Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ. ਰਵਜੋਤ ਸਿੰਘ

ਪੁਲ ਬਣਨ ਨਾਲ ਕੰਡੀ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ

Dr Ravjot Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 10 Jul 2026

Last updated on: Jul 10, 2026, 17:40 IST

ਪੰਜਾਬ ਦੇ ਜੇਲ੍ਹਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੇੜਾ ਬਾੜੀ ਖੱਡ ਉੱਤੇ 31.20 ਮੀਟਰ ਲੰਬਾ ਹਾਈ ਲੈਵਲ ਪੁਲ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਕੰਡੀ ਖੇਤਰ ਦੇ ਹਜ਼ਾਰਾਂ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। 

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਅੰਤਿਮ ਪੜਾਅ ਵਿੱਚ ਹਨ। ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੰਡੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। 

ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਸਨ ਅਤੇ ਉਸੇ ਲੜੀ ਤਹਿਤ ਇਹ ਹਾਈ ਲੈਵਲ ਪੁਲ ਵੀ ਇਲਾਕੇ ਦੇ ਲੋਕਾਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ। 

ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣਾ ਸ਼ਾਮਲ ਹੈ, ਇਸੇ ਮਕਸਦ ਤਹਿਤ ਮੁੱਖ ਮੰਤਰੀ ਵੱਲੋਂ 99 ਕਰੋੜ ਰੁਪਏ ਦੀ ਲਾਗਤ ਨਾਲ 105 ਕਿਲੋਮੀਟਰ ਲੰਬੇ ਬਲਾਚੌਰ–ਗੜ੍ਹਸ਼ੰਕਰ–ਹੁਸ਼ਿਆਰਪੁਰ–ਦਸੂਹਾ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਵਿੱਚ ਸੈਰ-ਸਪਾਟਾ, ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ। 

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਕੰਡੀ ਖੇਤਰ ਦੇ ਵਿਕਾਸ ਲਈ ਹੋਰ ਲੋਕ-ਭਲਾਈ ਪ੍ਰੋਜੈਕਟ ਲਿਆਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਹੋਰ ਸੁਧਾਰ ਆਵੇਗਾ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD