Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ

ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

Gurmeet Khudian, Gurmeet Singh Khudian, AAP Punjab, Punjab, Punjab News, Latest Punjab News

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Jul 2026

Last updated on: Jul 11, 2026, 11:05 IST

ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।ਕੁਝ ਸੰਸਥਾਵਾਂ ਦੀ ਮਾੜੀ ਹਾਲਤ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਨਿਸ਼ਚਿਤ ਸਮੇਂ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਹਰੇਕ ਵੈਟਰਨਰੀ ਸੰਸਥਾ ਵਿੱਚ 24 ਘੰਟੇ ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਹੋਣੀ ਚਾਹੀਦੀ ਹੈ। ਵੈਕਸੀਨ ਦੇ ਸੁਰੱਖਿਅਤ ਰੱਖ-ਰਖਾਅ ਲਈ ਢੁੱਕਵੀਂ ਕੋਲਡ ਸਟੋਰੇਜ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਚੇਤਾਵਨੀ ਦਿੱਤੀ ਕਿ ਵੈਕਸੀਨ ਸਟੋਰੇਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਦੀ ਸਿੱਧੀ ਜਵਾਬਦੇਹੀ ਤੈਅ ਕੀਤੀ ਜਾਵੇਗੀ।ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ, “ਪਸ਼ੂ ਪਾਲਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ ਅਤੇ ਸਨਮਾਨਜਨਕ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। 

ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੇ ਪਾਬੰਦ ਰਹਿ ਕੇ ਇਹ ਯਕੀਨੀ ਬਣਾਉਣ ਕਿ ਲਾਭਪਾਤਰੀਆਂ ਤੱਕ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ, ਦੇਰੀ ਜਾਂ ਟਾਲ-ਮਟੋਲ ਦੇ ਤੁਰੰਤ ਪਹੁੰਚੇ।”ਪਸ਼ੂ ਪਾਲਣ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾੜਨਾ ਕੀਤੀ ਕਿ ਡਿਊਟੀ ਦੌਰਾਨ ਲਾਪਰਵਾਹੀ, ਗੈਰ-ਹਾਜ਼ਰੀ, ਦੇਰੀ ਜਾਂ ਜਨਤਕ ਸ਼ਿਕਾਇਤਾਂ ਦੇ ਮਾਮਲੇ ਲੰਬਿਤ ਰੱਖਣ ਵਰਗੀਆਂ ਕਾਰਵਾਈਆਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਲਈ ਕੋਈ ਥਾਂ ਨਹੀਂ ਹੈ।

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD