Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਕਾਂਗਰਸ ਦੀ ਟਿਕਟ ਲਈ ਦਾਅਵਾ ਪੇਸ਼, ਮੋਹਾਲੀ ਦੇ ਵਿਕਾਸ ਲਈ ਲੜਾਈ ਜਾਰੀ ਰਹੇਗੀ : ਕੁਲਜੀਤ ਸਿੰਘ ਬੇਦੀ

ਪਾਰਟੀ ਨੇ ਟਿਕਟ ਦਿੱਤੀ ਤਾਂ ਜਿੱਤ ਕੇ ਪਾਵਾਂਗਾ ਪਾਰਟੀ ਦੀ ਝੋਲੀ : ਬੇਦੀ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Web Admin

Web Admin

5 Dariya News

ਮੋਹਾਲੀ , 12 Jul 2026

Last updated on: Jul 13, 2026, 11:38 IST

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਹ 2027 ਦੀ ਪੰਜਾਬ ਵਿਧਾਨ ਸਭਾ ਚੋਣ ਲਈ ਮੋਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਬਿਨਾਂ ਕਿਸੇ ਅਹੁਦੇ ਦੇ ਲੋਕਾਂ ਦੇ ਮੁੱਦਿਆਂ ਲਈ ਲੜਦੇ ਆ ਰਹੇ ਹਨ ਅਤੇ ਅੱਗੇ ਵੀ ਇਹ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਮੋਹਾਲੀ ਸ਼ਹਿਰ ਅਤੇ ਪਿੰਡਾਂ ਦੇ ਵਸਨੀਕਾਂ ਦਾ ਜ਼ਬਰਦਸਤ ਸਮਰਥਨ ਉਹਨਾਂ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਉਹਨਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।

ਬੇਦੀ ਨੇ ਕਿਹਾ ਕਿ ਉਹਨਾਂ ਵੱਲੋਂ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਤੂੰ ਮੋਹਾਲੀ ਨੂੰ ਨਹਿਰੀ ਪਾਣੀ ਦੀ ਸਪਲਾਈ ਲਈ ਲਈ ਲੰਬੀ ਕਾਨੂੰਨੀ ਅਤੇ ਲੋਕ ਸੰਘਰਸ਼ ਦੀ ਬਦੌਲਤ ਅੱਜ ਮੋਹਾਲੀ ਦੇ ਵੱਡੇ ਹਿੱਸੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ ਤੇ ਨਵੀਂ ਪਾਈ ਗਈ ਪਾਈਪ ਰਾਹੀਂ ਲਗਭਗ ਪੂਰੇ ਮੋਹਾਲੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਆਉਣ ਵਾਲੇ ਸਮੇਂ ਵਿੱਚ ਹੋ ਜਾਵੇਗੀ।। ਉਹਨਾਂ ਕਿਹਾ ਕਿ ਇਸ ਨਾਲ ਮੋਹਾਲੀ ਦਾ ਅੰਡਰਗਰਾਊਂਡ ਵਾਟਰ ਬਹੁਤ ਹੱਦ ਤੱਕ ਬਚਾਇਆ ਹੈ ਜਦੋਂ ਕਿ ਪਹਿਲਾਂ ਕਈ ਟਿਊਬਵੈੱਲ ਮੋਹਾਲੀ ਵਿੱਚ ਫੇਲ ਹੋ ਚੁੱਕੇ ਸਨ। 

ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਉਹਨਾਂ ਨੂੰ ਲੰਬੀ ਕਾਨੂੰਨੀ ਲੜਾਈ ਲੜਨੀ ਪਈ ਪਰ ਮਹਾਲੀ ਦੇ ਹੱਕ ਵਾਸਤੇ ਉਹਨਾਂ ਨੇ ਵੱਡਾ ਫੈਸਲਾ ਕਰਵਾਇਆ ਜਿਸ ਦੇ ਤਹਿਤ ਮੋਹਾਲੀ ਸ਼ਹਿਰ ਦੇ ਇੱਕ ਵੱਡੇ ਹਿੱਸੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ।। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਕਮਿਊਨਿਟੀ ਸੈਂਟਰਾਂ ਉੱਤੇ ਜਿਲਾ ਬਣਨ ਦੇ ਸਮੇਂ ਪੁਲਿਸ ਨੇ ਕਬਜ਼ਾ ਕਰ ਲਿਆ ਸੀ ਜਿਸ ਨੂੰ ਉਹਨਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾ ਕੇ ਇਸ ਕਬਜ਼ੇ ਤੋਂ ਮੁਕਤ ਕਰਵਾਇਆ। 

ਉਹਨਾਂ ਮੋਹਾਲੀ ਦੇ ਚੌਕਾਂ ਤੋਂ ਗੈਰਕਾਨੂੰਨੀ ਸ਼ਰਾਬ ਦੇ ਠੇਕੇ ਹਟਵਾਉਣ, ਮੋਹਾਲੀ ਦੇ ਬੱਸ ਸਟੈਂਡ ਅਤੇ ਇਸ ਦੇ ਨਾਲ ਦੀ ਸੜਕ, ਵੇਸਟ ਮੈਨੇਜਮੈਂਟ ਅਤੇ ਹੋਰ ਕਈ ਜਨਹਿੱਤ ਦੇ ਮਾਮਲਿਆਂ ਵਿੱਚ ਹਾਈ ਕੋਰਟ ਤੱਕ ਲੜਾਈ ਲੜਨ ਦਾ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਮੋਹਾਲੀ ਅਜੇ ਵੀ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਸ਼ਹਿਰ ਵਿੱਚ ਠੋਸ ਕੂੜਾ ਪ੍ਰਬੰਧਨ ਲਈ ਆਧੁਨਿਕ ਵੇਸਟ-ਟੂ-ਐਨਰਜੀ ਪ੍ਰਾਜੈਕਟ ਦੀ ਲੋੜ ਹੈ। 

ਇਸ ਤੋਂ ਇਲਾਵਾ ਸਿਟੀ ਬੱਸ ਸੇਵਾ, ਪਿੰਡਾਂ ਲਈ ਬੰਦ ਹੋ ਚੁੱਕੇ ਬੱਸ ਰੂਟਾਂ ਦੀ ਮੁੜ ਬਹਾਲੀ, ਸਿਹਤ ਸੇਵਾਵਾਂ ਦਾ ਸੁਧਾਰ, ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਵਰਗੇ ਮੁੱਦੇ ਤੁਰੰਤ ਧਿਆਨ ਮੰਗਦੇ ਹਨ।ਬੇਦੀ ਨੇ ਕਿਹਾ ਕਿ ਗਮਾਡਾ ਅਤੇ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ, ਛੋਟੇ ਕਿਸਾਨਾਂ ਦੀ ਆਮਦਨ ਵਧਾਉਣ, ਆਰਗੈਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਮੋਹਾਲੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਢੁੱਕਵੇਂ ਕਦਮ ਚੁੱਕਣ ਦੀ ਲੋੜ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਸਰਕਾਰ ਨੂੰ ਭਾਰੀ ਬਹੁਮਤ ਦਿੱਤਾ ਸੀ, ਪਰ ਉਹ ਉਮੀਦਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਇਸ਼ਤਿਹਾਰਬਾਜ਼ੀ ਤੱਕ ਸੀਮਤ ਰਹਿ ਗਈ ਹੈ।ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਧਰਮ ਜਾਂ ਜਾਤ ਦੇ ਆਧਾਰ 'ਤੇ ਨਹੀਂ, ਸਗੋਂ ਸਭ ਨੂੰ ਨਾਲ ਲੈ ਕੇ ਗੁਰੂ ਨਾਨਕ ਦੇਵ ਜੀ ਦੀ ਸਰਬਸਾਂਝੀਵਾਲਤਾ ਦੀ ਸੋਚ ਅਨੁਸਾਰ ਕੰਮ ਕਰਨਾ ਚਾਹੁੰਦੇ ਹਨ। 

ਉਨ੍ਹਾਂ ਪਾਰਟੀ ਹਾਈਕਮਾਂਡ ਅਤੇ ਮੋਹਾਲੀ ਦੇ ਲੋਕਾਂ ਤੋਂ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੌਕਾ ਮਿਲਿਆ ਤਾਂ ਮੋਹਾਲੀ ਦੇ ਵਿਕਾਸ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਨਗੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੀਐਸ ਰਿਆੜ, ਕੌਂਸਲਰ ਗੌਰਵ ਜੈਨ, ਸਾਬਕਾ ਕੌਂਸਲਰ ਪ੍ਰਮੋਦ ਮਿੱਤਰਾ, ਜਤਿੰਦਰ ਸਿੰਘ ਜੋਲੀ, ਗੁਰਮੀਤ ਸਿੰਘ ਸਿਆਣ, ਐਸ ਐਸ ਗੁਲਾਟੀ, ਗੁਰਪ੍ਰੀਤ ਸਿੰਘ, ਹਾਜ਼ਰ ਹਨ

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD