Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਕਰ ਰਹੀ ਹੈ : ਹਰਭਜਨ ਸਿੰਘ ਈ.ਟੀ.ਓ.

ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 10 Jul 2026

Last updated on: Jul 11, 2026, 11:05 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਭਰਵੇਂ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਵਿੱਚ ਬੈਠਣ ਦੀ ਬਜਾਏ ਸਿੱਧੇ ਲੋਕਾਂ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਸਲਾਨਾ ਇਲਾਜ ਦੀ ਸਹੂਲਤ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਇਤਿਹਾਸਕ ਉਪਲਬਧੀਆਂ ਹਾਸਲ ਕੀਤੀਆਂ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਅਹਿਮ ਕਦਮ ਹੈ।

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਹਲਕਾ ਉਨ੍ਹਾਂ ਲਈ ਆਪਣੇ ਪਰਿਵਾਰ ਵਾਂਗ ਹੈ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਸੜਕਾਂ, ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ 'ਤੇ ਵੱਡੇ ਪੱਧਰ 'ਤੇ ਕੰਮ ਹੋਇਆ ਹੈ, ਜੋ ਪਿਛਲੇ ਕਈ ਦਹਾਕਿਆਂ ਵਿੱਚ ਨਹੀਂ ਹੋ ਸਕਿਆ। 

ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਲੋਕ ਨਿਰਮਾਣ ਮੰਤਰੀ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD