Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਦਲਵਿੰਦਰਜੀਤ ਸਿੰਘ ਵੱਲੋਂ ਸਿਆਸੀ ਪਾਰਟੀਆਂ ਅਤੇ ਚੋਣ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਦੀ ਤਬਦੀਲੀ, ਨਵੇਂ ਪੋਲਿੰਗ ਸਟੇਸ਼ਨ ਬਣਾਉਣ ਅਤੇ ਨਾਮ ਸੋਧਣ ਸਬੰਧੀ ਪ੍ਰਸਤਾਵਾਂ 'ਤੇ ਹੋਈ ਚਰਚਾ

Dalwinderjit Singh, DC Amritsar, Amritsar, Deputy Commissioner Amritsar, Punjab, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 10 Jul 2026

Last updated on: Jul 10, 2026, 16:55 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2027 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ (ਨਵੀਂ ਵਿਉਂਤਬੰਦੀ) ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ਼੍ਰੀ ਦਲਵਿੰਦਰਜੀਤ ਸਿੰਘ, IAS ਨੇ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੱਲਵੀ ਮਿਸ਼ਰਾ, IAS, ਚੋਣ ਤਹਿਸੀਲਦਾਰ ਸ਼੍ਰੀ ਰਾਜਿੰਦਰ ਸਿੰਘ, ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰ, ਚੋਣ ਕਾਨੂੰਗੋ ਅਤੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। 

ਇਨ੍ਹਾਂ ਰਾਜਸੀ ਪਾਰਟੀਆਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਸ਼ਾਮਲ ਸਨ, ਜਿਨ੍ਹਾਂ ਨੇ ਰੈਸ਼ਨਲਾਈਜ਼ੇਸ਼ਨ ਸਬੰਧੀ ਆਪਣੇ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਮੁੱਖ ਉਦੇਸ਼ ਵੋਟਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੋਟ ਪਾਉਣ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਵੋਟਰ-ਅਨੁਕੂਲ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਪੋਲਿੰਗ ਸਟੇਸ਼ਨ ਬਣਾਉਣ, ਖਸਤਾ ਹਾਲਤ ਵਾਲੀਆਂ ਇਮਾਰਤਾਂ ਵਿੱਚ ਸਥਿਤ ਪੋਲਿੰਗ ਸਟੇਸ਼ਨਾਂ ਨੂੰ ਹੋਰ ਢੁੱਕਵੀਆਂ ਥਾਵਾਂ 'ਤੇ ਤਬਦੀਲ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੇ ਨਾਮਕਰਨ (Nomenclature) ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਤਿਆਰ ਕੀਤੇ ਮੁੱਢਲੇ ਪ੍ਰਸਤਾਵਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪ੍ਰਸਤਾਵਿਤ ਪੋਲਿੰਗ ਸਟੇਸ਼ਨਾਂ ਦੀ ਸੂਚੀ ਸਾਂਝੀ ਕਰਦਿਆਂ ਅਪੀਲ ਕੀਤੀ ਕਿ ਉਹ ਇਸ ਦਾ ਧਿਆਨਪੂਰਵਕ ਨਿਰੀਖਣ ਕਰਨ ਅਤੇ ਜੇਕਰ ਕਿਸੇ ਪੋਲਿੰਗ ਸਟੇਸ਼ਨ ਦੀ ਦੂਰੀ, ਸਥਾਨ ਜਾਂ ਇਮਾਰਤ ਸਬੰਧੀ ਕੋਈ ਇਤਰਾਜ਼ ਜਾਂ ਬਿਹਤਰ ਸੁਝਾਅ ਹੋਵੇ ਤਾਂ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਲਿਖਤੀ ਸੁਝਾਅ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣ, ਤਾਂ ਜੋ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਰੈਂਪ, ਪੀਣ ਵਾਲੇ ਪਾਣੀ, ਬਿਜਲੀ ਅਤੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ, ਤਾਂ ਜੋ ਹਰ ਵੋਟਰ, ਖ਼ਾਸ ਕਰਕੇ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੇ ਅੰਤ ਵਿੱਚ ਹਾਜ਼ਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਉਹ ਵੋਟਰਾਂ ਦੀ ਸਹੂਲਤ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣਗੇ।

 

Tags: Dalwinderjit Singh , DC Amritsar , Amritsar , Deputy Commissioner Amritsar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD