Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਸ਼ੇਸ਼ ਗਹਿਰੀ ਸੁਧਾਈ 2026 : ਸ਼ਾਨਦਾਰ ਕਾਰਗੁਜ਼ਾਰੀ ਵਾਲੇ ਬੂਥ ਲੈਵਲ ਅਫਸਰਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਬੀ ਐਲ ਓਜ ਨੂੰ ਇਨਿਊਰੇਸ਼ਨ ਫਾਰਮਾਂ ਦੀ ਤਸਦੀਕ, ਇਕੱਤਰ, ਡਿਜੀਟਾਈਜ ਨੂੰ ਲਗਨ ਮਿਹਨਤ ਅਤੇ ਜਿੰਮੇਵਾਰੀ ਨਾਲ ਪੂਰਾ ਕਰਨ ਤੇ ਮਿਲਿਆ ਸਨਮਾਨ

Sagar Setia, DC Moga, Deputy Commissioner Moga, Moga, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਗਾ , 11 Jul 2026

Last updated on: Jul 11, 2026, 16:21 IST

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦਾ ਕੰਮ ਪੂਰਨ ਪਾਰਦਸ਼ਤਾ ਤੇ ਤੇਜੀ ਨਾਲ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ , ਜਿਨ੍ਹਾਂ ਨੂੰ ਬੀ.ਐਲ.ਓਜ ਦੁਆਰਾ ਘਰ ਘਰ ਜਾ ਕੇ ਫਾਰਮ ਵੰਡਣ ਦਾ ਕੰਮ 100 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ।   

ਵੋਟਰਾਂ ਦੇ ਫਾਰਮਾਂ ਦੀ ਡਿਜੀਟਾਈਜੇਸ਼ਨ ਤੇ ਕੁਲੈਕਸ਼ਨ ਜੰਗੀ ਪੱਧਰ ਤੇ ਚੱਲ ਰਹੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵਿਸ਼ੇਸ਼ ਗਹਿਰੀ ਸੁਧਾਈ 2026 ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੂਥ ਲੈਵਲ ਅਫਸਰਾਂ ਨੂੰ ਡਿਪਟੀ ਕਮਿਸ਼ਨਰ- ਕਮ ਜ਼ਿਲ੍ਹਾ ਚੋਣ ਅਫਸਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। 

ਸਨਮਾਨਿਤ ਕੀਤੇ ਗਏ ਬੂਥ ਲੈਵਲ ਅਫਸਰਾਂ ਵਿੱਚ ਵਿਧਾਨ ਸਭਾ ਚੋਣ ਹਲਕਾ 072- ਬਾਘਾ ਪੁਰਾਣਾ ਦੇ ਸ੍ਰੀ ਵੀਰਕਰਨ ਸਿੰਘ ਬੂਥ ਨੰਬਰ 137 ਅਤੇ ਵਿਧਾਨ ਸਭਾ ਚੋਣ ਹਲਕਾ 074 ਧਰਮਕੋਟ ਦੇ  ਸ਼੍ਰੀ ਭੁਪਿੰਦਰ ਸਿੰਘ ਬੂਥ ਨੰਬਰ 33, ਸ਼੍ਰੀ ਗੁਰਜੀਤ ਸਿੰਘ ਬੂਥ ਨੰਬਰ 81, ਸ਼੍ਰੀ ਸ਼ਰਨਜੀਤ ਸਿੰਘ ਬੂਥ ਨੰਬਰ 106 ਅਤੇ ਸ਼੍ਰੀ ਜਗਸੀਰ ਸਿੰਘ ਬੂਥ ਨੰਬਰ 130 ਸ਼ਾਮਿਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਨਾਂ ਬੂਥ ਲੈਵਲ ਅਫਸਰਾਂ ਨੇ ਆਪਣੇ ਆਪਣੇ ਪੋਲਿੰਗ ਬੂਥਾਂ ਤੇ ਘਰ ਘਰ ਜਾ ਕੇ ਇਨਿਊਰੇਸ਼ਨ ਫਾਰਮਾਂ ਦੀ ਵੰਡ ਤਸਦੀਕ ਕਰਨ ਉਪਰੰਤ ਭਰੇ ਹੋਏ ਫਾਰਮਾਂ ਦੀ ਸਮੇਂ ਸਿਰ ਪ੍ਰਾਪਤੀ ਅਤੇ ਇਕੱਤਰ ਕੀਤੇ ਗਏ ਡਾਟੇ ਨੂੰ ਨਿਰਧਾਰਿਤ ਡਿਜੀਟਲ ਪੋਰਟਲ ਤੇ ਡਿਜੀਟਾਈਜ ਕਰਨ ਦਾ ਕੰਮ ਬਹੁਤ ਹੀ ਲਗਨ ਮਿਹਨਤ ਅਤੇ ਜਿੰਮੇਵਾਰੀ ਨਾਲ ਪੂਰਾ ਕੀਤਾ। 

ਆਪਣੀ ਸ਼ਾਨਦਾਰ ਕਾਰਗੁਜਾਰੀ ਸਦਕਾ ਉਹਨਾਂ ਨੇ ਆਪਣੇ ਆਪਣੇ ਵਰਗ ਵਿੱਚ ਜਿਲੇ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਬੀ ਐਲ ਓਜ ਵਿੱਚ ਸਥਾਨ ਹਾਸਿਲ ਕੀਤਾ। ਜ਼ਿਲਾ ਚੋਣ ਅਫਸਰ ਵੱਲੋਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੀ ਸਫਲਤਾ ਵਿੱਚ ਬੂਥ ਲੈਵਲ ਅਫਸਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। 

ਉਹਨਾਂ ਕਿਹਾ ਕਿ ਮਿਹਨਤੀ ਅਤੇ ਸਮਰਪਿਤ ਬੀਐਲਓਜ  ਬਦੌਲਤ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਸਹੀ ਅਤੇ ਭਰੋਸੇਯੋਗ ਬਣਾਉਣ ਦੇ ਉਦੇਸ਼ ਨੂੰ ਸਫਲਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 80 ਚੋਣ ਸੁਪਰਵਾਈਜਰ, 04 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 804 ਬੀ.ਐਲ.ਓਜ, 08 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਤੋਂ ਇਲਾਵਾ ਹਲਕਾ ਵਾਰ 5-5 ਵਾਧੂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।  

ਉਨਾਂ ਸਨਮਾਨਿਤ ਕੀਤੇ ਗਏ ਬੀਐਲਓਜ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਨਿਸ਼ਟਾ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣਗੇ ਅਤੇ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਬਣਨਗੇ। ਜ਼ਿਕਰਯੋਗ ਹੈ ਕਿ ਘਰ-ਘਰ  ਫਾਰਮ ਵੰਡਣ ਦੀ ਇਹ ਮੁਹਿੰਮ 24 ਜੁਲਾਈ  2026 ਤੱਕ ਚੱਲੇਗੀ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ।

ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ।ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

 

Tags: Sagar Setia , DC Moga , Deputy Commissioner Moga , Moga , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD