Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਭਾਜਪਾ ਵਫ਼ਦ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਸਥਾਨਕ ਨਿਕਾਏ ਚੋਣਾਂ ਵਿੱਚ ਕਥਿਤ ਧਾਂਦਲੀਆਂ ਬਾਰੇ ਸੌਂਪਿਆ ਮੰਗ ਪੱਤਰ

Gulab Chand Kataria, Governor of Punjab, Punjab Governor, Punjab Raj Bhavan, Kewal Singh Dhillon, BJP Punjab, Sunil Jakhar, Vineet Joshi, Dr Subhash Sharma, Ashwani Sharma

Gurpreet Singh

Gurpreet Singh

5 Dariya News

ਚੰਡੀਗੜ੍ਹ , 11 Jul 2026

Last updated on: Jul 11, 2026, 15:38 IST

ਪੰਜਾਬ ਵਿੱਚ ਸਥਾਨਕ ਨਗਰ ਕੌਂਸਲ, ਨਗਰ ਨਿਗਮ ਅਤੇ ਮੇਅਰ ਚੋਣਾਂ ਦੌਰਾਨ ਸੱਤਾਧਾਰੀ 'ਆਪ' ਸਰਕਾਰ ਵੱਲੋਂ ਕੀਤੀ ਗਈ ਕਥਿਤ ਗੁੰਡਾਗਰਦੀ ਅਤੇ ਸਰਕਾਰੀ ਮਸ਼ੀਨਰੀ ਦੀ ਨੰਗੀ-ਚਿੱਟੀ ਦੁਰਵਰਤੋਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਸੂਬੇ ਵਿੱਚ ਸੰਵਿਧਾਨਕ ਮਰਿਆਦਾਵਾਂ ਨੂੰ ਬਚਾਉਣ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਨੇ ਸਥਾਨਕ ਨਿਕਾਏ ਚੋਣਾਂ ਚ ਸਿਆਸੀ ਲਾਹਾ ਲੈਣ ਲਈ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਭ ਤੋਂ ਪਹਲੇ ਵਾਰਡਾਂ ਦੀ ਗਲਤ ਹੱਦਬੰਦੀ ਕੀਤੀ, ਫੇਰ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾ-ਧਮਕਾ ਕੇ ਤੇ ਨਾਮਜ਼ਦਗੀ ਪੱਤਰ ਖੋਹ ਕੇ ਚੋਣ ਪ੍ਰਕਿਰਿਆ ਤੋਂ ਬਾਹਰ ਰੱਖਣ ਦੀ ਕੋਸ਼ਿਸ਼ ਕੀਤੀ , ਚੋਣ ਪ੍ਰਚਾਰ ਦੋਰਾਨ ਧੱਕੇ ਕਿਤੇ, ਵੋਟਿੰਗ ਤੇ ਗਿਣਤੀ ਦੌਰਾਨ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਸ਼ਰੇਆਮ ਧਾਂਦਲੀਆਂ ਕੀਤੀਆਂ ਅਤੇ ਹੁਣ ਬਿਨਾਂ ਬਹੁਮਤ ਦੇ ਨਗਰ ਨਿਗਮਾਂ ਦੇ ਮੇਅਰ ਅਤੇ  ਨਗਰ ਕੌਂਸਲਾਂ ਦੇ ਪ੍ਰਧਾਨ ਬਨਾ ਰਹੀ ਹੈ ।  

ਵਫ਼ਦ ਨੇ ਰਾਜਪਾਲ ਦੇ ਸਾਹਮਣੇ ਸਬੂਤਾਂ ਸਮੇਤ ਮਾਮਲਾ ਰੱਖਦਿਆਂ ਦੱਸਿਆ ਕਿ ਜਿੱਥੇ 'ਆਪ' ਕੋਲ ਬਹੁਮਤ ਨਹੀਂ ਸੀ, ਉੱਥੇ ਅਫ਼ਸਰਸ਼ਾਹੀ ਰਾਹੀਂ ਜਨਤਾ ਦੇ ਫ਼ਤਵੇ ਨੂੰ ਬਦਲਿਆ ਗਿਆ। ਉਹਨਾਂ ਅਬੋਹਰ ਨਿਗਮ ਦੇ ਮਾਮਲੇ ਨੂੰ ਸਾਂਝਾ ਕਰਦਿਆਂ ਕਿਹਾ ਕਿ 50 ਮੈਂਬਰੀ ਹਾਊਸ ਵਿੱਚ ਭਾਜਪਾ ਕੋਲ 28 ਕੌਂਸਲਰਾਂ ਅਤੇ ਇੱਕ ਵਿਧਾਇਕ ਨਾਲ ਪੂਰਨ ਬਹੁਮਤ ਸੀ, ਜਦਕਿ 'ਆਪ' ਕੋਲ ਸਿਰਫ਼ 20 ਵੋਟਾਂ ਸਨ। 

ਇਸ ਦੇ ਬਾਵਜੂਦ ਅਫ਼ਸਰਸ਼ਾਹੀ ਨੇ 'ਆਪ' ਦਾ ਮੇਅਰ ਐਲਾਨ ਦਿੱਤਾ, ਜਿਸ ਨੂੰ ਭਾਜਪਾ ਦੇ ਤਿੱਖੇ ਵਿਰੋਧ ਤੋਂ ਬਾਅਦ ਮੁਲਤਵੀ ਕਰਨਾ ਪਿਆ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਦੀ ਧੱਕੇਸ਼ਾਹੀ ਰਾਜਪੁਰਾ, ਕਪੂਰਥਲਾ, ਬਰਨਾਲਾ ਅਤੇ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਕੀਤੀ ਗਈ ਹੈ, ਜੋ ਕਿ ਸੰਵਿਧਾਨਕ ਲੋਕਤੰਤਰ 'ਤੇ ਇੱਕ ਗੰਭੀਰ ਹਮਲਾ ਹੈ।

ਭਾਜਪਾ ਵਫ਼ਦ ਨੇ ਰਾਜਪਾਲ ਨੂੰ ਸੌਂਪੇ ਮੰਗ ਪੱਤਰ ਵਿੱਚ ਮੰਗ ਕੀਤੀ ਹੈ ਕਿ ਚੋਣਾਂ ਦੌਰਾਨ ਹੋਈਆਂ ਸੰਵਿਧਾਨਕ ਉਲੰਘਣਾਵਾਂ ਅਤੇ ਅਧਿਕਾਰੀਆਂ ਦੇ ਰੋਲ ਦੀ ਜਾਂਚ ਲਈ ਸੂਬਾ ਸਰਕਾਰ ਤੋਂ ਬਾਹਰਲੀ ਕਿਸੇ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਅਥਾਰਟੀ ਦਾ ਗਠਨ ਕੀਤਾ ਜਾਵੇ। ਇਸ ਦੇ ਨਾਲ ਹੀ ਅਬੋਹਰ, ਕਪੂਰਥਲਾ, ਰਾਜਪੁਰਾ ਅਤੇ ਬਰਨਾਲਾ ਸਮੇਤ ਪ੍ਰਭਾਵਿਤ ਸ਼ਹਿਰਾਂ ਦੀਆਂ ਚੋਣਾਂ ਦਾ ਸਮੁੱਚਾ ਰਿਕਾਰਡ, ਵੀਡੀਓਗ੍ਰਾਫੀ ਅਤੇ ਸਰਕਾਰੀ ਦਸਤਾਵੇਜ਼ ਤੁਰੰਤ ਤਲਬ ਕੀਤੇ ਜਾਣ। 

ਉਨ੍ਹਾਂ ਸਿਆਸੀ ਦਬਾਅ ਹੇਠ ਗੈਰ-ਕਾਨੂੰਨੀ ਕੰਮ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪ੍ਰਭਾਵਿਤ ਥਾਵਾਂ 'ਤੇ ਕਾਨੂੰਨ ਅਨੁਸਾਰ ਦੁਬਾਰਾ ਨਿਰਪੱਖ ਚੋਣਾਂ ਕਰਵਾਉਣ ਅਤੇ ਭਵਿੱਖ ਵਿੱਚ ਸਿਵਲ ਪ੍ਰਸ਼ਾਸਨ ਦੀ ਸਿਆਸੀ ਨਿਰਪੱਖਤਾ ਯਕੀਨੀ ਬਣਾਉਣ ਲਈ ਸਰਕਾਰ ਨੂੰ ਸਖ਼ਤ ਨਿਰਦੇਸ਼ ਦੇਣ ਦੀ ਅਪੀਲ ਵੀ ਕੀਤੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਲੜੀਆਂ ਨਹੀਂ, ਬਲਕਿ ਲੁੱਟੀਆਂ ਹਨ।  ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਭਾਜਪਾ ਵਫ਼ਦ ਦੀਆਂ ਇਨ੍ਹਾਂ ਗੰਭੀਰ ਸ਼ਿਕਾਇਤਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਬਣਦੀ ਸਖ਼ਤ ਕਾਰਵਾਈ ਕਰਨ ਦਾ ਪੂਰਨ ਭਰੋਸਾ ਦਿੱਤਾ। 

ਇਸ ਉੱਚ ਪੱਧਰੀ ਵਫ਼ਦ ਵਿੱਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਾਲ ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਜੰਗੀ ਲਾਲ ਮਹਾਜਨ, ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਪਰਮਿੰਦਰ ਸਿੰਘ ਬਰਾੜ, ਅਮਨਜੋਤ ਕੌਰ ਰਾਮੂਵਾਲੀਆ, ਸੁਭਾਸ਼ ਸ਼ਰਮਾ,  ਵਿਨੀਤ ਜੋਸ਼ੀ ਅਤੇ ਕਾਕਾ ਕਮ੍ਬੋਜ ਵੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Kewal Singh Dhillon , BJP Punjab , Sunil Jakhar , Vineet Joshi , Dr Subhash Sharma , Ashwani Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD