Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਸਿਰਫ਼ ਕਾਨੂੰਨ-ਵਿਵਸਥਾ ਨਹੀਂ, ਸਮਾਜਿਕ ਚੁਣੌਤੀ ਹੈ : ਨਾਇਬ ਸਿੰਘ ਸੈਣੀ

ਜਨ ਭਾਗੀਦਾਰੀ ਨਾਲ ‘ਨਸ਼ਾ ਮੁਕਤ ਹਰਿਆਣਾ’ ਨੂੰ ਜਨ ਅੰਦੋਲਨ ਬਣਾਇਆ ਜਾਵੇਗਾ: ਮੁੱਖ ਮੰਤਰੀ

Nayab Singh Saini, Haryana, Chief Minister of Haryana, BJP Haryana, Haryana News, Latest Haryana News, Drug Free Haryana, Say No To Drug, Anti Drug Mission, Drive Against Drugs, Nasha Mukt Haryana Abhiyan, War Against Drugs

Gurpreet Singh

Gurpreet Singh

5 Dariya News

ਪੰਚਕੂਲਾ , 11 Jul 2026

Last updated on: Jul 11, 2026, 16:40 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਾ ਸਿਰਫ ਕਾਨੂੰਨ-ਵਿਵਸਥਾ ਦੀ ਚੁਣੌਤੀ ਨਹੀਂ, ਸਗੋਂ ਸਮਾਜ, ਪਰਿਵਾਰ, ਸੱਭਿਆਚਾਰ ਅਤੇ ਰਾਸ਼ਟਰ ਨਿਰਮਾਣ ਨਾਲ ਜੁੜਿਆ ਬੇਹੱਦ ਗੰਭੀਰ ਵਿਸ਼ਾ ਹੈ। ਸਰਕਾਰ ਕਾਨੂੰਨ ਬਣਾ ਕੇ ਅਤੇ ਪੁਲਿਸ ਕਾਰਵਾਈ ਕਰਕੇ ਨਸ਼ੇ ਦੇ ਕਾਰੋਬਾਰ 'ਤੇ ਰੋਕ ਲਗਾ ਸਕਦੀ ਹੈ, ਪਰ ਇਸ ਬੁਰਾਈ ਦਾ ਸਥਾਈ ਹੱਲ ਤਾਂ ਹੀ ਸੰਭਵ ਹੈ, ਜਦੋਂ ਪੂਰਾ ਸਮਾਜ ਇਸ ਦੇ ਵਿਰੁੱਧ ਇੱਕਜੁੱਟ ਹੋ ਕੇ ਜਨ-ਅੰਦੋਲਨ ਖੜ੍ਹਾ ਕਰੇ। 

ਉਨ੍ਹਾਂ ਕਿਹਾ ਕਿ 'ਹਰਿਆਣਾ ਉਦੈ' ਮੁਹਿੰਮ ਤਹਿਤ ਕਮਿਊਨਿਟੀ ਪੁਲਿਸਿੰਗ ਅਤੇ ਜਨ-ਸਹਿਭਾਗਿਤਾ ਨੂੰ ਮਜ਼ਬੂਤ ਕਰਦੇ ਹੋਏ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਆਪਕ ਜਨ-ਜਾਗਰਣ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਸ਼ਨੀਵਾਰ ਨੂੰ ਪੰਚਕੂਲਾ ਵਿੱਚ 'ਹਰਿਆਣਾ ਉਦੈ' ਮੁਹਿੰਮ ਤਹਿਤ 'ਨਸ਼ਾ ਮੁਕਤ ਹਰਿਆਣਾ ਲਈ ਐਨਜੀਓ ਅਤੇ ਕੈਮਿਸਟ ਐਸੋਸੀਏਸ਼ਨਾਂ ਨਾਲ ਸੰਵਾਦ' ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਆਏ ਸਾਰੇ ਲੋਕਾਂ ਨੂੰ ਨਸ਼ਾ ਵਿਰੋਧੀ ਸਹੁੰ ਵੀ ਚੁਕਾਈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਭਾਰਤ ਦੇ ਨਿਰਮਾਣ ਦਾ ਟੀਚਾ ਲੈ ਕੇ ਦੇਸ਼ ਅੱਗੇ ਵਧ ਰਿਹਾ ਹੈ। ਇਸ ਟੀਚੇ ਦੀ ਪ੍ਰਾਪਤੀ ਤਾਂ ਹੀ ਸੰਭਵ ਹੈ, ਜਦੋਂ ਦੇਸ਼ ਅਤੇ ਸੂਬੇ ਦੇ ਨੌਜਵਾਨ ਨਸ਼ੇ ਤੋਂ ਮੁਕਤ ਹੋ ਕੇ ਆਪਣੀ ਊਰਜਾ ਰਾਸ਼ਟਰ ਨਿਰਮਾਣ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹਰਿਆਣਾ ਸਿਰਫ ਇੱਕ ਸਮਾਜਿਕ ਮੁਹਿੰਮ ਨਹੀਂ, ਸਗੋਂ ਵਿਕਸਿਤ ਹਰਿਆਣਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੀ ਮਜ਼ਬੂਤ ਨੀਂਹ ਹੈ। ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਜਨ-ਅੰਦੋਲਨ ਬਣਾਇਆ ਜਾਵੇਗਾ।

ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਕਰਨ ਦੀ ਮੁਹਿੰਮ ਹੈ ਨਸ਼ਾ ਮੁਕਤ ਹਰਿਆਣਾ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤ ਹਰਿਆਣਾ ਦਾ ਇਹ ਸੰਕਲਪ ਸਿਰਫ ਮੌਜੂਦਾ ਦੀ ਲੋੜ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਤੈਅ ਕਰਨ ਵਾਲੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ, ਸੰਸਥਾ, ਸਮਾਜਿਕ ਸੰਗਠਨ, ਕੈਮਿਸਟ, ਪੁਲਿਸ ਅਧਿਕਾਰੀ ਜਾਂ ਨਾਗਰਿਕ ਇਸ ਮੁਹਿੰਮ ਵਿੱਚ ਸਹਿਯੋਗ ਕਰ ਰਿਹਾ ਹੈ, ਉਹ ਭਵਿੱਖ ਦੇ ਸੁਰੱਖਿਅਤ, ਸਿਹਤਮੰਦ ਅਤੇ ਮਜਬੂਤ ਹਰਿਆਣਾ ਦੇ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਸੰਵਾਦ ਸਿਰਫ ਇੱਕ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਉਸ ਸੰਕਲਪ ਦਾ ਐਲਾਨ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਤੈਅ ਕਰੇਗਾ। ਇਹ ਅਜਿਹੇ ਹਰਿਆਣਾ ਦੇ ਨਿਰਮਾਣ ਦੀ ਮੁਹਿੰਮਹੈ, ਜਿੱਥੇ ਨੌਜਵਾਨਾਂ ਦੀਆਂ ਅੱਖਾਂ ਵਿੱਚ ਰਾਸ਼ਟਰ ਨਿਰਮਾਣ ਦਾ ਸੁਪਨਾ ਹੋਵੇਗਾ। ਉਨ੍ਹਾਂ ਇਸ ਮੁਹਿੰਮ ਨਾਲ ਜੁੜੇ ਸਾਰੇ ਸਵੈ-ਸੇਵੀ ਸੰਗਠਨਾਂ, ਸਮਾਜਿਕ ਕਾਰਕੁੰਨਾਂ, ਕੈਮਿਸਟ ਭਾਈਚਾਰੇ, ਪੁਲਿਸ ਅਧਿਕਾਰੀਆਂ ਅਤੇ ਜਾਗਰੂਕ ਨਾਗਰਿਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਹਰ ਨਾਗਰਿਕ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਨਸ਼ਾ ਵਿਅਕਤੀ ਹੀ ਨਹੀਂ, ਪੂਰੇ ਪਰਿਵਾਰ ਅਤੇ ਸਮਾਜ ਨੂੰ ਤੋੜ ਦਿੰਦਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਅਜਿਹੀ ਸਮਾਜਿਕ ਬੁਰਾਈ ਹੈ, ਜੋ ਵਿਅਕਤੀ ਨੂੰ ਪਤਨ ਵੱਲ ਲੈ ਜਾਂਦੀ ਹੈ। ਇਹ ਸਿਰਫ ਸਰੀਰ ਨੂੰ ਹੀ ਨਹੀਂ, ਸਗੋਂ ਆਤਮ-ਵਿਸ਼ਵਾਸ, ਪਰਿਵਾਰ, ਸੰਸਕਾਰ ਅਤੇ ਸਮਾਜਿਕ ਮੁੱਲਾਂ ਨੂੰ ਵੀ ਤੋੜ ਦਿੰਦਾ ਹੈ ਅਤੇ ਅੰਤ ਵਿੱਚ ਰਾਸ਼ਟਰ ਦੀ ਊਰਜਾ ਨੂੰ ਕਮਜ਼ੋਰ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਨੌਜਵਾਨ ਦੇਸ਼ ਹੈ ਅਤੇ ਹਰਿਆਣਾ ਦੇਸ਼ ਦੀ ਸਭ ਤੋਂ ਊਰਜਾਵਾਨ ਧਰਤੀ ਹੈ। 

ਸੂਬੇ ਦੇ ਨੌਜਵਾਨਾਂ ਨੇ ਖੇਡਾਂ, ਸਿੱਖਿਆ, ਵਿਗਿਆਨ, ਉਦਯੋਗ ਅਤੇ ਕਈ ਖੇਤਰਾਂ ਵਿੱਚ ਦੇਸ਼ ਅਤੇ ਦੁਨੀਆ ਵਿੱਚ ਹਰਿਆਣਾ ਦਾ ਨਾਮ ਰੌਸ਼ਨ ਕੀਤਾ ਹੈ। ਅਜਿਹੇ ਵਿੱਚ ਜੇਕਰ ਇਹੀ ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਚਲਾ ਜਾਵੇ ਤਾਂ ਇਹ ਸਿਰਫ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਹਾਰ ਹੋਵੇਗੀ।ਉਨ੍ਹਾਂ ਕਿਹਾ ਕਿ ਨਸ਼ਾ ਸਿਰਫ ਇੱਕ ਵਿਅਕਤੀ ਦਾ ਜੀਵਨ ਬਰਬਾਦ ਨਹੀਂ ਕਰਦਾ, ਸਗੋਂ ਇੱਕ ਮਾਂ ਦੀ ਮੁਸਕਾਨ, ਪਿਤਾ ਦਾ ਸਹਾਰਾ, ਭੈਣ ਦੀ ਸੁਰੱਖਿਆ, ਪਤਨੀ ਦਾ ਵਿਸ਼ਵਾਸ ਅਤੇ ਬੱਚਿਆਂ ਦਾ ਭਵਿੱਖ ਵੀ ਖੋਹ ਲੈਂਦਾ ਹੈ। ਇਸ ਲਈ ਨਸ਼ੇ ਵਿਰੁੱਧ ਸੰਘਰਸ਼ ਸਿਰਫ ਕਾਨੂੰਨ-ਵਿਵਸਥਾ ਦਾ ਵਿਸ਼ਾ ਨਹੀਂ, ਸਗੋਂ ਮਨੁੱਖਤਾ, ਪਰਿਵਾਰ, ਸੱਭਿਆਚਾਰ ਅਤੇ ਰਾਸ਼ਟਰ ਨਿਰਮਾਣ ਦਾ ਵਿਸ਼ਾ ਹੈ।

ਜਨ-ਅੰਦੋਲਨ ਨਾਲ ਹੀ ਖਤਮ ਹੋਵੇਗੀ ਇਹ ਸਮਾਜਿਕ ਬੁਰਾਈ

ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ-ਜਦੋਂ ਸਮਾਜ ਨੇ ਕਿਸੇ ਬੁਰਾਈ ਦੇ ਵਿਰੁੱਧ ਸਮੂਹਿਕ ਸੰਕਲਪ ਲਿਆ ਹੈ, ਉਦੋਂ-ਉਦੋਂ ਅਸੰਭਵ ਵੀ ਸੰਭਵ ਹੋਇਆ ਹੈ। ਮਹਾਤਮਾ ਗਾਂਧੀ ਨੇ ਸੁਤੰਤਰਤਾ ਅੰਦੋਲਨ ਨੂੰ ਜਨ-ਅੰਦੋਲਨ ਬਣਾਇਆ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਵੱਛ ਭਾਰਤ ਮੁਹਿੰਮ ਰਾਹੀਂ ਕਰੋੜਾਂ ਲੋਕਾਂ ਨੂੰ ਜਨ-ਭਾਗੀਦਾਰੀ ਨਾਲ ਜੋੜਿਆ। ਇਸੇ ਤਰ੍ਹਾਂ ਹੁਣ ਨਸ਼ੇ ਦੇ ਵਿਰੁੱਧ ਵੀ ਵਿਆਪਕ ਜਨ-ਅੰਦੋਲਨ ਖੜ੍ਹਾ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਬਣਾ ਸਕਦੀ ਹੈ, ਪੁਲਿਸ ਅਪਰਾਧੀਆਂ ਦੇ ਵਿਰੁੱਧ ਕਾਰਵਾਈ ਕਰ ਸਕਦੀ ਹੈ ਅਤੇ ਅਦਾਲਤਾਂ ਨਿਆਂ ਯਕੀਨੀ ਬਣਾ ਸਕਦੀਆਂ ਹਨ, ਪਰ ਸਮਾਜ ਦੀ ਸੋਚ ਨੂੰ ਬਦਲਣ ਦਾ ਕੰਮ ਖੁਦ ਸਮਾਜ ਹੀ ਕਰ ਸਕਦਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਭਰ ਤੋਂ ਆਏ ਸਵੈ-ਸੇਵੀ ਸੰਗਠਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਸਿਰਫ ਇੱਕ ਜ਼ਿੰਮੇਵਾਰੀ ਨਹੀਂ, ਸਗੋਂ ਲੋਕ-ਭਲਾਈ ਦੀ ਸਰਵਉੱਚ ਪਰੰਪਰਾ ਹੈ। ਜਿੱਥੇ ਸਰਕਾਰ ਦੀ ਪਹੁੰਚ ਸੀਮਤ ਹੁੰਦੀ ਹੈ, ਉੱਥੇ ਸਵੈ-ਸੇਵੀ ਸੰਗਠਨ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਦੇ ਹਨ। ਜਦੋਂ ਕੋਈ ਨੌਜਵਾਨ ਨਿਰਾਸ਼ਾ ਜਾਂ ਨਸ਼ੇ ਦੀ ਗ੍ਰਿਫ਼ਤ ਵਿੱਚ ਟੁੱਟਣ ਲੱਗਦਾ ਹੈ, ਤਦ ਸਮਾਜ ਸੇਵੀ ਸੰਗਠਨ ਉਸਦਾ ਹੱਥ ਫੜ ਕੇ ਉਸਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੀ ਭਲਾਈ ਲਈ ਨਿਰਸਵਾਰਥ ਭਾਵ ਨਾਲ ਕੰਮ ਕਰਨਾ ਭਾਰਤੀ ਸੱਭਿਆਚਾਰ ਦੀ ਪਛਾਣ ਹੈ ਅਤੇ ਸੂਬੇ ਦੇ ਸਵੈ-ਸੇਵੀ ਸੰਗਠਨ ਇਸੇ ਪਰੰਪਰਾ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਸਾਰੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਲਈ ਪਿੰਡ-ਪਿੰਡ, ਵਾਰਡ-ਵਾਰਡ ਅਤੇ ਮੁਹੱਲਿਆਂ ਤੱਕ ਪਹੁੰਚਣ ਅਤੇ ਸਕੂਲਾਂ, ਕਾਲਜਾਂ ਅਤੇ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਨਾਲ ਦੋਸਤਾਨਾ ਸੰਵਾਦ ਸਥਾਪਿਤ ਕਰਕੇ ਉਨ੍ਹਾਂ ਨੂੰ ਨਸ਼ੇ ਦੇ ਮੰਦੇ ਨਤੀਜਿਆਂ ਤੋਂ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਕਈ ਵਾਰ ਨੌਜਵਾਨ ਹਾਲਾਤ ਦਾ ਸ਼ਿਕਾਰ ਹੋ ਜਾਂਦੇ ਹਨ, ਇਸ ਲਈ ਉਨ੍ਹਾਂ ਨੂੰ ਡਾਂਟਣ ਜਾਂ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਬਜਾਏ ਸਹੀ ਮਾਰਗਦਰਸ਼ਨ ਅਤੇ ਹਾਂਪੱਖੀ ਮਾਹੌਲ ਉਪਲਬਧ ਕਰਾਉਣਾ ਜ਼ਰੂਰੀ ਹੈ।

ਕੈਮਿਸਟ ਸਿਰਫ ਦਵਾਈ ਵਿਕਰੇਤਾ ਨਹੀਂ, ਸਮਾਜ ਦੇ ਸਿਹਤ ਦੇ ਰਾਖੇ ਹਨ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਦੀ ਭੂਮਿਕਾ ਨੂੰ ਬੇਹੱਦ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਦਵਾਈ ਵਿਕਰੇਤਾ ਸਿਰਫ ਦਵਾਈਆਂ ਦਾ ਵਪਾਰ ਨਹੀਂ ਕਰਦੇ, ਸਗੋਂ ਸਮਾਜ ਦੀ ਸਿਹਤ ਅਤੇ ਵਿਸ਼ਵਾਸ ਦੀ ਰੱਖਿਆ ਵੀ ਕਰਦੇ ਹਨ। ਉਨ੍ਹਾਂ ਦੇ ਕਾਊਂਟਰ 'ਤੇ ਸਿਰਫ ਦਵਾਈਆਂ ਨਹੀਂ, ਸਗੋਂ ਲੋਕਾਂ ਦਾ ਵਿਸ਼ਵਾਸ ਵੀ ਰੱਖਿਆ ਹੁੰਦਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਲਈ ਦੁਰਉਪਯੋਗ ਹੋਣ ਵਾਲੀਆਂ ਦਵਾਈਆਂ ਦੀ ਵਿਕਰੀ ਦੌਰਾਨ ਹਰ ਕੈਮਿਸਟ ਨੂੰ ਪੂਰੀ ਚੌਕਸੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। 

ਜੇਕਰ ਕੋਈ ਪਾਬੰਦੀਸ਼ੁਦਾ ਜਾਂ ਸੰਵੇਦਨਸ਼ੀਲ ਦਵਾਈ ਗਲਤ ਹੱਥਾਂ ਵਿੱਚ ਪਹੁੰਚ ਜਾਂਦੀ ਹੈ ਤਾਂ ਉਸਦਾ ਮਾੜਾ ਪ੍ਰਭਾਵ ਸਿਰਫ ਇੱਕ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪੂਰਾ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਰਿਆਣਾ ਦਾ ਕੈਮਿਸਟ ਸਮਾਜ ਆਪਣੀ ਸਮਾਜਿਕ ਜ਼ਿੰਮੇਵਾਰੀ ਦਾ ਪੂਰੀ ਨਿਸ਼ਠਾ ਨਾਲ ਨਿਭਾਉਂਦੇ ਹੋਏ ਇਹ ਯਕੀਨੀ ਬਣਾਏਗਾ ਕਿ ਦਵਾਈ ਜੀਵਨ ਬਚਾਉਣ ਦਾ ਸਰੋਤ ਬਣੇ, ਵਿਨਾਸ਼ ਦਾ ਨਹੀਂ।

ਨਸ਼ਾ ਵੇਚਣ ਵਾਲਿਆਂ 'ਤੇ ਕਾਰਵਾਈ ਦੇ ਨਾਲ ਨਸ਼ੇ ਦੀ ਮੰਗ ਖਤਮ ਕਰਨਾ ਵੀ ਸਰਕਾਰ ਦਾ ਟੀਚਾ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਪਛਾਣ ਸਿਰਫ ਪਹਿਲਵਾਨਾਂ ਦੀ ਧਰਤੀ ਵਜੋਂ ਨਹੀਂ ਹੈ, ਸਗੋਂ ਇਹ ਸੰਤਾਂ, ਗੁਰੂ ਪਰੰਪਰਾ, ਵੀਰਾਂ, ਕਿਸਾਨਾਂ ਅਤੇ ਧੀਆਂ ਦੀਆਂ ਵਰਨਣਯੋਗ ਪ੍ਰਾਪਤੀਆਂ ਦੀ ਧਰਤੀ ਵੀ ਹੈ। ਸੂਬੇ ਦੀ ਇਸ ਸ਼ਾਨਦਾਰ ਪਛਾਣ ਨੂੰ ਨਸ਼ੇ ਦੇ ਹਨੇਰੇ ਵਿੱਚ ਕਦੇ ਨਹੀਂ ਜਾਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨਾ ਨਹੀਂ ਹੈ, ਸਗੋਂ ਸਮਾਜ ਵਿੱਚ ਨਸ਼ੇ ਦੀ ਮੰਗ ਨੂੰ ਖਤਮ ਕਰਨਾ ਵੀ ਹੈ। ਜਦੋਂ ਪਰਿਵਾਰ ਜਾਗਰੂਕ ਹੋਣਗੇ, ਸਮਾਜ ਜਾਗਰੂਕ ਹੋਵੇਗਾ ਅਤੇ ਨੌਜਵਾਨ ਖੁਦ ਨਸ਼ੇ ਤੋਂ ਦੂਰੀ ਬਣਾਉਣਗੇ, ਤਦ ਨਸ਼ੇ ਦਾ ਨਾਜਾਇਜ਼ ਕਾਰੋਬਾਰ ਆਪਣੇ ਆਪ ਕਮਜ਼ੋਰ ਪੈਣ ਲੱਗੇਗਾ। ਇਹੀ ਕਮਿਊਨਿਟੀ ਪੁਲਿਸਿੰਗ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਹੀ ਇਸ ਮੁਹਿੰਮ ਦੀ ਸਫਲਤਾ ਦਾ ਆਧਾਰ ਬਣੇਗੀ।

ਨਸ਼ੇ ਦੇ ਆਦੀ ਵਿਅਕਤੀ ਨੂੰ ਮੌਕਾ, ਵਿਸ਼ਵਾਸ ਅਤੇ ਆਪਣਾਪਣ ਦੇਣਾ ਵੀ ਸਮਾਜ ਦੀ ਜ਼ਿੰਮੇਵਾਰੀ

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਉਮਰ ਭਰ ਲਈ ਨਸ਼ੇ ਦਾ ਆਦੀ ਮੰਨ ਲੈਣਾ ਸਹੀ ਨਹੀਂ ਹੈ। ਅਜਿਹੇ ਲੋਕਾਂ ਨੂੰ ਸਮਾਜ ਤੋਂ ਵੱਖ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੜ ਆਮ ਜੀਵਨ ਵਿੱਚ ਪਰਤਣ ਦਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਵਿਸ਼ਵਾਸ, ਆਪਣਾਪਣ ਅਤੇ ਹਾਂਪੱਖੀ ਮਾਹੌਲ ਮਿਲੇ ਤਾਂ ਉਸਦੇ ਜੀਵਨ ਵਿੱਚ ਤਬਦੀਲੀ ਸੰਭਵ ਹੈ।ਉਨ੍ਹਾਂ ਕਿਹਾ ਕਿ ਪਿਆਰ ਅਤੇ ਆਪਣਾਪਣ ਅਜਿਹੀ ਤਾਕਤ ਹੈ, ਜੋ ਸਭ ਤੋਂ ਔਖੇ ਹਾਲਾਤਾਂ ਵਿੱਚ ਵੀ ਵਿਅਕਤੀ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ। ਇਸ ਲਈ ਸਮਾਜ ਦਾ ਹਰ ਵਰਗ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਦੇ ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਪਰਤਣ ਦੇ ਯਤਨਾਂ ਵਿੱਚ ਵੀ ਸਰਗਰਮ ਭਾਗੀਦਾਰੀ ਨਿਭਾਏ।

AI, ਡਿਜੀਟਲ ਟੈਕਨਾਲੋਜੀ ਅਤੇ ਸਟਾਰਟਅੱਪ ਦੇ ਯੁੱਗ ਵਿੱਚ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇਸ਼ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਡਿਜੀਟਲ ਟੈਕਨਾਲੋਜੀ, ਇਨੋਵੇਸ਼ਨ ਅਤੇ ਸਟਾਰਟਅੱਪ ਦੇ ਨਵੇਂ ਦੌਰ ਵਿੱਚ ਅੱਗੇ ਵਧ ਰਿਹਾ ਹੈ। ਭਾਰਤ ਦੀ ਨੌਜਵਾਨ ਪ੍ਰਤਿਭਾ ਅੱਜ ਪੂਰੀ ਦੁਨੀਆ ਵਿੱਚ ਆਪਣੀ ਸਮਰੱਥਾ ਦਾ ਸਬੂਤ ਦੇ ਰਹੀ ਹੈ ਅਤੇ ਦੇਸ਼ ਦੇ ਨੌਜਵਾਨ ਨਵੀਨਤਾ ਅਤੇ ਉੱਦਮਤਾ ਰਾਹੀਂ ਵਿਕਾਸ ਦੀ ਨਵੀਂ ਇਬਾਰਤ ਲਿਖ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਜੇਕਰ ਕੋਈ ਨੌਜਵਾਨ ਨਸ਼ੇ ਵੱਲ ਵਧਦਾ ਹੈ ਤਾਂ ਉਹ ਸਿਰਫ ਆਪਣਾ ਭਵਿੱਖ ਹੀ ਨਹੀਂ ਖੋਹਦਾ, ਸਗੋਂ ਦੇਸ਼ ਇੱਕ ਸੰਭਾਵੀ ਵਿਗਿਆਨੀ, ਖਿਡਾਰੀ, ਉੱਦਮੀ, ਨਵ-ਪ੍ਰਵਰਤਕ ਅਤੇ ਰਾਸ਼ਟਰ ਨਿਰਮਾਤਾ ਨੂੰ ਵੀ ਖੋਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਹਰ ਨੌਜਵਾਨ ਦਾ ਜੀਵਨ ਅਮੁੱਲ ਹੈ। ਨੌਜਵਾਨਾਂ ਦੇ ਸੁਪਨੇ ਵੱਡੇ ਹਨ, ਉਨ੍ਹਾਂ ਦੀ ਸਮਰੱਥਾ ਅਸੀਮਿਤ ਹੈ ਅਤੇ ਉਨ੍ਹਾਂ ਦਾ ਟੀਚਾ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣਾ ਹੋਣਾ ਚਾਹੀਦਾ ਹੈ। ਨਸ਼ਾ ਕਿਸੇ ਵੀ ਨੌਜਵਾਨ ਦੀ ਮੰਜ਼ਿਲ ਨਹੀਂ ਹੋ ਸਕਦਾ।

ਮਾਤਾ-ਪਿਤਾ ਆਪਣੇ ਬੱਚਿਆਂ ਨਾਲ ਵੱਧ ਸਮਾਂ ਬਿਤਾਉਣ, ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ

ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਮਾਪਿਆਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸਭ ਤੋਂ ਵੱਧ ਲੋੜ ਪਰਿਵਾਰ ਦੇ ਸਮੇਂ, ਵਿਸ਼ਵਾਸ ਅਤੇ ਸੰਵਾਦ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਆਪਣੇ ਬੱਚਿਆਂ ਨਾਲ ਵੱਧ ਸਮਾਂ ਬਿਤਾਉਣ, ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ ਅਤੇ ਉਨ੍ਹਾਂ ਨੂੰ ਮੋਬਾਈਲ ਦੀ ਦੁਨੀਆ ਤੋਂ ਵੱਧ ਪਰਿਵਾਰ ਨਾਲ ਜੋੜਨ ਦਾ ਯਤਨ ਕਰਨ।

ਉਨ੍ਹਾਂ ਕਿਹਾ ਕਿ ਪਰਿਵਾਰ ਤਾਂ ਹੀ ਸੁਰੱਖਿਅਤ ਰਹੇਗਾ, ਜਦੋਂ ਮਾਤਾ-ਪਿਤਾ ਆਪਣੇ ਬੱਚਿਆਂ ਦੇ ਮਿੱਤਰ ਬਣਨਗੇ। ਸਮਾਜ ਤਾਂ ਹੀ ਸੁਰੱਖਿਅਤ ਹੋਵੇਗਾ, ਜਦੋਂ ਹਰ ਵਿਅਕਤੀ ਆਪਣੇ ਬੱਚਿਆਂ ਦੇ ਨਾਲ-ਨਾਲ ਆਪਣੇ ਗੁਆਂਢ ਦੇ ਬੱਚਿਆਂ ਦੀ ਵੀ ਚਿੰਤਾ ਕਰੇਗਾ। ਇਹੀ ਭਾਰਤੀ ਸੱਭਿਆਚਾਰ ਅਤੇ ਸਾਡੀ ਸੱਭਿਅਤਾ ਦੀ ਸਭ ਤੋਂ ਵੱਡੀ ਪਛਾਣ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਪੂਰੀ ਦੁਨੀਆ ਨੂੰ ਇੱਕ ਪਰਿਵਾਰ ਮੰਨਣ ਦਾ ਸੰਦੇਸ਼ ਦਿੰਦਾ ਹੈ। ਜਦੋਂ ਪੂਰੀ ਧਰਤੀ ਸਾਡਾ ਪਰਿਵਾਰ ਹੈ ਤਾਂ ਸਾਡੇ ਪਿੰਡ, ਮੁਹੱਲੇ ਅਤੇ ਸ਼ਹਿਰ ਦਾ ਹਰ ਬੱਚਾ ਵੀ ਸਾਡਾ ਆਪਣਾ ਹੈ। ਜੇਕਰ ਸਮਾਜ ਮਿਲ ਕੇ ਕਿਸੇ ਇੱਕ ਬੱਚੇ ਦਾ ਜੀਵਨ ਵੀ ਨਸ਼ੇ ਦੀ ਗ੍ਰਿਫ਼ਤ ਵਿੱਚ ਜਾਣ ਤੋਂ ਬਚਾ ਲੈਂਦਾ ਹੈ ਤਾਂ ਇਹ ਪੂਰੇ ਸਮਾਜ ਦੀ ਸਮੂਹਿਕ ਜਿੱਤ ਹੋਵੇਗੀ।

ਨਸ਼ੇ ਦੇ ਵਿਰੁੱਧ ਜਨ-ਭਾਗੀਦਾਰੀ ਵਧਾਉਣ ਲਈ ਟਾਸਕ ਫੋਰਸ ਬਣੇਗੀ, ਸਮਾਜ ਸੇਵੀ ਸੰਗਠਨਾਂ ਤੋਂ ਪਿੰਡ-ਪਿੰਡ ਮੁਹਿੰਮ ਚਲਾਉਣ ਦੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਲੜਾਈ ਸਿਰਫ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਇਸੇ ਉਦੇਸ਼ ਨਾਲ ਰਾਜ ਸਰਕਾਰ ਨੇ ਜ਼ਿਲ੍ਹਾ ਅਤੇ ਸਥਾਨਕ ਪੱਧਰ 'ਤੇ ਟਾਸਕ ਫੋਰਸ ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਟਾਸਕ ਫੋਰਸ ਵਿੱਚ ਸਬੰਧਤ ਖੇਤਰ ਦੇ ਐਸਡੀਐਮ, ਬੀਡੀਪੀਓ, ਪਿੰਡ ਸਰਪੰਚ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਐਨਜੀਓ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਜ਼ਮੀਨੀ ਪੱਧਰ 'ਤੇ ਤਾਲਮੇਲ ਵਾਲੀ ਕਾਰਵਾਈ ਅਤੇ ਜਨ-ਜਾਗਰੂਕਤਾ ਮੁਹਿੰਮ ਨੂੰ ਪ੍ਰਭਾਵੀ ਬਣਾਇਆ ਜਾ ਸਕੇ। ਉਨ੍ਹਾਂ ਸਮਾਜ ਸੇਵੀ ਸੰਗਠਨਾਂ ਨੂੰ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ ਨਸ਼ਾ ਵੇਚਣ ਵਾਲਿਆਂ ਨੂੰ ਫੜਨਾ ਨਹੀਂ, ਸਗੋਂ ਨਸ਼ੇ ਦੀ ਮੰਗ ਨੂੰ ਵੀ ਖਤਮ ਕਰਨਾ ਹੈ। ਇਸੇ ਦਿਸ਼ਾ ਵਿੱਚ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ਲੋਕਾਂ ਦੀ ਜਾਇਦਾਦ ਸੀਜ਼ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਨਾਜਾਇਜ਼ ਜਾਇਦਾਦਾਂ 'ਤੇ ਬੁਲਡੋਜ਼ਰ ਚਲਾ ਕੇ ਸਖ਼ਤ ਕਾਰਵਾਈ ਵੀ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਿਰਫ ਇੱਕ ਮੁਹਿੰਮ ਦੀ ਸ਼ੁਰੂਆਤ ਨਹੀਂ ਹੋ ਰਹੀ, ਸਗੋਂ ਪੂਰੇ ਸਮਾਜ ਵਿੱਚ ਨਵੀਂ ਚੇਤਨਾ ਦਾ ਸੰਚਾਰ ਹੋ ਰਿਹਾ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਖੁਦ ਨਸ਼ੇ ਤੋਂ ਦੂਰ ਰਹਿਣ, ਆਪਣੇ ਪਰਿਵਾਰ ਨੂੰ ਨਸ਼ੇ ਤੋਂ ਬਚਾਉਣ ਅਤੇ ਆਪਣੇ ਪਿੰਡ, ਮੁਹੱਲੇ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਨਾਲ ਹੀ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਨਸ਼ੇ ਦਾ ਕਾਰੋਬਾਰ ਹੁੰਦਾ ਦਿਖਾਈ ਦੇਵੇ ਤਾਂ ਉਸਦੀ ਸੂਚਨਾ ਪੁਲਿਸ, ਐਨਸੀਬੀ ਹਰਿਆਣਾ ਹੈਲਪਲਾਈਨ ਜਾਂ ਮਾਨਸ ਪੋਰਟਲ ਰਾਹੀਂ ਜ਼ਰੂਰ ਦੇਣ।

ਕੈਮਿਸਟ ਐਸੋਸੀਏਸ਼ਨ ਨੇ ਆਨਲਾਈਨ ਪ੍ਰਿਸਕ੍ਰਿਪਸ਼ਨ ਸਮੇਤ ਪੂਰੀ ਸਪਲਾਈ ਚੇਨ ਦੀ ਨਿਗਰਾਨੀ ਯਕੀਨੀ ਬਣਾਉਣ ਦਾ ਦਿੱਤਾ ਸੁਝਾਅ

ਸੰਵਾਦ ਪ੍ਰੋਗਰਾਮ ਦੌਰਾਨ ਕੈਮਿਸਟ ਐਸੋਸੀਏਸ਼ਨ ਅਤੇ ਵੱਖ-ਵੱਖ ਸਵੈ-ਸੇਵੀ ਸੰਗਠਨਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਨਸ਼ੀਲੀਆਂ ਦਵਾਈਆਂ ਦੇ ਦੁਰਉਪਯੋਗ ਦੀ ਰੋਕਥਾਮ ਨੂੰ ਲੈ ਕੇ ਕਈ ਮਹੱਤਵਪੂਰਨ ਸੁਝਾਅ ਰੱਖੇ। ਨੁਮਾਇੰਦਿਆਂ ਨੇ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੇ ਦੁਰਉਪਯੋਗ 'ਤੇ ਪ੍ਰਭਾਵੀ ਕੰਟਰੋਲ ਲਈ ਸਿਰਫ ਦਵਾਈ ਵਿਕਰੇਤਿਆਂ 'ਤੇ ਕਾਰਵਾਈ ਕਾਫੀ ਨਹੀਂ ਹੈ, ਸਗੋਂ ਦਵਾਈਆਂ ਦੀ ਪੂਰੀ ਸਪਲਾਈ ਚੇਨ, ਆਨਲਾਈਨ ਪ੍ਰਿਸਕ੍ਰਿਪਸ਼ਨ ਵਿਵਸਥਾ ਅਤੇ ਹੋਰ ਸਾਰੇ ਸੰਭਾਵੀ ਸਰੋਤਾਂ 'ਤੇ ਬਰਾਬਰ ਰੂਪ ਨਾਲ ਪ੍ਰਭਾਵੀ ਨਿਗਰਾਨੀ ਅਤੇ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਨੁਮਾਇੰਦਿਆਂ ਨੇ ਕਿਹਾ ਕਿ ਮੌਜੂਦਾ ਵਿੱਚ ਆਨਲਾਈਨ ਪ੍ਰਿਸਕ੍ਰਿਪਸ਼ਨ ਰਾਹੀਂ ਦਵਾਈਆਂ ਦੀ ਉਪਲਬਧਤਾ 'ਤੇ ਪ੍ਰਭਾਵੀ ਨਿਗਰਾਨੀ ਦੀ ਲੋੜ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਵਿਵਸਥਾ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਤਕਨੀਕੀ ਰੂਪ ਨਾਲ ਮਜ਼ਬੂਤ ਬਣਾਇਆ ਜਾਵੇ, ਤਾਂ ਜੋ ਨਸ਼ੀਲੀਆਂ ਦਵਾਈਆਂ ਦੇ ਦੁਰਉਪਯੋਗ 'ਤੇ ਪ੍ਰਭਾਵੀ ਰੋਕ ਲਗਾਈ ਜਾ ਸਕੇ ਅਤੇ ਦੂਜੇ ਪਾਸੇ ਅਸਲ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ ਵਿੱਚ ਕਿਸੇ ਤਰ੍ਹਾ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਜਨਹਿਤ ਵਿੱਚ ਜੋ ਵੀ ਸੁਝਾਅ ਵਿਹਾਰਕ ਅਤੇ ਉਪਯੋਗੀ ਹੋਣਗੇ, ਉਨ੍ਹਾਂ ਨੂੰ ਸਰਕਾਰ ਸਵੀਕਾਰ ਕਰਦੇ ਹੋਏ ਪ੍ਰਭਾਵੀ ਢੰਗ ਨਾਲ ਲਾਗੂ ਕਰੇਗੀ।ਇਸ ਮੌਕੇ ਪੰਚਕੂਲਾ ਦੇ ਮੇਅਰ ਸ੍ਰੀ ਸ਼ਾਮ ਲਾਲ ਬੰਸਲ, ਹਿਸਾਰ ਦੇ ਮੇਅਰ ਸ੍ਰੀ ਪਰਵੀਨ ਪੋਪਲੀ, ਸਾਬਕਾ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਕਮਿਊਨਿਟੀ ਪੁਲਿਸਿੰਗ ਅਤੇ ਜਨ-ਸਹਿਭਾਗਿਤਾ ਦੇ ਵਿਸ਼ੇਸ਼ ਅਧਿਕਾਰੀ ਸ੍ਰੀ ਪੰਕਜ ਨੈਨ, ਹਰਿਆਣਾ ਸਟੇਟ ਫਾਰਮੇਸੀ ਕੌਂਸਲ ਦੇ ਪ੍ਰਧਾਨ ਬੀ ਬੀ ਸਿੰਘਲ, ਮਹਾਂ ਨਿਦੇਸ਼ਕ ਸਿਹਤ ਵਿਭਾਗ ਡਾ: ਮੁਨੀਸ਼ ਬੰਸਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪਰਵੀਨ ਅਤਰੇ ਸਮੇਤ ਹੋਰ ਮਾਣਯੋਗ ਮਹਿਮਾਨ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Drug Free Haryana , Say No To Drug , Anti Drug Mission , Drive Against Drugs , Nasha Mukt Haryana Abhiyan , War Against Drugs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD