Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਆਪ' ਦੇ ਰਾਜ ਵਿੱਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ: ਕੇਵਲ ਸਿੰਘ ਢਿੱਲੋਂ

ਗੈਂਗਸਟਰ ਬੇਖੌਫ਼, ਪੁਲਿਸ ਨਿਸ਼ਾਨੇ 'ਤੇ ਤੇ ਸਰਕਾਰ ਬੇਖ਼ਬਰ: ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 10 Jul 2026

Last updated on: Jul 10, 2026, 17:12 IST

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੋਗਾ ਦੇ ਪੁਲਿਸ ਥਾਣੇ 'ਤੇ ਹੋਏ ਤਾਜ਼ਾ ਬੰਬ ਹਮਲੇ ਨੂੰ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਜ਼ਿੰਦਾ ਸਬੂਤ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਪੁਲਿਸ ਅਤੇ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਰਹੇ, ਤਾਂ ਆਮ ਜਨਤਾ ਦੀ ਸੁਰੱਖਿਆ ਰੱਬ ਆਸਰੇ ਹੈ।

ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਗਾ ਦਾ ਇਹ ਹਮਲਾ ਕੋਈ ਇਕੱਲੀ ਘਟਨਾ ਨਹੀਂ, ਸਗੋਂ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਬੰਬ ਧਮਾਕਿਆਂ, ਗ੍ਰਨੇਡ ਹਮਲਿਆਂ ਅਤੇ ਗੈਂਗਸਟਰ ਵਾਰਦਾਤਾਂ ਦੀ ਲੜੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲਾ, ਸਰਹਾਲੀ ਪੁਲਿਸ ਥਾਣੇ 'ਤੇ ਆਰਪੀਜੀ ਹਮਲਾ, ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਂਕੀ ਅਤੇ ਖੰਡਵਾਲਾ ਸਥਿਤ ਇਤਿਹਾਸਕ ਠਾਕੁਰ ਦੁਆਰਾ ਸਨਾਤਨ ਧਰਮ ਮੰਦਰ 'ਤੇ ਗ੍ਰਨੇਡ ਹਮਲੇ ਵਰਗੀਆਂ ਘਟਨਾਵਾਂ ਸੂਬੇ ਦੀ ਅਮਨ-ਸ਼ਾਂਤੀ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਰਹੀਆਂ ਹਨ।

ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਅਸੁਰੱਖਿਅਤ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ ਗੈਂਗਸਟਰ ਜੇਲ੍ਹਾਂ ਦੇ ਅੰਦਰੋਂ ਆਪਣੇ ਨੈੱਟਵਰਕ ਚਲਾ ਰਹੇ ਹਨ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਅਪਰਾਧ ਘਟਣ ਦੀ ਬਜਾਏ ਲਗਾਤਾਰ ਵੱਧ ਰਹੇ ਹਨ। 

ਫਿਰੌਤੀਆਂ ਦੀਆਂ ਧਮਕੀਆਂ ਆਮ ਹੋ ਚੁੱਕੀਆਂ ਹਨ ਅਤੇ ਪੈਸੇ ਨਾ ਦੇਣ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਅਜਿਹੇ ਹਾਲਾਤਾਂ ਵਿੱਚ ਪੰਜਾਬ ਦਾ ਆਮ ਨਾਗਰਿਕ ਦਿਨ ਵੇਲੇ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ। ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਗੰਭੀਰ ਸੁਰੱਖਿਆ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਜਨਤਕ ਸਮਾਗਮਾਂ ਵਿੱਚ ਚੁਟਕਲੇ ਸੁਣਾਉਣ ਅਤੇ ਸਿਆਸੀ ਪ੍ਰਚਾਰ ਵਿੱਚ ਰੁੱਝੇ ਹੋਏ ਹਨ। 

ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀ ਲੀਡਰਸ਼ਿਪ ਪੰਜਾਬ ਦੇ ਸਰੋਤਾਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਸੂਬੇ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਜਾ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਸਰਕਾਰ ਨੂੰ ਕਾਨੂੰਨ-ਵਿਵਸਥਾ ਦੀ ਨਾਕਾਮੀ, ਲੁੱਟ-ਖੋਹ, ਕਤਲਾਂ ਅਤੇ ਬੰਬ ਧਮਾਕਿਆਂ ਦਾ ਪੂਰਾ ਹਿਸਾਬ ਦੇਣ ਲਈ ਮਜਬੂਰ ਕਰਨਗੇ। 

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਹੁਣ ਭਾਰਤੀ ਜਨਤਾ ਪਾਰਟੀ ਨਾਲ ਜੁੜੀਆਂ ਹਨ ਅਤੇ ਭਾਜਪਾ ਹੀ ਸੂਬੇ ਵਿੱਚ ਸੁਰੱਖਿਅਤ, ਸ਼ਾਂਤਮਈ ਅਤੇ ਕਾਨੂੰਨ ਦੇ ਰਾਜ ਵਾਲਾ ਮਾਹੌਲ ਸਥਾਪਿਤ ਕਰ ਸਕਦੀ ਹੈ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD