Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਈਟੀਓ ਪ੍ਰੀਖਿਆ ਦੀਆਂ ਕਥਿਤ ਬੇਨਿਯਮੀਆਂ ਅਤੇ 343 ਸਾਈਕੋਲੋਜਿਸਟ ਭਰਤੀਆਂ ਰੱਦ ਕਰਨ ਖ਼ਿਲਾਫ਼ ਯੂਥ ਅਕਾਲੀ ਦਲ-ਐਸਓਆਈ ਦਾ ਰੋਸ ਪ੍ਰਦਰਸ਼ਨ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal, Punjab, Punjab News, Latest Punjab News

Web Admin

Web Admin

5 Dariya News

ਮੁਹਾਲੀ , 10 Jul 2026

Last updated on: Jul 11, 2026, 11:11 IST

ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਮੈਂਬਰਾਂ ਨੇ ਅੱਜ 197 ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਨਾਲ-ਨਾਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਲਈ 343 ਸਾਈਕੋਲੋਜਿਸਟ ਦੀ ਭਰਤੀ ਪ੍ਰਕਿਰਿਆ ਰੱਦ ਕਰਨ ਵਿਰੁੱਧ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਮੂਹਰੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ।

ਇਹ ਧਰਨਾ ਜਿਸਦੀ ਅਗਵਾਈ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਐਸ ਓ ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਨੇ ਕੀਤੀ, ਦੌਰਾਨ ਨੌਜਵਾਨਾਂ ਨੇ ਦੋ ਘੰਟਿਆਂ ਤੱਕ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਮੂਹਰੇ ਰੋਸ ਧਰਨਾ ਦਿੱਤਾ।ਯੂਥ ਆਗੂਆਂ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰਾਂ ਦੀ ਭਰਤੀ ਵਿਚ ਵੱਡੀ ਪੱਧਰ ’ਤੇ ਕੁਰਹਿਤਾਂ ਹੋਈਆਂ ਹਨ, ਸੁਰੱਖਿਆ ਕੁਤਾਹੀਆਂ ਹੋਈਆਂ ਹਨ, ਡਾਟਾ ਬੇਸ ਦੀਆਂ ਗਲਤੀਆਂ ਹੋਈਆਂ ਹਨ ਤੇ ਪਾਰਦਰਸ਼ਤਾ ਦੀ ਘਾਟ ਸਾਹਮਣੇ ਆਈ ਹੈ ਪਰ ਇਸਦੇ ਬਾਵਜੂਦ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਇੰਨੀ ਵੱਡੀ ਪੱਧਰ ’ਤੇ ਇਤਰਾਜ਼ਾਂ ਦੇ ਬਾਵਜੂਦ ਵੀ ਚੋਣ ਪ੍ਰਕਿਰਿਆ ਬੋਰਡ ਵੱਲੋਂ ਜਾਰੀ ਰੱਖੀ ਗਈ।

ਉਹਨਾਂ ਕਿਹਾ ਕਿ ਭਾਵੇਂ ਪ੍ਰਭਾਵਤ ਉਮੀਦਵਾਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕਰਨ ਕਾਰਨ ਨਤੀਜੇ ਰੋਕ ਦਿੱਤੇ ਗਏ ਹਨ ਪਰ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਜ਼ਰੂਰਤ ਹੈ ਤਾਂ ਜੋ ਇਹ ਸਾਹਮਣੇ ਆ ਸਕੇ ਕਿ ਕਿਵੇਂ ਸਟੇਟ ਬੈਂਕ ਆਫ ਇੰਡੀਆ, ਕਰਮਾਵਾਲਾ ਤੇ ਸਮਾਈਲ ਵਰਗੇ ਨਾਮ ਮੈਰਿਟ ਲਿਸਟ ਵਿਚ ਆਏ।ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਸਰਕਾਰ ਨੇ ਲਿਖਤੀ ਪ੍ਰੀਖਿਆ ਪੂਰੀ ਹੋਣ ਮਗਰੋਂ ਵੀ 343 ਸਾਈਕੋਲੋਜਿਸਟ ਦੀ ਭਰਤੀ ਰੱਦ ਕਰ ਦਿੱਤੀ। 

ਉਹਨਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ ਅਜਿਹਾ ਕੀਤਾ ਬਲਕਿ ਇਸ ਮਾਮਲੇ ਵਿਚ ਪ੍ਰਾਈਵੇਟ ਏਜੰਸੀਆਂ ਨੂੰ ਆਊਟ ਸੋਰਸ ਦਾ ਕੰਮ ਵੀ ਦੇ ਦਿੱਤਾ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਆਪ ਦਿੱਲੀ ਹਾਈ ਕਮਾਂਡ ਨੂੰ ਅਸਲ ਲਿਸਟ ਚੰਗੀ ਨਹੀਂ ਲੱਗੀ ਅਤੇ ਇਸੇ ਕਾਰਨ ਦਿੱਲੀ ਤੇ ਉੱਤਰ ਪ੍ਰਦੇਸ਼ ਤੋਂ ਬਾਹਰਲਿਆਂ ਵਾਲੀ ਨਵੀਂ ਲਿਸਟ ਤਿਆਰ ਕੀਤੀ ਜਾ ਰਹੀ ਹੈ।

ਯੂਥ ਆਗੂਆਂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਤੇ ਮੈਂਬਰਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਤੇ ਉਹਨਾਂ ਨੂੰ ਸਵਾਲ ਕੀਤਾ ਕਿ ਉਹ ਕੇਜਰੀਵਾਲ ਦੀਆਂ ਹਦਾਇਤਾਂ ’ਤੇ ਉਹਨਾਂ ਨਾਲ ਧੋਖਾ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਅਧੀਨਸੇਵਾਵਾਂ  ਚੋਣ ਬੋਰਡ ਨੇ ਅਜਿਹਾ ਕੀਤਾ ਹੋਵੇ। ਉਹਨਾਂ ਕਿਹਾ ਕਿ ਦਿੱਲੀ, ਰਾਜਸਥਾਨ ਤੇ ਹਰਿਆਣਾ ਤੋਂ ਬਾਹਰਲਿਆਂ ਨੂੰ ਪਹਿਲਾਂ ਵੀ ਨਿਯਮਾਂ ਵਿਚ ਛੋਟ ਦੇ ਕੇ ਪੰਜਾਬ ਸਰਕਾਰ ਦੀਆਂ ਆਸਾਮੀਆਂ ਵਿਚ ਭਰਤੀ ਵਾਸਤੇ ਪਹਿਲ ਦਿੱਤੀ ਜਾ ਰਹੀ ਹੈ। 

ਉਹਨਾਂ ਕਿਹਾ ਕਿ ਇਹ ਪੰਜਾਬ ਦੀ ਇਕ ਨਵੀਂ ਪੀੜੀ ਨਾਲ ਪੂਰਾ ਵਿਤਕਰਾ ਹੈ।ਸਰਦਾਰ ਝਿੰਜਰ ਤੇ ਸਰਦਾਰ ਰਾਣਾ ਨੇ ਕਿਹਾ ਕਿ ਉਹ ਆਉਂਦੇ ਦਿਨਾਂ ਵਿਚ ਇਹ ਸਾਰਾ ਮਾਮਲਾ ਲੋਕਾਂ ਸਾਹਮਣੇ ਲਿਆਉਣਗੇ। ਉਹਨਾਂ ਕਿਹਾ ਕਿ ਅਸੀਂ ਇਹ ਨੌਜਵਾਨ ਵਿਰੋਧੀ ਤੇ ਆਪ ਦੇ ਭ੍ਰਿਸ਼ਟਾਚਾਰ ਨੂੰ ਲੋਕਾਂ ਸਾਹਮਣੇ ਲਿਆਵਾਂਗੇ ਤਾਂ ਜੋ ਯਕੀਨੀ ਬਣਾਵਾਂਗੇ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਦਾ ਭੋਗ ਪੈ ਸਕੇਗਾ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD