Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਨਰੇਂਦਰ ਮੋਦੀ ਨੇ ਆਸਟ੍ਰੇਲੀਆ-ਭਾਰਤ ਸੀਈਓ ਫੋਰਮ ਅਤੇ ਇਕਨੌਮਿਕ ਰੋਡਮੈਪ ਬਿਜ਼ਨਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ

Narendra Modi, BJP, Bharatiya Janata Party, Prime Minister of India, Anthony Albanese, Melbourne

Web Admin

Web Admin

5 Dariya News

ਮੈਲਬਰਨ , 09 Jul 2026

Last updated on: Jul 10, 2026, 12:07 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਐਂਥਨੀ ਅਲਬਨੀਜ਼ ਨੇ 9 ਜੁਲਾਈ 2026 ਨੂੰ ਮੈਲਬਰਨ ਵਿੱਚ ਸਾਂਝੇ ਤੌਰ ’ਤੇ ਆਸਟ੍ਰੇਲੀਆ-ਭਾਰਤ ਸੀਈਓ ਫੋਰਮ ਅਤੇ ਇਕਨੌਮਿਕ ਰੋਡਮੈਪ ਬਿਜ਼ਨਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਨ੍ਹਾਂ ਦੋਵਾਂ ਪ੍ਰੋਗਰਾਮਾਂ ਵਿੱਚ ਭਾਰਤ ਅਤੇ ਆਸਟ੍ਰੇਲੀਆ ਦੇ ਪ੍ਰਮੁੱਖ ਸੀਈਓ ਤੇ ਬਿਜ਼ਨਸ ਲੀਡਰਾਂ, ਆਸਟ੍ਰੇਲੀਆ ਦੇ ਪ੍ਰਮੁੱਖ ਸੇਵਾਮੁਕਤੀ ਫੰਡਾਂ ਤੇ ਸੰਸਥਾਗਤ ਨਿਵੇਸ਼ਕਾਂ ਦੇ ਪ੍ਰਤੀਨਿਧੀਆਂ ਅਤੇ ਆਸਟ੍ਰੇਲੀਆ ਦੀਆਂ ਮੋਹਰੀ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਨੇ ਹਿੱਸਾ ਲਿਆ।

ਸੀਈਓ ਫੋਰਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਭਾਰਤ ਦਾ ਮਜ਼ਬੂਤ ਆਰਥਿਕ ਵਾਧਾ, ਨੀਤੀਗਤ ਸੁਧਾਰ, ਡਿਜੀਟਲ ਤਬਦੀਲੀ ਅਤੇ ਨਵੀਨਤਾ ਦਾ ਵਧਦਾ ਹੋਇਆ ਈਕੋਸਿਸਟਮ ਆਸਟ੍ਰੇਲੀਆਈ ਭਾਈਵਾਲਾਂ ਲਈ ਨਵੇਂ ਕਾਰੋਬਾਰੀ ਮੌਕੇ ਪੈਦਾ ਕਰ ਰਿਹਾ ਹੈ। ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਵਿਚਕਾਰ ਆਪਸੀ ਤਾਲਮੇਲ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭਾਰਤ ਵਿੱਚ ਉਤਪਾਦਨ, ਸਵੱਛ ਊਰਜਾ, ਮਹੱਤਵਪੂਰਨ ਖਣਿਜ, ਖਣਨ, ਬੁਨਿਆਦੀ ਢਾਂਚਾ, ਸ਼ਹਿਰੀ ਵਿਕਾਸ, ਹਵਾਬਾਜ਼ੀ, ਲੌਜਿਸਟਿਕਸ, ਐਡਵਾਂਸਡ ਟੈਕਨਾਲੋਜੀ, ਆਰਟੀਫਿਸ਼ੀਅਲ ਇੰਟੈਲੀਜੈਂਸ, ਫਿਨਟੈੱਕ, ਫੂਡ ਪ੍ਰੋਸੈਸਿੰਗ ਅਤੇ ਡਿਜੀਟਲ ਅਰਥ-ਵਿਵਸਥਾ ਵਰਗੇ ਖੇਤਰਾਂ ਵਿੱਚ ਉਪਲਬਧ ਵਿਆਪਕ ਮੌਕਿਆਂ ਦਾ ਜ਼ਿਕਰ ਕੀਤਾ।

ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਵੱਡੇ ਪੱਧਰ ’ਤੇ ਕੰਮ ਕਰਨ ਦੀ ਸਮਰੱਥਾ ਅਤੇ ਆਸਟ੍ਰੇਲੀਆ ਦੀ ਮੁਹਾਰਤ ਮਿਲ ਕੇ ਦੋਵਾਂ ਦੇਸ਼ਾਂ ਲਈ ਇੱਕ ਆਪਸੀ ਲਾਭਦਾਇਕ ਸਥਿਤੀ ਦਾ ਨਿਰਮਾਣ ਕਰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਆਸਟ੍ਰੇਲੀਆਈ ਨਿਵੇਸ਼ਕਾਂ ਨੂੰ ਭਾਰਤ ਵਿੱਚ ਲੰਮੇ ਸਮੇਂ ਦੇ ਨਿਵੇਸ਼ ਦੇ ਮੌਕਿਆਂ ਦਾ ਲਾਭ ਉਠਾਉਣ ਲਈ ਸੱਦਾ ਦਿੱਤਾ। ਉਨ੍ਹਾਂ ਨੇ ਭਾਰਤ ਵਿੱਚ ਆਸਟ੍ਰੇਲੀਆਈ ਯੂਨੀਵਰਸਿਟੀਆਂ ਦੀ ਵਧਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਉੱਚ ਸਿੱਖਿਆ, ਖੋਜ, ਨਵੀਨਤਾ ਅਤੇ ਹੁਨਰ ਵਿਕਾਸ ਵਿੱਚ ਡੂੰਘਾ ਸਹਿਯੋਗ ਨਾ ਸਿਰਫ਼ ਦੋਵਾਂ ਦੇਸ਼ਾਂ ਦੀਆਂ ਪ੍ਰਤਿਭਾਵਾਂ ਨੂੰ ਭਵਿੱਖ ਲਈ ਤਿਆਰ ਕਰੇਗਾ, ਸਗੋਂ ਉਨ੍ਹਾਂ ਨੂੰ ਗਲੋਬਲ ਮੌਕਿਆਂ ਦਾ ਲਾਭ ਉਠਾਉਣ ਵਿੱਚ ਵੀ ਮਦਦ ਕਰੇਗਾ।

ਸੀਈਓ ਫੋਰਮ ਤੋਂ ਬਾਅਦ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ 'ਇਕਨੌਮਿਕ ਰੋਡਮੈਪ ਬਿਜ਼ਨਸ ਪ੍ਰੋਗਰਾਮ' ਨੂੰ ਵੀ ਸੰਬੋਧਨ ਕੀਤਾ, ਜਿਸ ਵਿੱਚ ਦੋਵਾਂ ਧਿਰਾਂ ਦੇ 200 ਤੋਂ ਵੱਧ ਸੀਈਓ ਅਤੇ ਬਿਜ਼ਨਸ ਲੀਡਰਾਂ ਦਾ ਇੱਕ ਵੱਡਾ ਸਮੂਹ ਸ਼ਾਮਲ ਸੀ। ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਸੁਭਾਵਕ ਤਾਲਮੇਲ ਬਾਰੇ ਗੱਲ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਹਿੰਦ-ਪ੍ਰਸ਼ਾਂਤ ਖੇਤਰ ਲਈ ਇੱਕੋ ਜਿਹੇ ਦ੍ਰਿਸ਼ਟੀਕੋਣ, ਲੋਕਾਂ ਵਿਚਕਾਰ ਮਜ਼ਬੂਤ ਸਬੰਧਾਂ ਅਤੇ ਮਜ਼ਬੂਤ ਰਾਜਨੀਤਕ ਸਮਝ ਨੇ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਭਾਈਵਾਲੀ ਨੂੰ ਇੱਕਠੇ ਵਧਣ ਅਤੇ ਖੁਸ਼ਹਾਲ ਹੋਣ ਲਈ ਇੱਕ ਵਧੀਆ ਮਾਹੌਲ ਪ੍ਰਦਾਨ ਕੀਤਾ ਹੈ।

ਸਾਲ 2022 ਦੇ 'ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ' (ਇਕਨੌਮਿਕ ਕੋਆਪ੍ਰੇਸ਼ਨ ਐਂਡ ਟਰੇਡ ਐਗਰੀਮੈਂਟ - ਈਸੀਟੀਏ) ’ਤੇ ਅਧਾਰਿਤ ਵਪਾਰ ਅਤੇ ਨਿਵੇਸ਼ ਸਬੰਧਾਂ ਦੇ ਵਾਧੇ ’ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਪ੍ਰਸਤਾਵਿਤ 'ਵਿਆਪਕ ਆਰਥਿਕ ਸਹਿਯੋਗ ਸਮਝੌਤੇ' (ਕੰਪ੍ਰੀਹੈਂਸਿਵ ਇਕਨੌਮਿਕ ਕੋਆਪ੍ਰੇਸ਼ਨ ਐਗਰੀਮੈਂਟ -ਸੀਈਸੀਏ) ਨੂੰ ਜਲਦੀ ਤੋਂ ਜਲਦੀ ਅੰਤਿਮ ਰੂਪ ਦੇਣ ਦਾ ਸੱਦਾ ਦਿੱਤਾ, ਤਾਂ ਜੋ ਵਪਾਰਕ ਸਬੰਧਾਂ ਨੂੰ ਇੱਕ ਨਵੇਂ ਪੱਧਰ ’ਤੇ ਲਿਜਾਇਆ ਜਾ ਸਕੇ।

ਉਨ੍ਹਾਂ ਨੇ ਬਿਜ਼ਨਸ ਲੀਡਰਾਂ ਨੂੰ ਦੋਵਾਂ ਧਿਰਾਂ ਦੀਆਂ ਵਿਸ਼ੇਸ਼ਤਾਵਾਂ ਦਾ ਲਾਭ ਉਠਾਉਣ ਅਤੇ ਗਲੋਬਲ ਹੱਲ ਤਲਾਸ਼ਣ ਦੀ ਅਪੀਲ ਕੀਤੀ, ਵਿਸ਼ੇਸ਼ ਤੌਰ ’ਤੇ ਰੇਅਰ ਅਰਥਸ (ਦੁਰਲੱਭ ਖਣਿਜ), ਲਿਥੀਅਮ, ਬੈਟਰੀ, ਇਲੈਕਟ੍ਰੌਨਿਕਸ, ਈਵੀ, ਸੈਮੀਕੰਡਕਟਰਸ, ਏਆਈ ਅਤੇ ਡਿਫੈਂਸ ਸਪਲਾਈ ਚੇਨ ਦੇ ਖੇਤਰਾਂ ਵਿੱਚ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਹ ਸੁਝਾਅ ਵੀ ਦਿੱਤਾ ਕਿ ਦੁਵੱਲੇ ਵਪਾਰਕ ਸਬੰਧਾਂ ਨੂੰ ਅਗਲੇ ਪੱਧਰ ’ਤੇ ਲਿਜਾਣ ਲਈ ਇਹ ਮਹੱਤਵਪੂਰਨ ਹੈ ਕਿ ਭਾਰਤ ਦੇ ਰਾਜ ਅਤੇ ਆਸਟ੍ਰੇਲੀਆ ਦੇ ਸੂਬੇ ਆਪਣੀਆਂ ਮੂਲ ਸਮਰੱਥਾਵਾਂ ਦੇ ਅਧਾਰ ’ਤੇ ਮਜ਼ਬੂਤ ਆਰਥਿਕ ਭਾਈਵਾਲੀ ਸਥਾਪਿਤ ਕਰਨ। 

ਦੋਵਾਂ ਮੰਚਾਂ ’ਤੇ ਹੋਈਆਂ ਚਰਚਾਵਾਂ ਤੋਂ ਪੈਦਾ ਹੋਈ ਉਮੀਦ ਅਤੇ ਸਾਰਥਕ ਵਿਚਾਰਾਂ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਭਾਰਤ-ਆਸਟ੍ਰੇਲੀਆ ਆਰਥਿਕ ਸਬੰਧ ਨਿਰੰਤਰ ਖ਼ੁਸ਼ਹਾਲ ਹੁੰਦੇ ਰਹਿਣਗੇ।

 

Tags: Narendra Modi , BJP , Bharatiya Janata Party , Prime Minister of India , Anthony Albanese , Melbourne

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD