Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਸੰਕਲਪਿਤ : ਆਰਤੀ ਸਿੰਘ ਰਾਓ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ 30 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ

Arti Singh Rao, Haryana, BJP Haryana, Haryana News, Latest Haryana News

5 Dariya News

5 Dariya News

5 Dariya News

ਬਾਵਲ (ਰੇਵਾੜੀ) , 10 Jul 2026

Last updated on: Jul 11, 2026, 12:47 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਪੂਰੀ ਵਚਨਬੱਧਤਾ ਨਾਲ ਕਾਰਜ ਕਰ ਰਹੀ ਹੈ।ਸਿਹਤ ਮੰਤਰੀ ਆਰਤੀ ਸਿੰਘ ਰਾਓ ਸ਼ੁੱਕਰਵਾਰ ਨੂੰ ਰੇਵਾੜੀ ਵਿੱਚ ਬਾਵਲ ਵਿਧਾਨ ਸਭਾ ਖੇਤਰ ਦੇ ਰਾਮਪੁਰਾ ਪਿੰਡ ਤੋਂ 30 ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਵੱਖ-ਵੱਖ ਜ਼ਿਲ੍ਹਿਆਂ ਲਈ ਰਵਾਨਾ ਕਰਨ ਉਪਰੰਤ ਬੋਲ ਰਹੇ ਸਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਬਾਲਾ ਦੇ ਨਰਾਇਣਗੜ੍ਹ ਤੋਂ ਸੂਬੇ ਭਰ ਲਈ 40 ਏ.ਐੱਲ.ਐੱਸ. ਐਂਬੂਲੈਂਸਾਂ ਨੂੰ ਰਵਾਨਾ ਕੀਤਾ ਸੀ। ਇਸ ਤਰ੍ਹਾਂ ਕੁੱਲ 70 ਆਧੁਨਿਕ ਐਂਬੂਲੈਂਸਾਂ ਪ੍ਰਦੇਸ਼ ਵਾਸੀਆਂ ਦੀ ਸੇਵਾ ਲਈ ਸਮਰਪਿਤ ਕੀਤੀਆਂ ਗਈਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਨਵੀਆਂ ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਅਤਿਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹਨ। ਇਨ੍ਹਾਂ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਜਾਂ ਗੰਭੀਰ ਬਿਮਾਰ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਦੌਰਾਨ ਲੋੜੀਂਦਾ ਜੀਵਨ ਰੱਖਿਅਕ ਇਲਾਜ ਉਪਲਬਧ ਕਰਾਇਆ ਜਾ ਸਕੇਗਾ। 

ਉਨ੍ਹਾਂ ਕਿਹਾ ਕਿ ਐਮਰਜੈਂਸੀ ਡਾਕਟਰੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਵਿਸ਼ੇਸ਼ ਤੌਰ 'ਤੇ ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਦੇ ਲੋਕਾਂ ਨੂੰ ਵੀ ਤੁਰੰਤ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਹਰਿਆਣਾ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਡਾਕਟਰੀ ਸਹੂਲਤਾਂ ਅਤੇ ਬਿਹਤਰ ਬੁਨਿਆਦੀ ਢਾਂਚਾ ਉਪਲਬਧ ਕਰਵਾਇਆ ਜਾ ਰਿਹਾ ਹੈ।

ਮੰਤਰੀ ਆਰਤੀ ਸਿੰਘ ਰਾਓ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ 'ਇੱਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਪੌਦੇ ਵੀ ਲਗਾਏ ਅਤੇ ਸਾਰੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਪੌਦੇ ਲਗਾਉਣ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਕਰਨ ਦਾ ਵੀ ਸੰਕਲਪ ਲੈਣ ਦੀ ਅਪੀਲ ਕੀਤੀ।

 

Tags: Arti Singh Rao , Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD