Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

33 ਲੱਖ ਮਹਿਲਾਵਾਂ ਨੂੰ ₹1,147 ਕਰੋੜ ਦੀ ਸੌਗਾਤ; ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਕਮ ਦਾ ਐਸਐਮਐਸ ਮਿਲਦਿਆਂ ਹੀ ਖ਼ੁਸ਼ੀ ਦੇ ਹੰਝੂ ਛਲਕ ਪਏ, ਪੰਜਾਬ ਭਰ ਦੀਆਂ ਮਹਿਲਾਵਾਂ ਤੱਕ ਪਹੁੰਚਿਆ ਯੋਜਨਾ ਦਾ ਲਾਭ

Dr Baljit Kaur, AAP Punjab, Punjab, Punjab News, Latest Punjab News, Mukh Mantri Mawan Dheeyan Satkar Yojana

Gurpreet Singh

Gurpreet Singh

5 Dariya News

ਚੰਡੀਗੜ੍ਹ , 11 Jul 2026

Last updated on: Jul 11, 2026, 17:02 IST

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ।

ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਅਗਲੀ ਕਿਸ਼ਤ ਤੋਂ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ।

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਇਹ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਹਰ ਯੋਗ ਮਹਿਲਾ ਤੱਕ ਵਿੱਤੀ ਸਹਾਇਤਾ ਸਿੱਧੇ ਅਤੇ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣ ਦੇ ਆਪਣੇ ਸੰਕਲਪ ’ਤੇ ਕਾਇਮ ਹੈ। ਉਨ੍ਹਾਂ ਕਿਹਾ, “‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਯੋਗ ਲਾਭਪਾਤਰੀ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ। ਕੋਈ ਵੀ ਯੋਗ ਮਹਿਲਾ ਇਸ ਯੋਜਨਾ ਤੋਂ ਵਾਂਝੀ ਨਹੀਂ ਰਹੇਗੀ।”

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਉਪਲੱਬਧ ਕਰਵਾ ਰਹੀ ਹੈ ਅਤੇ ਇਸ ਨਾਲ ਉਨ੍ਹਾਂ ਦੀਆਂ ਮੌਜੂਦਾ ਸਮਾਜਿਕ ਸੁਰੱਖਿਆ ਯੋਜਨਾਵਾਂ ’ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਜਿਹੜੀਆਂ ਮਹਿਲਾਵਾਂ ਪਹਿਲਾਂ ਤੋਂ ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ ਜਾਂ ਬੁਢਾਪਾ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਨ੍ਹਾਂ ਨੂੰ ਇਹ ਸਾਰੇ ਲਾਭ ਪਹਿਲਾਂ ਦੀ ਤਰ੍ਹਾਂ ਮਿਲਦੇ ਰਹਿਣਗੇ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਉਨ੍ਹਾਂ ਲਈ ਸਮਾਜਿਕ ਸੁਰੱਖਿਆ ਦੀ ਇੱਕ ਵਾਧੂ ਪਰਤ ਵਜੋਂ ਕੰਮ ਕਰੇਗੀ।

ਪੂਰੇ ਪੰਜਾਬ ਵਿੱਚ ਪਹਿਲੀ ਕਿਸ਼ਤ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੇ ਇਸਨੂੰ ਆਪਣੀ ਜ਼ਿੰਦਗੀ ਦਾ ਮਾਣ ਭਰਿਆ ਪਲ ਦੱਸਿਆ। ਕਈ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਦੇ ਆਪਣੇ ਬੈਂਕ ਖ਼ਾਤੇ ਵਿੱਚ ਸਿੱਧੀ ਰਕਮ ਜਮ੍ਹਾਂ ਹੋਈ ਹੈ।ਗੁਰਦਾਸਪੁਰ ਜ਼ਿਲ੍ਹੇ ਦੇ ਮੁਸਤਾਬਾ ਜੱਟਾ ਪਿੰਡ ਦੀ ਵਸਨੀਕ ਕੁਲਦੀਪ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਪ੍ਰਾਪਤ ਕਰਨਾ ਉਨ੍ਹਾਂ ਦੀ ਜ਼ਿੰਦਗੀ ਦੇ ਸਭ ਤੋਂ ਭਾਵੁਕ ਪਲਾਂ ਵਿੱਚੋਂ ਇੱਕ ਸੀ।

₹4,500 ਉਨ੍ਹਾਂ ਦੇ ਖ਼ਾਤੇ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ ਆਰਥਿਕ ਆਜ਼ਾਦੀ ਮਹਿਸੂਸ ਕੀਤੀ। ਉਨ੍ਹਾਂ ਕਿਹਾ, “ਮੈਂ ਬਹੁਤ ਖ਼ੁਸ਼ ਹਾਂ ਕਿ ਮੇਰੀ ਆਪਣੀ ਕਮਾਈ ਮੇਰੇ ਆਪਣੇ ਬੈਂਕ ਖ਼ਾਤੇ ਵਿੱਚ ਆਈ ਹੈ। ਅੱਜ ਤੋਂ ਪਹਿਲਾਂ ਮੈਂ ਆਪਣੇ ਹੱਥ ਵਿੱਚ ਆਪਣੀ ਕਮਾਈ ਦੇਖੀ ਹੀ ਨਹੀਂ ਸੀ। ਜਦੋਂ ਮੇਰੇ ਮੋਬਾਈਲ ’ਤੇ ਤਿੰਨ ਕਿਸ਼ਤਾਂ ਜਮ੍ਹਾਂ ਹੋਣ ਦਾ ਸੰਦੇਸ਼ ਆਇਆ ਤਾਂ ਮੇਰੀ ਖ਼ੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ। ਮੈਂ ਪੰਜਾਬ ਸਰਕਾਰ ਅਤੇ ਸਾਡੇ ਮੁੱਖ ਮੰਤਰੀ ਜੀ ਦਾ ਦਿਲੋਂ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਸਾਨੂੰ ਆਤਮ-ਸਨਮਾਨ ਦਾ ਇਹ ਅਹਿਸਾਸ ਕਰਵਾਇਆ।”

ਕੁਲਦੀਪ ਕੌਰ ਨੇ ਕਿਹਾ ਕਿ ਇਹ ਰਕਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਇਸ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ, “ਪਹਿਲਾਂ ਲੋਕ ਪੁੱਤਰਾਂ ਨੂੰ ਧੀਆਂ ਨਾਲੋਂ ਵੱਧ ਮਹੱਤਵ ਦਿੰਦੇ ਸਨ, ਪਰ ਹੁਣ ਇਹ ਸੋਚ ਹੌਲੀ-ਹੌਲੀ ਬਦਲ ਰਹੀ ਹੈ। ਜਿਨ੍ਹਾਂ ਪਰਿਵਾਰਾਂ ਵਿੱਚ ਧੀਆਂ ਹਨ, ਉਹ ਹੁਣ ਵਧੇਰੇ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਮਹਿਲਾਵਾਂ ਕੋਲ ਆਪਣੀ ਆਰਥਿਕ ਸਹਾਇਤਾ ਹੈ। ਮੈਂ ਤਾਂ ਆਪਣੇ ਪਤੀ ਲਈ ਵੀ ਮਾਣਯੋਗ ਹੋ ਗਈ ਹਾਂ।”

ਘੁੰਮਣਕਲਾਂ ਪਿੰਡ ਦੀ ਇੱਕ ਹੋਰ ਲਾਭਪਾਤਰੀ ਹਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਦੀ ਜਾਣਕਾਰੀ ਪਿੰਡ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਮਿਲੀ। ਉਨ੍ਹਾਂ ਕਿਹਾ, “ਮੈਂ ਇਸ ਪੈਸੇ ਨਾਲ ਆਪਣੇ ਲਈ ਸੂਟ ਖ਼ਰੀਦਾਂਗੀ ਅਤੇ ਕੁਝ ਰਕਮ ਘਰ ਦੇ ਖ਼ਰਚੇ ਵਿੱਚ ਲਗਾਵਾਂਗੀ। ਮੈਂ ਬਹੁਤ ਖ਼ੁਸ਼ ਹਾਂ। ਮੈਂ ਵੀ ਹੁਣ ਕਮਾ ਰਹੀ ਹਾਂ।”ਹਰਮੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਮਾਜ ਨੂੰ ਇੱਕ ਮਹੱਤਵਪੂਰਨ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ, “ਧੀ ਬੋਝ ਨਹੀਂ, ਸਗੋਂ ਪਰਿਵਾਰ ਦਾ ਮਾਣ ਹੁੰਦੀ ਹੈ। ਇਹ ਰਕਮ ਧੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਮਦਦ ਕਰੇਗੀ। 

ਜਦੋਂ ਅਸੀਂ ਕਿਸੇ ਧੀ ਨੂੰ ਪੜ੍ਹਾਉਂਦੇ ਅਤੇ ਸਸ਼ਕਤ ਬਣਾਉਂਦੇ ਹਾਂ ਤਾਂ ਪੂਰੇ ਪਰਿਵਾਰ ਅਤੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦੇ ਹਾਂ। ਹੁਣ ਮੈਂ ਸਿਆਣੀ ਹੋ ਗਈ ਹਾਂ।”ਸੰਗਰੂਰ ਜ਼ਿਲ੍ਹੇ ਦੇ ਧੂਰੀ ਦੀ ਰਹਿਣ ਵਾਲੀ ਇੱਕ ਵਿਧਵਾ ਕਿਰਨ ਨੇ ਕਿਹਾ ਕਿ ਇਹ ਆਰਥਿਕ ਸਹਾਇਤਾ ਉਨ੍ਹਾਂ ਦੀ ਜ਼ਿੰਦਗੀ ਦੇ ਔਖੇ ਸਮੇਂ ਵਿੱਚ ਵੱਡਾ ਸਹਾਰਾ ਸਾਬਤ ਹੋਵੇਗੀ। ਉਨ੍ਹਾਂ ਕਿਹਾ, “ਮੇਰੇ ਲਈ ਤਾਂ ਇਹ ਬਹੁਤ ਵੱਡੀ ਰਕਮ ਹੈ। ਮੈਂ ਵਿਧਵਾ ਹਾਂ ਅਤੇ ਬਹੁਤ ਗਰੀਬ ਹਾਂ। ਮੇਰੇ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਹੈ। ਮੈਂ ਮੁੱਖ ਮੰਤਰੀ ਜੀ ਦਾ ਬਹੁਤ ਧੰਨਵਾਦ ਕਰਦੀ ਹਾਂ।”

ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਪਿੰਡ ਦੀ ਦਿਹਾੜੀਦਾਰ ਮਜ਼ਦੂਰ ਰੀਤਾ ਨੇ ਕਿਹਾ ਕਿ ਇਸ ਆਰਥਿਕ ਸਹਾਇਤਾ ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਕਈ ਚਿੰਤਾਵਾਂ ਘੱਟ ਹੋ ਗਈਆਂ ਹਨ। ਉਨ੍ਹਾਂ ਕਿਹਾ, “ਮੈਨੂੰ ਇਸ ਯੋਜਨਾ ਦੀ ਜਾਣਕਾਰੀ ਆਂਗਣਵਾੜੀ ਕੇਂਦਰ ਤੋਂ ਮਿਲੀ ਅਤੇ ਉੱਥੋਂ ਦੀ ਮਦਦ ਨਾਲ ਮੈਂ ਅਰਜ਼ੀ ਭਰੀ। ਮੈਂ ਅਤੇ ਮੇਰੇ ਪਤੀ ਦੋਵੇਂ ਦਿਹਾੜੀਦਾਰ ਮਜ਼ਦੂਰ ਹਾਂ। ਇਹ ਰਕਮ ਸਾਡੇ ਲਈ ਬਹੁਤ ਵੱਡੀ ਮਦਦ ਹੈ। ਹੁਣ ਮੈਂ ਇਸ ਪੈਸੇ ਦਾ ਇਸਤੇਮਾਲ ਆਪਣੀਆਂ ਜ਼ਰੂਰਤਾਂ ਲਈ ਕਰ ਸਕਾਂਗੀ।” ਆਪਣੇ ਮੋਬਾਈਲ ’ਤੇ ਭੁਗਤਾਨ ਦੀ ਪੁਸ਼ਟੀ ਵਾਲਾ ਐਸਐਮਐਸ ਵੇਖਦੇ ਹੋਏ ਉਨ੍ਹਾਂ ਦੀਆਂ ਅੱਖਾਂ ਵਿੱਚ ਖ਼ੁਸ਼ੀ ਦੇ ਹੰਝੂ ਆ ਗਏ। ਮੁਸਕੁਰਾਉਂਦੇ ਹੋਏ ਉਨ੍ਹਾਂ ਕਿਹਾ, “ਮੋਬਾਈਲ ਦੀ ‘ਟੂੰ-ਟੂੰ’ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ।”

 

Tags: Dr Baljit Kaur , AAP Punjab , Punjab , Punjab News , Latest Punjab News , Mukh Mantri Mawan Dheeyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD