Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਵੱਖ-ਵੱਖ ਵਿਕਾਸ ਕਾਰਜ - ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP Punjab, Punjab, Punjab News, Latest Punjab News, Dalwinderjit Singh, DC Amritsar, Amritsar, Deputy Commissioner Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 11 Jul 2026

Last updated on: Jul 11, 2026, 18:03 IST

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ ਐਡਵਾਈਜਰੀ ਬੋਰਡ ਦੇ ਚੇਅਰਮੈਨ ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ, ਹੋਰ ਸੰਤਾਂ-ਮਹਾਪੁਰਸ਼ਾਂ, ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਸ਼ਰਾਇਨ ਬੋਰਡ ਸ੍ਰੀ ਦਲਵਿੰਦਰਜੀਤ ਸਿੰਘ, ਜੀ.ਐੱਮ. ਮਧੁਰ ਭਾਟੀਆ ਈ.ਟੀ.ਓ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਮੀਟਿੰਗ ਤੋਂ ਬਾਅਦ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਲਈ 17.72 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਇਹ ਸਾਰੇ ਵਿਕਾਸ ਕਾਰਜ ਤੇਜੀ ਨਾਲ ਜਾਰੀ ਹਨ। 

ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥੱਲ ਦੇ ਵਿਕਾਸ ਲਈ 17.72 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 3.74 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਸਰੋਵਰ ਦੀ ਸਾਫ ਸਫਾਈ ਜਿਸ ਵਿੱਚ ਸਰੋਵਰ ਵਿੱਚੋਂ ਗਾਰ ਕੱਢਣੀ, ਸਾਫ ਰੇਤ ਪਾਉਣੀ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਕਰੀਬ 2.8 ਕਰੋੜ ਰੁਪਏ ਦੀ ਲਾਗਤ ਨਾਲ ਮੁੱਖ ਮੰਦਿਰ ਦੀ ਪੇਟਿੰਗ/ਪਾਲਿਸਿੰਗ ਦਾ ਕੰਮ, ਮੰਦਿਰ ਨੂੰ ਜਾਂਦੇ ਰਸਤੇ ਦੇ ਪਿੱਲਰਾਂ ਦੀ ਮੁਰੰਮਤ ਦਾ ਕੰਮ, ਸੈਂਡ ਸਟੋਨ ਪੱਥਰ ਦੀ ਸਿਲੀਕਾਨ ਕਟਿੰਗ ਦਾ ਕੰਮ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 2.42 ਕਰੋੜ ਰੁਪਏ ਦੀ ਲਾਗਤ ਨਾਲ ਸੰਗਤ ਹਾਲ ਦੇ ਪੱਥਰ ਦੀ ਰਿਪੇਅਰ, ਲੰਗਰ ਹਾਲ, ਸਰਾਂ, ਪੈਨੋਰਮਾ ਸਥਿਤ ਹਾਲ ਦੇ ਪੇਂਟ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 1.74 ਕਰੋੜ ਰੁਪਏ ਦੀ ਲਾਗਤ ਨਾਲ ਸ਼ਰਧਾਲੂਆਂ ਲਈ ਸਰਾਂ ਵਿੱਚ ਨਵਾਂ ਫਰਨੀਚਰ, ਏ.ਸੀ. ਅਤੇ ਹੋਰ ਕੰਮ ਕਰਵਾਏ ਜਾਣਗੇ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐੱਸ.ਟੀ.ਪੀ. ਦੀ ਸਮਰੱਥਾ ਨੂੰ ਵਧਾਉਣਾ, ਸਾਰੇ ਬਾਥਰੂਮਾਂ ਦੀ ਮੁਰੰਮਤ, ਨਵੇਂ ਏ.ਸੀ. ਤੇ ਗੀਜਰ, ਫਾਇਰ ਸੇਫਟੀ ਸਿਸਟਮ ਆਦਿ ਦੇ ਕੰਮ ਵੀ ਕਰਵਾਏ ਜਾਣਗੇ ਜਿਸ `ਤੇ ਲੱਗਭੱਗ 5 ਕਰੋੜ ਤੋਂ ਵਧੇਰੇ ਰਾਸ਼ੀ ਖਰਚ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥੱਲ ਦੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਲਮੀਕਿ ਤੀਰਥ ਦੇ ਸੁੰਦਰੀਕਰਨ ਪ੍ਰੋਜੈਕਟ ਅਤੇ ਹੋਰ ਸਾਰੇ ਵਿਕਾਸ ਕਾਰਜ ਤਹਿ ਸਮੇਂ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਵਿੱਚ ਹੋ ਰਹੇ ਸਾਰੇ ਕਾਰਜਾਂ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ। 

ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਮੁਕੰਮਲ ਹੋਣ ਨਾਲ ਜਿੱਥੇ ਇਸ ਪਾਵਨ ਅਸਥਾਨ ਦੀ ਖ਼ੂਬਸੂਰਤੀ ਹੋਰ ਵਧੇਗੀ ਓਥੇ ਇਸ ਨਾਲ ਸੰਗਤਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ ਐਡਵਾਈਜਰੀ ਬੋਰਡ ਦੇ ਚੇਅਰਮੈਨ ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ ਨੇ ਪਾਵਨ ਸ੍ਰੀ ਵਾਲਮੀਕਿ ਤੀਰਥ ਲਈ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਵ ਪਾਵਨ ਤੀਰਥ ਸਥਲ ਕਰੋੜਾਂ ਸੰਗਤਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਕੀਤੇ ਜਾ ਰਹੇ ਇਹ ਸਾਰੇ ਕਾਰਜ ਸ਼ਲਾਘਾਯੋਗ ਹਨ। ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਾਵਨ ਸ੍ਰੀ ਵਾਲਮੀਕਿ ਤੀਰਥ ਦੇ ਜੋ ਵੀ ਵਿਕਾਸ ਕਾਰਜ ਚੱਲ ਰਹੇ ਹਨ ਉਹ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਏ ਜਾਣ। 

ਇਸ ਦੇ ਨਾਲ ਹੀ ਉਨ੍ਹਾਂ ਸਰੋਵਰ ਦੀ ਸਫਾਈ ਦੇ ਪ੍ਰੋਜੈਕਟ ਨੂੰ ਵੀ ਪ੍ਰਗਟ ਦਿਵਸ ਤੋਂ ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਨਿਕਾਸੀ ਦੇ ਪੱਕੇ ਹੱਲ ਲਈ ਪ੍ਰੋਜੈਕਟ ਸ਼ੁਰੂ ਕੀਤਾ ਜਾਵੇ।

 

Tags: Harbhajan Singh ETO , AAP Punjab , Punjab , Punjab News , Latest Punjab News , Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD