Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਮੋਹਾਲੀ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਲੋਕ ਅਰਪਿਤ

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ : ਮਾਲਵਿੰਦਰ ਸਿੰਘ ਕੰਗ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News, Malwinder Singh Kang, Malvinder Singh Kang

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Jul 2026

Last updated on: Jul 13, 2026, 11:14 IST

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਾਲਵਿੰਦਰ ਸਿੰਘ ਕੰਗ ਨੇ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਹਲਕਾ ਮੋਹਾਲੀ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਪੀ. ਲੋਕਲ ਏਰੀਆ ਡਿਵੈਲਪਮੈਂਟ ਫੰਡ ਤਹਿਤ ਕਰਵਾਏ ਗਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ।ਲੋਕ ਅਰਪਿਤ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਪਿੰਡ ਲਖਨੌਰ (ਵਾਰਡ-36) ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿਮ, ਸੈਕਟਰ-69 (ਵਾਰਡ ਨੰਬਰ-35) ਵਿੱਚ 3 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟੈਂਕਰ, ਪਿੰਡ ਪੱਤੋਂ ਵਿਖੇ 1.46 ਲੱਖ ਰੁਪਏ ਦੀ ਲਾਗਤ ਨਾਲ 13 ਸੋਲਰ ਲਾਈਟਾਂ, ਪਿੰਡ ਕੁਰੜਾ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਆਰ.ਸੀ.ਸੀ. ਬੈਂਚ ਅਤੇ ਪਿੰਡ ਲਾਂਡਰਾਂ ਵਿਖੇ 1.99 ਲੱਖ ਰੁਪਏ ਦੀ ਲਾਗਤ ਨਾਲ 17 ਸੋਲਰ ਲਾਈਟਾਂ ਸ਼ਾਮਲ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਕਾਰਨ ਲੋਕ ਅਤੇ ਲੋਕ ਨੁਮਾਇੰਦੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਤਾਂ ਜੋ ਸਰਕਾਰ ਨਾਲ ਮਿਲ ਕੇ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਣ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਅਨੁਸ਼ਾਸਨ ਦੀ ਘਾਟ ਹੈ ਅਤੇ ਉੱਥੇ ਸਿਰਫ਼ ਕੁਰਸੀ ਦੀ ਦੌੜ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਹਲਕੇ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।

ਸੰਸਦ ਮੈਂਬਰ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਵੋਟਾਂ ਸਬੰਧੀ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਕੋਈ ਵੀ ਗਲਤ ਐਂਟਰੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਕੌਂਸਲਰ ਅਤੇ ਸਰਪੰਚ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਥਾਨਕ ਕੌਂਸਲਰਾਂ ਤੇ ਪੰਚਾਇਤਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਫ਼ਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਰੂਨਿੰਗ ਮਸ਼ੀਨ ਜਲਦ ਮੋਹਾਲੀ ਪਹੁੰਚੇਗੀ। ਇਸ ਤੋਂ ਇਲਾਵਾ ਵਾਟਰ ਟੈਂਕਰ ਵਾਤਾਵਰਨ ਸੰਭਾਲ ਨਾਲ ਸਬੰਧਤ ਟੀਮ ਨੂੰ ਸੌਂਪੇ ਗਏ ਹਨ ਤਾਂ ਜੋ ਬੂਟਿਆਂ ਦੀ ਸੰਭਾਲ ਹੋਰ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ।

ਵਿਧਾਇਕ ਕੁਲਵੰਤ ਸਿੰਘ ਨੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਖ਼ਤਿਆਰੀ ਕੋਟੇ ਵਿੱਚੋਂ ਹਲਕੇ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਭਵਿੱਖ ਵਿੱਚ ਵੀ ਹੋਰ ਫੰਡ ਪ੍ਰਾਪਤ ਹੋਣਗੇ, ਜਿਸ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਹੋਰ ਤੇਜ਼ੀ ਨਾਲ ਅੱਗੇ ਵਧੇਗਾ।ਉਨ੍ਹਾਂ ਦੱਸਿਆ ਕਿ ਪਿੰਡ ਕੁਰੜਾ ਵਿੱਚ ਰੰਗਲਾ ਪੰਜਾਬ ਮੁਹਿੰਮ ਤਹਿਤ ਪੰਚਾਇਤ ਘਰ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ। ਪਿੰਡ ਪੱਤੋਂ ਵਿੱਚ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਅਤੇ ਹੋਰ 4 ਲੱਖ ਰੁਪਏ ਜਲਦ ਜਾਰੀ ਕੀਤੇ ਜਾਣਗੇ, ਜਦਕਿ ਆਂਗਣਵਾੜੀ ਕੇਂਦਰ ਲਈ 5 ਲੱਖ ਰੁਪਏ ਦੀ ਰਾਸ਼ੀ ਵੀ ਜਲਦੀ ਜਾਰੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਗੋਬਿੰਦਗੜ੍ਹ ਵਿੱਚ ਸੰਸਦ ਮੈਂਬਰ ਫੰਡ ਵਿੱਚੋਂ ਸੋਲਰ ਲਾਈਟਾਂ ਲਈ 1.91 ਲੱਖ ਰੁਪਏ ਤੋਂ ਇਲਾਵਾ ਰੰਗਲਾ ਪੰਜਾਬ ਮੁਹਿੰਮ ਤਹਿਤ ਸਟਰੀਟ ਲਾਈਟਾਂ ਅਤੇ ਕਨਵੈਕਸ ਮਿਰਰਾਂ ਲਈ 4 ਲੱਖ ਰੁਪਏ, ਜਨਰਲ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਵਾਧੂ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਜਾਰੀ ਕੀਤੇ ਜਾਣਗੇ।ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News , Malwinder Singh Kang , Malvinder Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD