Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Jul 2026

Last updated on: Jul 13, 2026, 11:13 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਪਿੰਡ ਚਿੱਲਾ, ਧੁਰਾਲੀ ਅਤੇ ਗਰੀਨ ਇਨਕਲੇਵ ਤੋਂ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਹਲਕਾ ਮੋਹਾਲੀ ਤੋਂ ਰੋਜ਼ਾਨਾ ਦੋ ਬੱਸਾਂ ਤੀਰਥ ਯਾਤਰਾ ਲਈ ਰਵਾਨਾ ਹੁੰਦੀਆਂ ਸਨ, ਪਰ ਸ਼ਰਧਾਲੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਰਜਿਸਟ੍ਰੇਸ਼ਨ ਵਿੱਚ ਆਏ ਵਾਧੇ ਨੂੰ ਦੇਖਦਿਆਂ ਹੁਣ ਤੀਜੀ ਬੱਸ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਯਾਤਰਾ ਨਾ ਸਿਰਫ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰਦੀ ਹੈ, ਸਗੋਂ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਵੀ ਹੋਰ ਪ੍ਰਫੁੱਲਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਖ਼ਾਸ ਤੌਰ 'ਤੇ ਸੀਨੀਅਰ ਸਿਟੀਜ਼ਨਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਂਦਾ ਹੈ। ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਹਰ ਬੱਸ ਵਿੱਚ ਡਾਕਟਰ ਅਤੇ ਗਾਈਡ ਦੀ ਵਿਵਸਥਾ ਕੀਤੀ ਗਈ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਹਲਕਾ ਮੋਹਾਲੀ ਤੋਂ 77ਵੀਂ, 78ਵੀਂ ਅਤੇ 79ਵੀਂ ਬੱਸ ਦੇ ਰੂਪ ਵਿੱਚ ਤਿੰਨ ਬੱਸਾਂ ਰਵਾਨਾ ਕੀਤੀਆਂ ਗਈਆਂ। ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਅਟਾਰੀ-ਵਾਘਾ ਸਰਹੱਦ ਦੇ ਦਰਸ਼ਨ ਕਰਨਗੇ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਪਿੰਡ ਚਿੱਲਾ ਵਿਖੇ ਅਮਨ ਸਿੰਘ, ਸੰਤੋਖ ਸਿੰਘ, ਕੁਲਵੰਤ ਸਿੰਘ, ਕਾਕਾ ਸਿੰਘ, ਕੌਂਸਲਰ ਨਸੀਬ ਸਿੰਘ ਸੰਧੂ, ਹਰਿੰਦਰ ਪਾਲ ਸਿੰਘ, ਮਾਨ ਭੁਪਿੰਦਰ ਸਿੰਘ, ਜਰਨੈਲ ਸਿੰਘ, ਦਲਵੀਰ ਸਿੰਘ, ਚੰਨਾ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਸੰਤ ਸਿੰਘ, ਬਲਵੀਰ ਸਿੰਘ, ਭਜਨ ਸਿੰਘ, ਖੁਸ਼ਹਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD