Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਝੂਠੇ ਵੀਜ਼ੇ ਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਪਹਿਲ: ਸ਼ੰਟੀ

Jitender Singh Shunty, Nabha, Patiala, Punjab, Punjab News, Latest Punjab News

Gurpreet Singh

Gurpreet Singh

5 Dariya News

ਨਾਭਾ/ ਪਟਿਆਲਾ , 11 Jul 2026

Last updated on: Jul 11, 2026, 17:58 IST

ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਨਾਭਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ, ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਕੈਂਪ ਦਾ ਆਯੋਜਨ ਕੀਤਾ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਅਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਰਾਜ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ।

ਪਦਮਸ਼੍ਰੀ ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਮ 'ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਓਹਨਾ ਨਾਭਾ ਪ੍ਰਸ਼ਾਸਨ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਵੀ ਸੰਵੇਦਨਸ਼ੀਲ ਅਤੇ ਚੌਕਸ ਹੋਣ। 

ਇਸ ਦੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਜੀ.ਓਜ਼ ਦੀ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੀਆਂ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਪਦਮਸ਼੍ਰੀ ਸ਼ੰਟੀ ਨੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀ ਮਹੱਤਵਪੂਰਨ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ 112 'ਤੇ ਪ੍ਰਾਪਤ ਹੋਣ ਵਾਲੀਆਂ ਗੰਭੀਰ ਮਾਮਲਿਆਂ ਦੀਆਂ ਕਾਲਾਂ, ਖਾਸ ਕਰਕੇ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਦੇ ਮਾਮਲਿਆਂ ਵਿੱਚ, ਪੁਲਿਸ ਵੱਲੋਂ ਐਂਬੂਲੈਂਸਾਂ ਨੂੰ ਸਮੇਂ ਸਿਰ ਹਸਪਤਾਲ ਤੱਕ ਪਹੁੰਚਾਉਣ ਲਈ ਪਾਇਲਟ ਵਾਹਨ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦਾ ਵਟਸਐਪ ਨੰਬਰ 9855475547 ਜਾਰੀ ਕਰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਇਸ ਨੰਬਰ 'ਤੇ ਭੇਜ ਸਕਦਾ ਹੈ। 

ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ 'ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੀ ਉਲੰਘਣਾ ਹੋਣ 'ਤੇ ਬਿਨਾਂ ਕਿਸੇ ਡਰ ਦੇ ਕਮਿਸ਼ਨ ਨਾਲ ਸੰਪਰਕ ਕਰਨ। ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰਕੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ 'ਤੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ।

ਸਮਾਗਮ ਦੌਰਾਨ ਐਸ.ਡੀ.ਐਮ. ਏ.ਪੀ.ਐਸ. ਸੋਮਲ, ਈ.ਓ. ਗੁਰਚਰਨ ਸਿੰਘ, ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ, ਡੀ.ਐਸ.ਪੀ. ਜੇਲ੍ਹ ਹਰਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ., ਡਾਇਟ ਦੇ ਪ੍ਰਿੰਸੀਪਲ ਸੰਦੀਪ ਨਾਗਰ, ਕੋਰ ਗਰੁੱਪਾਂ ਦੇ ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Jitender Singh Shunty , Nabha , Patiala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD