪੜਾਅ ਵਿੱਚ 11 ਸੈਂਟਰ ਵਿਕਸਿਤ ਕੀਤੇ ਜਾਣਗੇ। ਇਸ ਦੇ ਲਈ ਲਗਭਗ 800 ਕਰੋੜ ਰੁਪਏ ਦੇ ਬਜਟ ਦਾ ਪ੍ਰਾਵਾਧਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਮਿਸ਼ਨ ਓਲੰਪਿਕ ਨੂੰ ਲੈ ਕੇ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਕੇਂਦਰਾਂ ਵਿੱਚ ਸਪੋਰਟਸ ਯੂਨੀਵਰਸਿਟੀ ਰਾਏ, ਸਟੇਟ ਸਪੋਰਟਸ ਕੰਪਲੈਕਸ ਪਲਵਲ, ਟੀ.ਡੀ.ਐਲ. ਸਪੋਰਟਸ ਕੰਪਲੈਕਸ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ ਤੋਂ ਇਲਾਵਾ ਸਪੋਰਟਸ ਕੰਪਲੈਕਸ ਪ੍ਰਾਈਵੇਟ ਅਕੈਡਮੀ ਕਰਨਾਲ, ਜੀਂਦ, ਗੋਹਾਨਾ, ਯਮੁਨਾਨਗਰ ਸ਼ਾਮਲ ਹਨ। 

ਮੀਟਿੰਗ ਦੌਰਾਨ ਨਵੇਂ ਖਿਡਾਰੀਆਂ ਨੂੰ ਤਿਆਰ ਕਰਨ ਬਾਰੇ ਵਿਸਥਾਰ ਨਾਲ ਚਰਚਾ ਹੋਈ, ਜਿਸ ਵਿੱਚ 13 ਤੋਂ 16 ਸਾਲ ਦੀ ਉਮਰ ਵਰਗ ਦੇ ਨੌਜਵਾਨ ਖਿਡਾਰੀ ਸ਼ਾਮਲ ਹਨ। ਉਹਨਾਂ ਦੱਸਿਆ ਕਿ ਓਲੰਪਿਕ 2036 ਟੈਲੇਂਟ ਮਿਸ਼ਨ ਤਹਿਤ ਸਪੋਰਟਸ ਯੂਨੀਵਰਸਿਟੀ ਰਾਏ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ। ਇਸ ਦੀ ਦੇਖਰੇਖ ਖੇਡ ਰਾਜ ਮੰਤਰੀ ਗੌਰਵ ਗੌਤਮ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ 1200 ਬੱਚਿਆਂ ਨੂੰ ਵੱਖ-ਵੱਖ ਖੇਡ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। 

ਇਸ ਤੋਂ ਪਹਿਲਾਂ ਸਾਲ 2028 ਵਿੱਚ ਹੋਣ ਵਾਲੀਆਂ ਏਸ਼ੀਅਨ ਖੇਡਾਂ ਲਈ ਵੀ ਵੱਧ ਤੋਂ ਵੱਧ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਬਿਹਤਰ ਸਿਖਲਾਈ ਦੀ ਸਹੂਲਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਖਿਡਾਰੀਆਂ ਲਈ ਓਲੰਪਿਕ ਤਗ਼ਮਾ ਜੇਤੂ ਕੋਚ ਲਗਾਏ ਜਾਣਗੇ। ਇਸ ਤੋਂ ਇਲਾਵਾ 23 ਹੋਰ ਖੇਡ ਸੈਂਟਰ ਵੀ ਵਿਕਸਿਤ ਕੀਤੇ ਜਾਣਗੇ, ਜਿਨ੍ਹਾਂ ਵਿੱਚ ਖਿਡਾਰੀਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਹੋਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਗੁਪਤਾ, ਕਮਿਸ਼ਨਰ ਅਤੇ ਸਕੱਤਰ ਸੀ.ਜੀ. ਰਜਨੀਕਾਂਥਨ, ਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਡਾ. ਯਸ਼ਪਾਲ, ਅਜੇ ਕੁਮਾਰ, ਕੈਪਟਨ ਮਨੋਜ ਕੁਮਾਰ, ਨਿਦੇਸ਼ਕ ਪਾਰਥ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Gaurav Gautam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD