Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਸਬੰਧੀ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ 'ਤੇ ਬੈਨ ਅਤੇ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਤਿੱਖਾ ਪ੍ਰਤੀਕਰਮ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਮੂਨਕ/ ਸੰਗਰੂਰ , 11 Jul 2026

Last updated on: Jul 11, 2026, 18:27 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਸੰਵੇਦਨਸ਼ੀਲ (ਕ੍ਰਿਟੀਕਲ) ਪੁਆਇੰਟਾਂ ਦਾ ਦੌਰਾ ਕਰ ਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਕਰੌੜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਥੇ ਹੜ੍ਹ ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਦੱਸਿਆ, ਉੱਥੇ ਹੀ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ‘ਤੇ ਲਗਾਈ ਪਾਬੰਦੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਬਿਆਨਾਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹ ਤੋਂ ਤੁਰੰਤ ਬਾਅਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੱਕੇ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਸਨ। ਘੱਗਰ ਦੇ ਸਭ ਤੋਂ ਨਾਜ਼ੁਕ ਪੁਆਇੰਟ ਮਕਰੋੜ ਸਾਹਿਬ (ਜਿੱਥੇ ਚੌੜਾਈ 598 ਫੁੱਟ ਤੋਂ ਘਟ ਕੇ ਅਚਾਨਕ 198 ਫੁੱਟ ਰਹਿ ਜਾਂਦੀ ਹੈ) ‘ਤੇ ਵਿਸ਼ੇਸ਼ ਤੌਰ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਮਕਰੋੜ ਸਾਹਿਬ ਤੋਂ ਕੜੈਲ ਤੱਕ ਦੇ 18 ਕਿਲੋਮੀਟਰ ਦੇ ਖੇਤਰ ਵਿੱਚ ਦੋਵਾਂ ਪਾਸਿਆਂ ਦੇ ਕਿਨਾਰਿਆਂ (ਬੰਨ੍ਹਾਂ) ਨੂੰ 2-2 ਫੁੱਟ ਉੱਚਾ ਕੀਤਾ ਗਿਆ ਹੈ। ਕਿਸੇ ਵੀ ਸੰਭਾਵੀ ਸੀਪੇਜ ਜਾਂ ਦਰਾੜ ਨੂੰ ਰੋਕਣ ਲਈ ਮੌਕੇ ‘ਤੇ ਹਜ਼ਾਰਾਂ ਰੇਤ ਦੇ ਥੈਲੇ ਤਿਆਰ ਰੱਖੇ ਗਏ ਹਨ। ਮਕਰੋੜ ਸਾਹਿਬ ਤੋਂ ਖਨੌਰੀ ਤਕ ਦੇ 22 ਕਿਲੋਮੀਟਰ ਦੇ ਦਾਇਰੇ ਵਿੱਚ ਜਿੱਥੇ ਪੱਥਰ (ਸਟੋਨ ਪਿਚਿੰਗ) ਦੀ ਲੋੜ ਸੀ, ਉਹ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਤਿਹਾਸ ਵਿੱਚ ਸਭ ਤੋਂ ਵੱਧ ਪਾਣੀ ਆਉਣ ਦੇ ਬਾਵਜੂਦ, ਸਰਕਾਰ ਦੀ ਮੁਸਤੈਦੀ ਅਤੇ ਲੋਕਾਂ ਦੇ ਸਹਿਯੋਗ ਸਦਕਾ 12 ਦਿਨ ਪਾਣੀ ਇੱਕੋ ਲੈਵਲ ‘ਤੇ ਖੜ੍ਹਾ ਰਿਹਾ ਪਰ ਕੋਈ ਬਰੀਚ ਨਹੀਂ ਹੋਈ। ਇਸ ਵਾਰ ਵੀ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਲੋਕ ਮੌਕੇ ‘ਤੇ ਡਟੇ ਹੋਏ ਹਨ, ਇਸ ਲਈ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਫਿਲਮ ‘ਤੇ ਬੈਨ ਲਗਾਉਣਾ ਗਲਤ ਹੈ। ਜਿਹੜੇ ਲੋਕ ਅਜਿਹਾ ਕਰ ਰਹੇ ਹਨ, ਉਨ੍ਹਾਂ ਦੇ ਮਨਾਂ ਵਿੱਚ ਕੋਈ ਨਾ ਕੋਈ ਡਰ ਜ਼ਰੂਰ ਹੈ। ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਦਿਲਜੀਤ ਦੋਸਾਂਝ ਲਈ ਵੱਖ ਵੱਖ ਲਕਬ ਵਰਤਣ ਅਤੇ ਪੈਸੇ ਕਮਾਉਣ ਲਈ ਮਾਹੌਲ ਖਰਾਬ ਕਰਨ ਦੇ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਸ਼੍ਰੀ ਗੋਇਲ ਨੇ ਸਵਾਲ ਕੀਤਾ, "ਜੇਕਰ ਦਿਲਜੀਤ ਦੋਸਾਂਝ ਵਿੱਚ ਕੋਈ ਨੁਕਸ ਸੀ, ਤਾਂ ਕੁਝ ਸਮਾਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਉਨ੍ਹਾਂ ਨੂੰ ਕਿਉਂ ਬੁਲਾਇਆ ਅਤੇ ਮੁਲਾਕਾਤ ਕਿਉਂ ਕੀਤੀ? ਰਵਨੀਤ ਬਿੱਟੂ ਕੇਂਦਰ ਦੇ ਵਜ਼ੀਰ ਜ਼ਰੂਰ ਹਨ, ਪਰ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਸਭ ਕੁਝ ਦਿੱਤਾ ਹੈ। 

ਉਨ੍ਹਾਂ ਨੂੰ ਕੇਂਦਰ ਕੋਲ ਜਾ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨਾ ਚਾਹੀਦਾ ਹੈ, ਨਾ ਕਿ ਪੰਜਾਬ ਦੇ ਕਲਾਕਾਰਾਂ ‘ਤੇ ਝੂਠੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ।" ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ ‘ਤੇ ਪੁਰਾਣੀਆਂ ਫੋਟੋਆਂ ਪਾ ਕੇ ਇਕ ਭਾਈਚਾਰੇ ਨੂੰ ਖੜ੍ਹੇ ਹੋਣ ਦੇ ਦਿੱਤੇ ਬਿਆਨ ‘ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਮੰਤਰੀ ਗੋਇਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ ਅੱਤਵਾਦ ਦਾ ਬਹੁਤ ਵੱਡਾ ਸੰਤਾਪ ਹੰਢਾ ਚੁੱਕਾ ਹੈ ਅਤੇ ਹਜ਼ਾਰਾਂ ਬੇਗੁਨਾਹ ਲੋਕਾਂ ਦੀਆਂ ਜਾਨਾਂ ਗਈਆਂ ਹਨ। 

ਸਿਆਸੀ ਰੋਟੀਆਂ ਸੇਕਣ ਲਈ ਅਜਿਹੇ ਬਿਆਨ ਦੇ ਕੇ ਦੁਬਾਰਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਕਿਹਾ, "ਮੈਂ ਉਹ ਦੌਰ ਖੁਦ ਅੱਖੀਂ ਵੇਖਿਆ ਹੈ। ਅੱਤਵਾਦ ਵੇਲੇ ਵਿਦੇਸ਼ੀ ਏਜੰਸੀਆਂ ਨੇ ਧਾਰਮਿਕ ਸਥਾਨਾਂ ਵਿੱਚ ਬੇਅਦਬੀਆਂ ਕਰਵਾ ਕੇ ਹਿੰਦੂ-ਸਿੱਖਾਂ ਨੂੰ ਲੜਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ, ਪਰ ਪੰਜਾਬ ਦੇ ਲੋਕਾਂ ਨੇ ਆਪਸੀ ਸਾਂਝ ਟੁੱਟਣ ਨਹੀਂ ਦਿੱਤੀ।  ਜਦੋਂ ਕਿਸੇ ਪਿੰਡ ਵਿੱਚੋਂ ਕੋਈ ਹਿੰਦੂ ਪਰਿਵਾਰ ਡਰ ਕੇ ਹਿਜਰਤ ਕਰਨ ਲੱਗਦਾ ਸੀ, ਤਾਂ ਸਿੱਖ ਭਰਾ ਉਨ੍ਹਾਂ ਦੇ ਦਰਵਾਜ਼ਿਆਂ ਅੱਗੇ ਲੇਟ ਜਾਂਦੇ ਸਨ ਕਿ ਅਸੀਂ ਤੁਹਾਨੂੰ ਜਾਣ ਨਹੀਂ ਦੇਣਾ।

ਪੰਜਾਬ ਵਿੱਚ ਹਿੰਦੂ-ਸਿੱਖ ਇੱਕ ਸਨ, ਇੱਕ ਹਨ ਅਤੇ ਹਮੇਸ਼ਾ ਇੱਕ ਰਹਿਣਗੇ।" ਉਨ੍ਹਾਂ ਆਖਰ ਵਿੱਚ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਖੁਦ ਹਿੰਦੂ ਭਾਈਚਾਰੇ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੇ ਹਲਕੇ ਦੇ ਕਈ ਪਿੰਡਾਂ ਵਿੱਚ ਉਨ੍ਹਾਂ ਦੇ ਭਾਈਚਾਰੇ ਦਾ ਇੱਕ ਵੀ ਘਰ ਨਹੀਂ ਹੈ, ਪਰ ਫਿਰ ਵੀ ਪੇਂਡੂ ਖੇਤਰ ਦੇ ਸਿੱਖ ਭਰਾਵਾਂ ਨੇ ਉਨ੍ਹਾਂ ਨੂੰ ਵੱਡੀ ਗਿਣਤੀ ਵੋਟਾਂ ਪਾ ਕੇ ਜਿਤਾਇਆ। ਇਸ ਲਈ ਪੰਜਾਬ ਦੀ ਸਿਆਸਤ ਨੂੰ ਫਿਰਕੂ ਰੰਗਤ ਦੇਣ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD