Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 10 Jul 2026

Last updated on: Jul 11, 2026, 11:10 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੀ ਸਪਲਾਈ ਚੇਨ ਨੂੰ ਨਸ਼ਟ ਕੀਤਾ ਜਾ ਸਕੇ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਲਵਪ੍ਰੀਤ ਉਰਫ਼ ਲਵ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਸ਼ੁਰੂ ਵਿੱਚ 2 ਕਿਲੋ ਹੈਰੋਇਨ ਸਣੇ ਕਾਬੂ ਕਰ ਲਿਆ। 

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਹੋਰ 3.01 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 5.01 ਕਿਲੋਗ੍ਰਾਮ ਹੋ ਗਈ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਰਹੱਦ ਪਾਰ ਵਾਲਾ ਉਕਤ ਤਸਕਰ ਇੱਕ ਹੋਰ ਸਮੱਗਲਿੰਗ ਮਾਡਿਊਲ ਚਲਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਿਲੀ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਟੀਚਾਗਤ ਕਾਰਵਾਈ ਵਿੱਚ ਇੱਕ ਨਿਸ਼ਚਿਤ ਸਥਾਨ ਤੋਂ 3.368 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਵੱਖਰੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ।ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 145 ਮਿਤੀ 29.06.2026 ਅਤੇ ਥਾਣਾ ਇਸਲਾਮਾਬਾਦ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ. ਨੰਬਰ 199 ਮਿਤੀ 03.07.2026 ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD