Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ

ਢਿੱਲੋਂ ਨੇ 'ਆਪ' ਤੇ ਕਾਂਗਰਸ ਛੱਡਣ ਆਲਿਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 10 Jul 2026

Last updated on: Jul 10, 2026, 18:02 IST

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਹਿਤ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਗੁਰਦੁਆਰਾ ਸੀਸ ਮਹਿਲ ਸਾਹਿਬ ਸਿਸਵਾਂ ਦੇ ਮੁਖੀ ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ।

ਉਹਨਾਂ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਬਾਬਾ ਜੀ ਦੀ ਬੇਟੀ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਵੱਡੀ ਮਜ਼ਬੂਤੀ ਮਿਲੇਗੀ।‌ ਬਾਬਾ ਜਸਵਿੰਦਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਅਤੇ ਬਾਬਾ ਕੁਲਜੀਤ ਸਿੰਘ ਨੇ ਵੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। 

ਉਹਨਾਂ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਤੋਂ ਆਸ ਪ੍ਰਗਟਾਈ। ਇਸਦੇ ਨਾਲ ਹੀ ਨਵਾਂਸ਼ਹਿਰ ਤੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਿੰਦਰ ਸਿੰਘ ਰਿੱਕੀ ਅਤੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਇੰਪਰੂਮੈਂਟ ਟਰੱਸਟ ਦੇ ਲੀਗਲ ਅਡਵਾਈਜ਼ਰ ਅਤੇ ਹਾਈਕੋਰਟ ਦੇ ਸੀਨੀਅਰ ਸਟੈਂਡਿੰਗ ਕਾਊਂਸਲ ਐਡਵੋਕੇਟ ਮਨਦੀਪ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ।‌ 

ਇਸਤੋਂ ਇਲਾਵਾ ਗੜ੍ਹਸ਼ੰਕਰ ਤੋਂ ਸਮਾਜ ਸੇਵੀ ਡਾ. ਨਰੇਸ਼ ਕੁਮਾਰ ਭੰਬੂਲਾ ਨੂੰ ਵੀ ਪਾਰਟੀ 'ਚ ਸ਼ਾਮਲ ਕਰਵਾਇਆ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। 

ਭਾਜਪਾ ਦਾ ਕਾਫ਼ਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪੰਜਾਬ ਦੇ ਸੁਨਹਿਰੀ ਭਵਿੱਖ ਲਈ ਹੁਣ ਭਾਜਪਾ ਹੀ ਇੱਕਮਾਤਰ ਭਰੋਸੇਯੋਗ ਬਦਲ ਹੈ। ਇਸ ਮੌਕੇ ਜਤਿੰਦਰ ਸਿੰਘ ਅਟਵਾਲ, ਸਰਪੰਚ ਜਸਪ੍ਰੀਤ ਸਿੰਘ, ਰਾਜ ਕੁਮਾਰ ਰਾਣਾ ਵੀ ਹਾਜ਼ਰ ਸਨ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD