Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉੱਦਮ ਕੀਤਾ : ਬਲਕਾਰ ਸਿੰਘ

ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਸਰਬ ਸਾਂਝੀਵਾਲਤਾ, ਭਾਈਚਾਰੇ ਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਦਿੱਤਾ ਸੱਦਾ

Balkar Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਜਲੰਧਰ , 10 Jul 2026

Last updated on: Jul 10, 2026, 16:37 IST

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਪ੍ਰੋਗਰਾਮ ਤਹਿਤ ਵੀਰਵਾਰ ਸ਼ਾਮ ਜ਼ਿਲ੍ਹੇ ਦੇ ਪਿੰਡ ਬੁਲੰਦਪੁਰ, ਰੰਧਾਵਾ ਮਸੰਦਾ, ਭੋਡੀਪੁਰ, ਰਾਏਵਾਲ, ਰਾਮਨਗਰ ਅਤੇ ਸੱਤੋਵਾਲੀ ਵਿਖੇ ਗੁਰੂ ਜੀ ਦੇ ਜੀਵਨ, ਫ਼ਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ। ਪਿੰਡ ਬੁਲੰਦਪੁਰ ਤੇ ਰੰਧਾਵਾ ਮਸੰਦਾ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉੱਦਮ ਕੀਤਾ ਗਿਆ ਹੈ। 

ਸ਼੍ਰੀ ਬਲਕਾਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਵੈਨਾਂ ’ਤੇ ਐਲ.ਈ.ਡੀ. ਸਕਰੀਨਾਂ ਰਾਹੀਂ ਸੂਬੇ ਭਰ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਫ਼ਲਸਫੇ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਲਈ ਅਜਿਹੀਆਂ 3 ਵੈਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਹਰੇਕ ਵੈਨ ਰਾਹੀਂ ਰੋਜ਼ਾਨਾ ਦੋ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਇਲਾਕੇ ਵਿੱਚ ਵੀ ਰੋਜ਼ਾਨਾ ਦੋ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਵਿਧਾਇਕ ਬਲਕਾਰ ਸਿੰਘ ਨੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਦਸਤਾਵੇਜ਼ੀ ਫਿਲਮ ਦੇ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਸਰਬ ਸਾਂਝੀਵਾਲਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।  ਇਸੇ ਤਰ੍ਹਾਂ ਸਬ ਡਵੀਜ਼ਨ ਨਕੋਦਰ ਦੇ ਪਿੰਡ ਭੋਡੀਪੁਰ, ਰਾਏਵਾਲ ਅਤੇ ਸਬ ਡਵੀਜ਼ਨ ਆਦਮਪੁਰ ਦੇ ਪਿੰਡ ਰਾਮਨਗਰ ਅਤੇ ਸੱਤੋਵਾਲੀ ਵਿਖੇ ਵੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ, ਜਿਸ ਵਿੱਚ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

 

Tags: Balkar Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD