Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਰਜੀਤ ਵਾਲੀਆ ਵੱਲੋਂ ਐਸ.ਆਈ.ਆਰ. ਤਹਿਤ ਸੌ ਫੀਸਦੀ ਗਣਨਾ ਤੇ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰਨ ’ਤੇ 2 ਬੂਥ ਲੈਵਲ ਅਫ਼ਸਰਾਂ ਦਾ ਸਨਮਾਨ

ਵੋਟਰਾਂ ਨੂੰ ਤੁਰੰਤ ਗਣਨਾ ਫਾਰਮ ਜਮ੍ਹਾ ਕਰਵਾਉਣ ਦੀ ਕੀਤੀ ਅਪੀਲ

Varjeet Walia, DC Jalandhar, Jalandhar, Deputy Commissioner Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 09 Jul 2026

Last updated on: Jul 10, 2026, 12:21 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਸੌ ਫੀਸਦੀ ਗਣਨਾ (ਇਨੂਮੀਰੇਸ਼ਨ) ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰਨ ’ਤੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਜਾਰੀ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ। ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਜਾਰੀ ਪ੍ਰਸ਼ੰਸਾ ਪੱਤਰ ਵਿਧਾਨ ਸਭਾ ਹਲਕਾ 034-ਜਲੰਧਰ ਪੱਛਮੀ ਅਧੀਨ ਬੂਥ ਨੰਬਰ 116 ਦੀ ਬੀ.ਐਲ.ਓ. ਮੀਨੂੰ ਅਤੇ ਵਿਧਾਨ ਸਭਾ ਹਲਕਾ 037-ਜਲੰਧਰ ਛਾਉਣੀ ਅਧੀਨ ਬੂਥ ਨੰਬਰ 121 ਦੇ ਬੀ.ਐਲ.ਓ. ਗਣੇਸ਼ ਕੁਮਾਰ ਨੂੰ ਸੌਂਪੇ ਗਏ। 

ਇਹ ਸਨਮਾਨ ਉਨ੍ਹਾਂ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਪੂਰੀ ਗਣਨਾ ਯਕੀਨੀ ਬਣਾਉਣ ਅਤੇ ਬੀ.ਐਲ.ਓ. ਐਪ ਰਾਹੀਂ ਮੁਕੰਮਲ ਡਿਜੀਟਾਈਜ਼ੇਸ਼ਨ ਹਾਸਲ ਕਰਨ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਦਿੱਤਾ ਗਿਆ। ਦੋਵਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਲਗਨ ਅਤੇ ਸਮਰਪਣ ਇਸ ਵਿਆਪਕ ਚੋਣ ਅਭਿਆਸ ਵਿੱਚ ਲੱਗੇ ਹੋਰਨਾਂ ਬੀ.ਐਲ.ਓਜ਼ ਲਈ ਪ੍ਰੇਰਨਾ ਦਾ ਕੰਮ ਕਰੇਗਾ। 

ਸ਼੍ਰੀ ਵਾਲੀਆ ਨੇ ਹਰੇਕ ਵੋਟਰ ਤੱਕ ਸਫ਼ਲਤਾਪੂਰਵਕ ਪਹੁੰਚਣ ਅਤੇ ਪ੍ਰਕਿਰਿਆ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਬੀ.ਐਲ.ਓ. 15 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ ਅਤੇ ਵੋਟਰਾਂ ਤੋਂ ਗਣਨਾ ਫਾਰਮ ਇਕੱਤਰ ਕਰ ਰਹੇ ਹਨ।

ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਵੋਟਰਾਂ ਨੂੰ ਬੀ.ਐਲ.ਓਜ਼ ਨਾਲ ਸਹਿਯੋਗ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ ਆਪਣੇ ਭਰੇ ਹੋਏ ਗਣਨਾ ਫਾਰਮ ਜਲਦ ਤੋਂ ਜਲਦ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸ.ਆਈ.ਆਰ. ਦਾ ਉਦੇਸ਼ ਸਹੀ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਯਕੀਨੀ ਬਣਾਉਣਾ ਹੈ ਅਤੇ ਇਹ ਪੱਕਾ ਕਰਨ ਹੈ ਕਿ ਕੋਈ ਵੀ ਯੋਗ ਵੋਟਰ ਲੋਕਤੰਤਰੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

 

Tags: Varjeet Walia , DC Jalandhar , Jalandhar , Deputy Commissioner Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD