Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਨਵੇਂ ਅਕਾਦਮਿਕ ਵਰ੍ਹੇ ਦੀ ਕੀਤੀ ਗਈ ਪਵਿੱਤਰ ਸ਼ੁਰੂਆਤ

CGC Jhanjeri, Chandigarh Group Of Colleges, CGC University, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 11 Jul 2026

Last updated on: Jul 11, 2026, 16:48 IST

ਸੀ ਜੀ ਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਅਥਾਹ ਸ਼ਰਧਾ, ਸ਼ੁਕਰਾਨੇ ਅਤੇ ਅਧਿਆਤਮਿਕ ਭਾਵਨਾ ਨਾਲ ਆਪਣੇ ਪਹਿਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਯੂਨੀਵਰਸਿਟੀ ਦੀ ਨਿਰੰਤਰ ਪ੍ਰਗਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ ਗਈ। 

ਇਸ ਪਵਿੱਤਰ ਸਮਾਗਮ ਵਿੱਚ ਯੂਨੀਵਰਸਿਟੀ ਦੀ ਮੈਨੇਜਮੈਂਟ, ਫੈਕਲਟੀ, ਸਟਾਫ਼, ਵਿਦਿਆਰਥੀਆਂ ਅਤੇ ਪਤਵੰਤੇ ਸੱਜਣਾਂ ਨੇ ਸ਼ਰਧਾ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਹਾਜ਼ਰੀ ਭਰੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕੌੰਮਾਂਤਰੀ ਐਵਾਰਡ 'ਫ਼ਾਦਰ ਆਫ਼ ਐਜੂਕੇਸ਼ਨ' ਨਾਲ ਨਿਵਾਜੇ ਜਾ ਚੁੱਕੇ ਮਾਨਯੋਗ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਰ ਇੱਕ ਸਾਰਥਕ ਯਾਤਰਾ ਦੀ ਸ਼ੁਰੂਆਤ ਵਿਸ਼ਵਾਸ ਅਤੇ ਸ਼ੁਕਰਾਨੇ ਨਾਲ ਹੁੰਦੀ ਹੈ। 

ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਅਸੀਂ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਉਹ ਸਾਡਾ ਮਾਰਗ ਗਿਆਨ, ਇਮਾਨਦਾਰੀ ਅਤੇ ਹਮਦਰਦੀ ਨਾਲ ਰੋਸ਼ਨ ਕਰਨ। ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਵਿੱਚ ਸਾਡਾ ਮੰਨਣਾ ਹੈ ਕਿ ਸਿੱਖਿਆ ਦਾ ਮਤਲਬ ਸਿਰਫ਼ ਗਿਆਨ ਵੰਡਣਾ ਨਹੀਂ, ਸਗੋਂ ਚਰਿੱਤਰ ਨਿਰਮਾਣ, ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ।

ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਇਸ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਅਕਾਦਮਿਕ ਵਰ੍ਹਾ ਨਵੀਆਂ ਉਮੀਦਾਂ, ਤਾਜ਼ਾ ਮੌਕੇ ਅਤੇ ਉੱਤਮਤਾ ਵੱਲ ਵਧਣ ਦਾ ਪ੍ਰਤੀਕ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਪਵਿੱਤਰ ਪਾਠ ਨਾਲ ਇਸ ਸਫ਼ਰ ਦੀ ਸ਼ੁਰੂਆਤ ਕਰਨਾ ਸਾਡੇ ਇਸ ਵਿਸ਼ਵਾਸ  ਦਰਸਾਉਂਦਾ ਹੈ ਕਿ ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਪੜ੍ਹਾਈ ਨਾਲ-ਨਾਲ ਚੱਲਦੇ ਹਨ। 

ਉਮੀਦ ਹੈ ਕਿ ਇਹ ਸਾਲ ਸਾਡੇ ਵਿਦਿਆਰਥੀਆਂ  ਨਵਾਂ ਸਿੱਖਣ, ਨਿਮਰਤਾ ਨਾਲ ਅਗਵਾਈ ਕਰਨ ਅਤੇ ਜ਼ਿੰਮੇਵਾਰ ਗਲੋਬਲ ਨਾਗਰਿਕ ਬਣਨ ਲਈ ਪ੍ਰੇਰਿਤ ਕਰੇਗਾ। ਸਮਾਗਮ ਦੀ ਸਮਾਪਤੀ 'ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ, ਜੋ ਨਿਸ਼ਕਾਮ ਸੇਵਾ, ਸਮਾਨਤਾ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ। 

ਇਸ ਧਾਰਮਿਕ ਸਮਾਗਮ ਨੇ ਯੂਨੀਵਰਸਿਟੀ ਵਿੱਚ ਇੱਕ ਸਕਾਰਾਤਮਕ ਅਤੇ ਉਤਸ਼ਾਹਜਨਕ ਮਾਹੌਲ ਸਿਰਜਿਆ, ਜਿਸ ਨੇ ਸੀ ਜੀ ਸੀ ਯੂਨੀਵਰਸਿਟੀ, ਮੋਹਾਲੀ ਦੀ ਬੌਧਿਕ ਉੱਤਮਤਾ ਦੇ ਨਾਲ-ਨਾਲ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ  ਬਣਾਈ ਰੱਖਣ ਦੀ ਵਚਨਬੱਧਤਾ ਹੋਰ ਦ੍ਰਿੜ੍ਹ ਕੀਤਾ।

 

Tags: CGC Jhanjeri , Chandigarh Group Of Colleges , CGC University , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD