Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਓਲੰਪਿਕਸ ਤੈਰਾਕ ਭਾਵਿਕ ਅਟਵਾਲ ਦਾ ਸਨਮਾਨ

ਕਿਹਾ ਦ੍ਰਿੜ ਇਰਾਦੇ ਅਤੇ ਹਿੰਮਤ ਦੇ ਸਾਹਮਣੇ ਕੋਈ ਰੁਕਾਵਟ ਵੱਡੀ ਨਹੀਂ ਹੁੰਦੀ

Varjeet Walia, DC Jalandhar, Jalandhar, Deputy Commissioner Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 10 Jul 2026

Last updated on: Jul 11, 2026, 11:04 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸ਼ਹਿਰ ਦੇ ਰਹਿਣ ਵਾਲੇ ਸਪੈਸ਼ਲ ਓਲੰਪਿਕਸ ਤੈਰਾਕ ਭਾਵਿਕ ਅਟਵਾਲ ਨੂੰ ਉਸ ਦੀਆਂ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਹੋਣਹਾਰ ਤੈਰਾਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵਿਕ ਵਰਗੇ ਖਿਡਾਰੀ ਆਪਣੀ ਮਿਹਨਤ ਅਤੇ ਹੌਸਲੇ ਸਦਕਾ ਸਮੁੱਚੇ ਸਮਾਜ ਲਈ ਮਿਸਾਲ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਤਿਭਾਵਾਨ ਤੈਰਾਕ ਨੇ ਇਹ ਸਾਬਤ ਕੀਤਾ ਹੈ ਕਿ ਦ੍ਰਿੜ ਇਰਾਦੇ ਅਤੇ ਹਿੰਮਤ ਦੇ ਸਾਹਮਣੇ ਕੋਈ ਰੁਕਾਵਟ ਵੱਡੀ ਨਹੀਂ ਹੁੰਦੀ। 

ਉਨ੍ਹਾਂ ਕਿਹਾ ਕਿ ਭਾਵਿਕ ਨੇ ਆਪਣੀ ਪ੍ਰਤਿਭਾ ਤੇ ਮਿਹਨਤ ਨਾਲ ਨਾ ਸਿਰਫ਼ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦੇ ਨਾਂ ਰੌਸ਼ਨ ਕੀਤਾ ਹੈ ਸਗੋਂ ਹੋਰਨਾਂ ਵਿਸ਼ੇਸ਼ ਬੱਚਿਆਂ ਲਈ ਵੀ ਪ੍ਰੇਰਨਾ ਸਰੋਤ ਹੈ। ਉਨ੍ਹਾਂ ਭਾਵਿਕ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸਫ਼ਲਤਾ ਪਿੱਛੇ ਮਾਪਿਆਂ ਦੇ ਸਮਰਪਣ, ਹੌਸਲਾ ਅਫਜ਼ਾਈ ਅਤੇ ਨਿਰੰਤਰ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। 

ਭਾਵਿਕ ਅਟਵਾਲ ਨੇ ਸਪੈਸ਼ਲ ਓਲੰਪਿਕਸ ਸਵੀਮਿੰਗ ਨੈਸ਼ਨਲਜ਼-2024 (ਮੰਡਿਆ, ਕਰਨਾਟਕ) ਵਿੱਚ 25 ਮੀਟਰ ਫ੍ਰੀਸਟਾਈਲ ਵਿੱਚ ਸੋਨ ਤਮਗਾ, 50 ਮੀਟਰ ਫ੍ਰੀਸਟਾਈਲ ਵਿੱਚ ਕਾਂਸੀ ਤਮਗਾ ਅਤੇ 25×4 ਮੀਟਰ ਫ੍ਰੀਸਟਾਈਲ ਰਿਲੇਅ ਵਿੱਚ ਕਾਂਸੀ ਤਮਗਾ ਜਿੱਤਿਆ। ਇਸ ਤੋਂ ਪਹਿਲਾਂ ਉਸ ਨੇ ਸਪੈਸ਼ਲ ਓਲੰਪਿਕਸ ਭਾਰਤ ਨੈਸ਼ਨਲ ਚੈਂਪੀਅਨਸ਼ਿਪ-2016 (ਮੁੰਬਈ) ਵਿੱਚ 25 ਮੀਟਰ ਫ੍ਰੀਸਟਾਈਲ ਵਿੱਚ ਚਾਂਦੀ ਦਾ ਤਮਗਾ ਅਤੇ ਸਪੈਸ਼ਲ ਓਲੰਪਿਕਸ ਪੰਜਾਬ-2017 (ਪਟਿਆਲਾ) ਵਿੱਚ 25 ਮੀਟਰ ਅਤੇ 50 ਮੀਟਰ ਫ੍ਰੀਸਟਾਈਲ ਵਿੱਚ ਦੋ ਚਾਂਦੀ ਦੇ ਤਮਗੇ ਜਿੱਤੇ ਹਨ।

ਹਾਲ ਹੀ ਵਿੱਚ ਭਾਵਿਕ ਨੇ ਇੱਕ ਹੋਰ ਤੈਰਾਕੀ ਮੁਕਾਬਲੇ ਵਿੱਚ 25 ਮੀਟਰ ਅਤੇ 50 ਮੀਟਰ ਫ੍ਰੀਸਟਾਈਲ ਵਿੱਚ ਦੋ ਸੋਨ ਤਮਗੇ ਜਿੱਤ ਕੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਮੁੜ ਸਬੂਤ ਦਿੱਤਾ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਉਸ ਦੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਹਾਲ ਹੀ ਵਿੱਚ 1.35 ਲੱਖ ਰੁਪਏ ਖੇਡ ਪ੍ਰੋਤਸਾਹਨ ਵਜੋਂ ਪ੍ਰਦਾਨ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਪੈਸ਼ਲ ਓਲੰਪਿਕਸ ਐਸੋਸੀਏਸ਼ਨ, ਜਲੰਧਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀਆਂ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਜ਼ਿਲ੍ਹਾ ਸਪੈਸ਼ਲ ਓਲੰਪਿਕਸ ਐਸੋਸੀਏਸ਼ਨ, ਜਲੰਧਰ ਦੇ ਪ੍ਰਧਾਨ ਰਾਜੀਵ ਦਿਵੇਦੀ, ਸਕੱਤਰ ਪੂਨਮ, ਭਾਵਿਕ ਅਟਵਾਲ ਦੇ ਪਿਤਾ ਵਿਕਰਮ ਅਟਵਾਲ, ਮਾਤਾ ਸਾਕਸ਼ੀ ਅਟਵਾਲ ਤੇ ਭਰਾ ਸੌਰਵ ਅਟਵਾਲ ਅਤੇ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD