Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਲੋਕ ਮਿਲਣੀ ਪ੍ਰੋਗਰਾਮ ਸਰਕਾਰ ਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ : ਮੋਹਿੰਦਰ ਭਗਤ

ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ, ਤੁਰੰਤ ਹੱਲ ਦਾ ਦਿੱਤਾ ਭਰੋਸਾ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 11 Jul 2026

Last updated on: Jul 13, 2026, 10:16 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਭਾਰਗਵ ਕੈਂਪ, ਵਾਰਡ ਨੰਬਰ 44 ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਰੂ-ਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ, ਜਿਸ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨੋਟਿਸ ਲੈ ਕੇ ਢੁੱਕਵੇਂ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕੀਤਾ ਗਿਆ ਹੈ ਉਥੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸੜਕਾਂ, ਸੀਵਰੇਜ ਸਿਸਟਮ ਦੀ ਅਪਗ੍ਰੇਡੇਸ਼ਨ ਸਮੇਤ ਸਥਾਨਕ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦਾ ਜਲਦ ਹੱਲ ਕਰਵਾਇਆ ਜਾਵੇਗਾ।

ਪ੍ਰੋਗਰਾਮ ਦੌਰਾਨ ਸਥਾਨਕ ਲੋਕਾਂ ਵੱਲੋਂ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਲੋੜਾਂ ਬਾਰੇ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਜਿਸ ’ਤੇ ਸ਼੍ਰੀ ਭਗਤ ਨੇ ਸਬੰਧਿਤ ਅਧਿਕਾਰੀਆਂ ਰਾਹੀਂ ਯੋਗ ਕਾਰਵਾਈ ਦਾ ਭਰੋਸਾ ਦਿਵਾਇਆ।ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਵਾਰਡ ਇੰਚਾਰਜ ਵਿਕੀ ਕਾਕਾ, ਜੋਗਿੰਦਰ ਸਿੰਘ, ਸੁਮਨ ਬਾਲਾ, ਮਨੀ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD