Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਾਲੜੂ ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Anti Drug Mission, Drive Against Drugs, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, CASO

Web Admin

Web Admin

5 Dariya News

ਲਾਲੜੂ , 09 Jul 2026

Last updated on: Jul 10, 2026, 12:25 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ. ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਨਾਨਕ ਸਿੰਘ, ਆਈ.ਪੀ.ਐਸ. ਅਤੇ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਪਤਾਨ ਪੁਲਿਸ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਯੋਗੇਸ਼ ਕੁਮਾਰ, ਮੁੱਖ ਅਫ਼ਸਰ ਥਾਣਾ ਲਾਲੜੂ ਦੀ ਅਗਵਾਈ ਵਿੱਚ ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਅਨੁਸਾਰ ਮਿਤੀ 08 ਜੁਲਾਈ 2026 ਨੂੰ ਥਾਣੇਦਾਰ ਗੁਰਵਿੰਦਰ ਸਿੰਘ, ਇੰਚਾਰਜ ਪੁਲਿਸ ਚੌਕੀ ਲੈਹਲੀ, ਸਮੇਤ ਪੁਲਿਸ ਪਾਰਟੀ ਦੁਆਰਾ ਦੱਪਰ ਟੋਲ ਪਲਾਜ਼ਾ ਵਿਖੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਅੰਬਾਲਾ ਵੱਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚੋਂ ਦੋ ਨੌਜਵਾਨ ਇੱਕ ਪਿੱਠੂ ਬੈਗ ਸਮੇਤ ਉਤਰੇ। 

ਪੁਲਿਸ ਨੂੰ ਦੇਖ ਕੇ ਉਹ ਘਬਰਾ ਗਏ ਅਤੇ ਤੇਜ਼ੀ ਨਾਲ ਲਾਲੜੂ ਵੱਲ ਮੁੜਦੇ ਹੋਏ ਆਪਣਾ ਬੈਗ ਖੇਤਾਂ ਵਿੱਚ ਸੁੱਟ ਦਿੱਤਾ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਬੈਗ ਵਿੱਚੋਂ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਘੜਾਮਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ ਅਤੇ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਖੂਹਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ ਵਜੋਂ ਹੋਈ।

ਇਸ ਸਬੰਧੀ ਥਾਣਾ ਲਾਲੜੂ ਵਿਖੇ ਮੁਕੱਦਮਾ ਨੰਬਰ 136 ਮਿਤੀ 08.07.2026 ਅਧੀਨ ਧਾਰਾ 22 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਬਨਾਰਸ (ਉੱਤਰ ਪ੍ਰਦੇਸ਼) ਤੋਂ ਲਿਆਏ ਸਨ ਅਤੇ ਆਪਣੇ ਇਲਾਕੇ ਵਿੱਚ ਵੇਚਣ ਦਾ ਇਰਾਦਾ ਰੱਖਦੇ ਸਨ।

ਦੋਵਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਗ੍ਰਿਫ਼ਤਾਰ ਮੁਲਜ਼ਮ:

1. ਵਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ, ਵਾਸੀ ਪਿੰਡ ਘੜਾਮਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ।

2. ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਵਾਸੀ ਪਿੰਡ ਖੂਹਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ।

ਬਰਾਮਦਗੀ:

 31,000 ਨਸ਼ੀਲੀਆਂ ਗੋਲੀਆਂ (ਮਾਰਕਾ ਲੋਮੋਟਿਲ)

 

Tags: Anti Drug Mission , Drive Against Drugs , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD