Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰੈਸ਼ਨਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1926 ਤੋਂ ਵਧਾ ਕੇ 1997 ਕਰਨ ਦੀ ਕੀਤੀ ਤਜਵੀਜ਼

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Varjeet Walia, DC Jalandhar, Jalandhar, Deputy Commissioner Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 11 Jul 2026

Last updated on: Jul 13, 2026, 10:11 IST

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.)-2026 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਤੋਂ ਬਾਅਦ ਜਲੰਧਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1926 ਤੋਂ ਵਧਾ ਕੇ 1997 ਕਰਨ ਦੀ ਤਜਵੀਜ਼ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਅੱਜ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਨਿਰਧਾਰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਪੂਰੀ ਕਰਦੇ ਹੋਏ ਲੋੜੀਂਦੀ ਤਜਵੀਜ਼ ਤਿਆਰ ਕੀਤੀ ਗਈ ਹੈ।ਸ਼੍ਰੀ ਵਾਲੀਆ ਨੇ ਕਿਹਾ ਕਿ ਇਸ ਦਾ ਉਦੇਸ਼ ਪੋਲਿੰਗ ਸਟੇਸ਼ਨਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਰੈਸ਼ਨਲਾਈਜ਼ੇਸ਼ਨ ਤੋਂ ਬਾਅਦ, ਜ਼ਿਲ੍ਹੇ ਵਿੱਚ 74 ਨਵੇਂ ਪੋਲਿੰਗ ਬੂਥਾਂ ਦੀ ਸਥਾਪਨਾ ਅਤੇ 3 ਪੋਲਿੰਗ ਬੂਥਾਂ ਨੂੰ ਮਰਜ ਕਰਨ ਉਪਰੰਤ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1926 ਤੋਂ ਵਧ ਕੇ 1997 ਹੋਣ ਦੀ ਤਜਵੀਜ਼ ਹੈ। 

ਇਹ ਤਜਵੀਜ਼ ਅੰਤਿਮ ਪ੍ਰਵਾਨਗੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਕਰਨ ਤੋਂ ਬਾਅਦ ਨਵੇਂ ਪੋਲਿੰਗ ਬੂਥ ਸਥਾਪਤ ਕਰਨ, ਕੁਝ ਪੋਲਿੰਗ ਸਟੇਸ਼ਨਾਂ ਦੇ ਨਾਵਾਂ ਵਿੱਚ ਸੋਧ ਕਰਨ, ਇਮਾਰਤਾਂ ਵਿੱਚ ਤਬਦੀਲੀ ਕਰਨ ਸਬੰਧੀ ਤਜਵੀਜ਼ਾਂ ਤਿਆਰ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਲੌਰ ਵਿੱਚ ਮੌਜੂਦਾ 242 ਪੋਲਿੰਗ ਸਟੇਸ਼ਨ ਹਨ ਅਤੇ ਰੈਸ਼ਨਲਾਈਜ਼ੇਸ਼ਨ ਉਪਰੰਤ 244 ਪੋਲਿੰਗ ਸਟੇਸ਼ਨ ਕਰਨ ਦੀ ਤਜਵੀਜ਼ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਨਕੋਦਰ ਦੇ ਮੌਜੂਦਾ 252 ਪੋਲਿੰਗ ਸਟੇਸ਼ਨ ਹਨ ਤੇ ਰੈਸ਼ਨਲਾਈਜ਼ੇਸ਼ਨ ਉਪਰੰਤ 255, ਸ਼ਾਹਕੋਟ ਵਿਖੇ 250 ਤੇ ਰੈਸ਼ਨਲਾਈਜ਼ੇਸ਼ਨ ਉਪਰੰਤ 252, ਕਰਤਾਰਪੁਰ ਵਿਖੇ 199 ਤੇ ਰੈਸ਼ਨਲਾਈਜ਼ੇਸ਼ਨ ਤੋਂ ਬਾਅਦ 225 ਅਤੇ ਆਦਮਪੁਰ ਵਿਖੇ ਮੌਜੂਦਾ 210 ਪੋਲਿੰਗ ਸਟੇਸ਼ਨ ਹਨ  ਅਤੇ ਰੈਸ਼ਨਲਾਈਜ਼ੇਸ਼ਨ ਉਪਰੰਤ 216 ਪੋਲਿੰਗ ਸਟੇਸ਼ਨ ਕਰਨ ਦਾ ਪ੍ਰਸਤਾਵ ਹੈ। 

ਇਸੇ ਤਰ੍ਹਾਂ ਜਲੰਧਰ ਪੱਛਮੀ ਵਿਖੇ ਮੌਜੂਦਾ 181 ਪੋਲਿੰਗ ਸਟੇਸ਼ਨ ਹਨ ਅਤੇ ਰੈਸ਼ਨਲਾਈਜ਼ੇਸ਼ਨ ਉਪਰੰਤ 192, ਜਲੰਧਰ ਕੇਂਦਰੀ ਵਿਖੇ 185 ਤੇ ਰੈਸ਼ਨਲਾਈਜ਼ੇਸ਼ਨ ਤੋਂ ਬਾਅਦ 191, ਜਲੰਧਰ ਉੱਤਰੀ ਵਿਖੇ 195 ਤੇ ਰੈਸ਼ਨਲਾਈਜ਼ੇਸ਼ਨ ਤੋਂ ਬਾਅਦ 204 ਅਤੇ ਜਲੰਧਰ ਛਾਉਣੀ ਵਿਖੇ ਮੌਜੂਦਾ ਸਮੇਂ  212 ਪੋਲਿੰਗ ਸਟੇਸ਼ਨ ਹਨ ਅਤੇ ਰੈਸ਼ਨਲਾਈਜ਼ੇਸ਼ਨ ਉਪਰੰਤ 218 ਪੋਲਿੰਗ ਸਟੇਸ਼ਨ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 74 ਨਵੇਂ ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 3 ਮਰਜ਼ ਕੀਤੇ ਗਏ ਹਨ, ਜਿਸ ਅਨੁਸਾਰ 71 ਪੋਲਿੰਗ ਬੂਥਾਂ ਦੇ ਵਾਧੇ ਨਾਲ ਜ਼ਿਲ੍ਹੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1997 ਹੋਣ ਦਾ ਪ੍ਰਸਤਾਵ ਹੈ। 

ਮੀਟਿੰਗ ਦੌਰਾਨ ਇਨ੍ਹਾਂ ਪ੍ਰਸਤਾਵਾਂ ਬਾਰੇ ਵੱਖ-ਵੱਖ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਵੀ ਕੀਤੀ ਗਈ।ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਵੋਟਰ-ਪੱਖੀ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD