Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਕਾਂਗਰਸ

ਭਾਜਪਾ ਅਤੇ ਆਰਐਸਐਸ ਭਗਵਾਨ ਰਾਮ ਦੇ ਨਾਂਮ ਨੂੰ ਸਿਰਫ਼ ਵੋਟਾਂ ਲਈ ਵਰਤਦੇ ਹਨ: ਸੁਪ੍ਰੀਆ ਸ਼੍ਰੀਨੇਤ

Supriya Shrinate, Indian National Congress, Congress, All India Congress Committee, Amarinder Singh Raja Warring, Punjab Pradesh

Web Admin

Web Admin

5 Dariya News

ਚੰਡੀਗੜ੍ਹ , 10 Jul 2026

Last updated on: Jul 11, 2026, 14:56 IST

ਅਯੋਧਿਆ ਦੇ ਸ਼੍ਰੀ ਰਾਮ ਮੰਦਰ ਵਿੱਚ ਦਾਨ ਦੀ ਵੱਡੀ ਚੋਰੀ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸਵੈਸੇਵਕ 'ਤੇ ਹਮਲਾ ਜਾਰੀ ਰੱਖਦਿਆਂ, ਕਾਂਗਰਸ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਵਿੱਚ ਆਪਣੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ ਹਨ, ਜਿਨ੍ਹਾਂ ਨੇ ਹਰ ਗੱਲ ਦਾ ਸਿਹਰਾ ਆਪਣੇ ਸਿਰ ਲਿਆ ਸੀ। ਅੱਜ ਇੱਥੇ ਕਾਂਗਰਸ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕਾਂਗਰਸ ਦੇ ਬੁਲਾਰੇ ਅਤੇ ਸੋਸ਼ਲ ਮੀਡੀਆ ਤੇ ਡਿਜ਼ਿਟਲ ਪਲੇਟਫਾਰਮ ਵਿਭਾਗ ਦੇ ਚੇਅਰਪਰਸਨ ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਜਦੋਂ ਤੁਸੀਂ ਹਰ ਗੱਲ ਦਾ ਸਿਹਰਾ ਲੈਣ ਲਈ ਸ਼ੰਕਰਾਚਾਰਿਆਂ ਤੱਕ ਨੂੰ ਪਾਸੇ ਕਰ ਦਿੱਤਾ ਸੀ, ਤਾਂ ਹੁਣ ਤੁਸੀਂ ਚੁੱਪ ਨਹੀਂ ਰਹਿ ਸਕਦੇ ਹੋ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ। ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਇਹ ਸਿਰਫ਼ ਚੋਰੀ ਜਾਂ ਡਾਕਾ ਨਹੀਂ ਹੈ, ਸਗੋਂ ਕਰੋੜਾਂ ਹਿੰਦੂਆਂ ਦੀ ਆਸਥਾ ਅਤੇ ਭਰੋਸੇ 'ਤੇ ਬੇਰਹਿਮ ਹਮਲਾ ਹੈ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਮੰਦਰ ਨੂੰ ਦਾਨ ਕੀਤੀ ਸੀ। 

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸਿਰਫ਼ 40 ਦਿਨਾਂ ਵਿੱਚ 70 ਚੋਰੀਆਂ ਹੋਈਆਂ, ਜੋ ਇਤਿਹਾਸ ਵਿੱਚ ਕਦੇ ਨਹੀਂ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਆਰਐਸਐਸ ਦੇ ਲੋਕ ਤਾਂ ਗਜ਼ਨਵੀ ਤੋਂ ਵੀ ਅੱਗੇ ਨਿਕਲ ਗਏ ਹਨ। ਭਾਜਪਾ ਅਤੇ ਆਰਐਸਐਸ ਨੇ ਮਹਾਪਾਪ ਕੀਤਾ ਹੈ ਅਤੇ ਇਹ ਹਿੰਦੂ ਧਰਮ 'ਤੇ ਕਲੰਕ ਹਨ। 

ਉਨ੍ਹਾਂ ਨੇ ਕਿਹਾ ਕਿ ਇਹ ਲੋਕ ਭਗਵਾਨ ਸ਼੍ਰੀ ਰਾਮ ਦੇ ਨਾਮ ਦੀ ਵਰਤੋਂ ਸਿਰਫ਼ ਵੋਟਾਂ ਹਾਸਲ ਕਰਨ ਅਤੇ ਲੋਕਾਂ ਨੂੰ ਵੰਡਣ ਲਈ ਕਰਦੇ ਹਨ। ਸੀਨੀਅਰ ਕਾਂਗਰਸੀ ਆਗੂ ਨੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵਿਜੈ ਵਿਸ਼ਵਾਸ ਪੰਤ ਦੀ ਨਿਯੁਕਤੀ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਉਹ ਖੁਦ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਐੱਫਆਈਆਰ ਦਾ ਸਾਹਮਣਾ ਕਰ ਰਹੇ ਹਨ। 

ਉਨ੍ਹਾਂ ਨੇ ਪੁੱਛਿਆ ਕਿ ਕੀ ਇਨ੍ਹਾਂ ਨੂੰ ਇਸ ਤੋਂ ਵਧੀਆ ਕੋਈ ਨਹੀਂ ਮਿਲਿਆ? ਇਥੋਂ ਤੱਕ ਕਿ ਐਸਆਈਟੀ ਦੀ ਰਿਪੋਰਟ ਵੀ ਜਨਤਕ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਬਾਂਸਲ ਅਤੇ ਉਨ੍ਹਾਂ ਦੇ ਸਾਥੀ ਅਨਿਲ ਮਿਸ਼ਰਾ ਨੂੰ ਸਿਰਫ਼ ਅਸਤੀਫ਼ਿਆਂ ਨਾਲ ਹੀ ਕਿਉਂ ਛੱਡ ਦਿੱਤਾ ਗਿਆ? ਕੀ ਸਿਰਫ਼ ਅਸਤੀਫ਼ਾ ਦੇਣਾ ਹੀ ਕਾਫ਼ੀ ਜਵਾਬ ਹੈ?

ਇਸੇ ਤਰ੍ਹਾਂ, ਚੰਪਤ ਰਾਏ ਦੀ ਭੂਮਿਕਾ 'ਤੇ ਸਵਾਲ ਉਠਾਉਂਦਿਆਂ, ਉਨ੍ਹਾਂ ਪੁੱਛਿਆ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲ ਪਹਿਲਾਂ ਹੀ ਰਾਮ ਮੰਦਰ ਦੀ ਸੁਰੱਖਿਆ ਵਿੱਚ ਤਾਇਨਾਤ ਸਨ, ਤਾਂ ਫਿਰ ਇੱਕ ਸਾਬਕਾ ਭਾਜਪਾ ਸੰਸਦ ਮੈਂਬਰ ਦੀ ਮਲਕੀਅਤ ਵਾਲੀ ਨਿੱਜੀ ਸੁਰੱਖਿਆ ਏਜੰਸੀ ਨੂੰ ਹਰ ਮਹੀਨੇ ਇੱਕ ਕਰੋੜ ਰੁਪਏ ਦੇ ਕੇ ਰੱਖਣ ਦੀ ਕੀ ਲੋੜ ਸੀ? ਉਨ੍ਹਾਂ ਨੇ ਚੰਪਤ ਰਾਏ ਦੀ ਥਾਂ ਬਜਰੰਗ ਲਾਲ ਬਾਗੜਾ ਦੀ ਨਿਯੁਕਤੀ 'ਤੇ ਵੀ ਟਿੱਪਣੀ ਕਰਦਿਆਂ, ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਨਾਲਕੋ ਦੇ ਚੇਅਰਮੈਨ ਦੀ ਨਿਯੁਕਤੀ ਲਈ ਸੀਵੀਸੀ ਵੱਲੋਂ ਮਨਜ਼ੂਰੀ ਨਹੀਂ ਮਿਲੀ ਸੀ। ਅਜਿਹੇ ਵਿਚ ਕਿ ਕੀ 145 ਕਰੋੜ ਭਾਰਤੀਆਂ ਵਿੱਚੋਂ ਇਸ ਤੋਂ ਵਧੀਆ ਕੋਈ ਨਹੀਂ ਮਿਲਿਆ?

ਸੀਨੀਅਰ ਕਾਂਗਰਸੀ ਆਗੂ ਨੇ ਟਰੱਸਟ ਦੇ ਖਜ਼ਾਨਚੀ ਗੋਵਿੰਦ ਗਿਰੀ ਦੀ ਭੂਮਿਕਾ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ, ਜਿਨ੍ਹਾਂ ਨੇ ਕਿਹਾ ਸੀ ਕਿ ਉਹ ਅਯੋਧਿਆ ਵਿੱਚ ਨਹੀਂ ਰਹਿੰਦੇ ਸਨ ਅਤੇ ਹਰ ਮਹੀਨੇ ਪੰਜ ਦਿਨਾਂ ਲਈ ਕਿਸੇ ਵਿਅਕਤੀ ਨੂੰ ਖਾਤਿਆਂ ਦੀ ਦੇਖਭਾਲ ਲਈ ਭੇਜਣਗੇ। ਉਨ੍ਹਾਂ ਨੇ ਪੁੱਛਿਆ ਕਿ ਕੀ ਇਹੀ ਇਨ੍ਹਾਂ ਲੋਕਾਂ ਦੀ ਜ਼ਿੰਮੇਵਾਰੀ ਦੀ ਭਾਵਨਾ ਹੈ? ਇਨ੍ਹਾਂ ਨੂੰ ਕਰੋੜਾਂ ਹਿੰਦੂਆਂ ਦੀ ਆਸਥਾ ਦਾ ਕੋਈ ਸਤਿਕਾਰ ਨਹੀਂ ਹੈ।

ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਇਸ ਟਰੱਸਟ ਦਾ ਗਠਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ ਅਤੇ ਇਸਦੇ ਮੈਂਬਰਾਂ ਦੀ ਚੋਣ ਵੀ ਉਨ੍ਹਾਂ ਨੇ ਹੀ ਕੀਤੀ ਸੀ। ਇਨ੍ਹਾਂ ਦੀ ਇਕੋ-ਇੱਕ ਯੋਗਤਾ ਮਾਪਦੰਡ ਇਹ ਸੀ ਕਿ ਇਹ ਆਰਐਸਐਸ ਨਾਲ ਸੰਬੰਧਿਤ ਸਨ। ਉਨ੍ਹਾਂ ਨੇ ਸਰਕਾਰ ਤੋਂ ਕਈ ਸਵਾਲਾਂ ਦੇ ਜਵਾਬ ਵੀ ਮੰਗੇ। ਉਨ੍ਹਾਂ ਨੇ ਪੁੱਛਿਆ ਕਿ ਸ਼੍ਰੀ ਰਾਮ ਮੰਦਰ ਟਰੱਸਟ ਨੂੰ ਆਰਟੀਆਈ ਕਾਨੂੰਨ ਤੋਂ ਬਾਹਰ ਕਿਉਂ ਰੱਖਿਆ ਗਿਆ ਸੀ? 

ਮੰਦਰ ਲਈ ਪੱਥਰ ਮੁਫ਼ਤ ਦੇਣ ਦੀ ਪੇਸ਼ਕਸ਼ ਕਿਉਂ ਠੁਕਰਾ ਦਿੱਤੀ ਗਈ ਸੀ? ਉਨ੍ਹਾਂ ਨੇਕਿਹਾ ਕਿ ਐਲ ਐਂਡ ਟੀ ਨੇ ਸਿਰਫ਼ ਇੱਕ ਰੁਪਏ ਦੀ ਪ੍ਰਤੀਕਾਤਮਕ ਰਕਮ 'ਤੇ ਮੰਦਰ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਪਰ ਉਸਨੂੰ ਵੀ ਰੱਦ ਕਰ ਦਿੱਤਾ ਗਿਆ ਸੀ, ਕਿਉਂਕਿ ਅਜਿਹਾ ਹੋਣ ਨਾਲ ਵਿੱਤੀ ਗੜਬੜੀਆਂ ਦੀ ਕੋਈ ਗੁੰਜਾਇਸ਼ ਨਹੀਂ ਰਹਿੰਦੀ।

ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਗੜਬੜੀਆਂ ਅਤੇ ਗਬਨ ਦਾ ਸਿਲਸਿਲਾ ਪਹਿਲੇ ਦਿਨ ਤੋਂ ਹੀ ਸ਼ੁਰੂ ਹੋ ਗਿਆ ਸੀ, ਜਦੋਂ ਚੰਪਤ ਰਾਏ ਨੇ 2 ਕਰੋੜ ਰੁਪਏ ਦੀ ਜ਼ਮੀਨ 18 ਕਰੋੜ ਰੁਪਏ ਵਿੱਚ ਖਰੀਦੀ ਸੀ।

 

Tags: Supriya Shrinate , Indian National Congress , Congress , All India Congress Committee , Amarinder Singh Raja Warring , Punjab Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD