Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana, Punjab News, Latest Punjab News

Gurpreet Singh

Gurpreet Singh

5 Dariya News

ਲੁਧਿਆਣਾ , 10 Jul 2026

Last updated on: Jul 10, 2026, 18:07 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ  ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5,000 ਰੁਪਏ  ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ  ਨੇ  ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ  ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 3500 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3500 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ  ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD