Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਿੰਦਰ ਭਗਤ ਵੱਲੋਂ ਈ.ਐਸ.ਆਈ. ਹਸਪਤਾਲ ਦਾ ਦੌਰਾ

ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 11 Jul 2026

Last updated on: Jul 13, 2026, 10:13 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਸਥਾਨਕ ਈ.ਐਸ.ਆਈ. ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿੱਚ ਉਪਲਬਧ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਤੋਂ ਇਲਾਜ ਪ੍ਰਬੰਧ, ਆਧੁਨਿਕ ਮੈਡੀਕਲ ਉਪਕਰਣਾਂ, ਦਵਾਈਆਂ ਦੀ ਉਪਲਬਧਤਾ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਨਿਰੀਖਣ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਇਲਾਜ ਸਬੰਧੀ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਗੁਣਵੱਤਾ ਭਰਪੂਰ ਅਤੇ ਸੌਖੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ’ਤੇ ਨਿਰਭਰ ਨਾ ਰਹਿਣਾ ਪਵੇ।

ਸ਼੍ਰੀ ਭਗਤ ਨੇ ਕਿਹਾ ਕਿ ਈ.ਐਸ.ਆਈ. ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜੋ ਕਿ ਸਰਕਾਰ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਰੀਜ਼ਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਰਪਣ ਦੀ ਭਾਵਨਾ ਨਾਲ ਸੇਵਾ ਕਰਨਾ ਹੀ ਸਿਹਤ ਸੇਵਾਵਾਂ ਦੀ ਸਭ ਤੋਂ ਵੱਡੀ ਪਛਾਣ ਹੈ।

ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਇਲਾਜ, ਸਫ਼ਾਈ, ਦਵਾਈਆਂ ਦੀ ਉਪਲਬਧਤਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਆਮ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਹਸਪਤਾਲ ਪ੍ਰਸ਼ਾਸਨ ਨੇ ਕੈਬਨਿਟ ਮੰਤਰੀ ਨੂੰ ਹਸਪਤਾਲ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ, ਮਰੀਜ਼ਾਂ ਦੀ ਗਿਣਤੀ, ਉਪਲਬਧ ਮੈਡੀਕਲ ਸਹੂਲਤਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀ, ਹਸਪਤਾਲ ਦੇ ਸੀਨੀਅਰ ਡਾਕਟਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਭਰੋਸਾ ਪ੍ਰਗਟਾਇਆ ਕਿ ਈ.ਐਸ.ਆਈ. ਹਸਪਤਾਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ ਅਤੇ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇਗਾ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD