Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ; ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ: ਅਮਨ ਅਰੋੜਾ

Aman Arora, AAP Punjab, Punjab, Punjab News, Latest Punjab News, Sangrur, Sunam

Web Admin

Web Admin

5 Dariya News

ਸੰਗਰੂਰ/ ਸੁਨਾਮ , 12 Jul 2026

Last updated on: Jul 13, 2026, 11:40 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ਪਹੁੰਚ ਕੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਉਹ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨੇੜਿਓਂ ਜਾਣ ਰਹੇ ਹਨ।

ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਪ ਸਰਕਾਰ ਨੇ ਜੋ ਇਤਿਹਾਸਕ ਅਤੇ ਬੇਮਿਸਾਲ ਵਿਕਾਸ ਕਾਰਜ ਕੀਤੇ ਹਨ, ਉਸ ਤੋਂ ਜਨਤਾ ਭਲੀਭਾਂਤ ਜਾਣੂ ਹੈ। ਉਨ੍ਹਾਂ ਕਿਹਾ, "ਸਾਨੂੰ ਲੋਕਾਂ ਨੂੰ ਦੱਸਣ ਦੀ ਲੋੜ ਨਹੀਂ ਪੈਂਦੀ, ਬਲਕਿ ਲੋਕ ਖੁਦ ਅੱਗੇ ਹੋ ਕੇ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ ਕਿ ਜੋ ਕੰਮ ਪਹਿਲਾਂ ਕਦੇ ਸੋਚੇ ਵੀ ਨਹੀਂ ਸਨ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਏ ਹਨ।" ਉਨ੍ਹਾਂ ਨੇ ਮੌਕੇ 'ਤੇ ਹੀ ਖੇਡ ਕਲੱਬਾਂ ਅਤੇ ਨੌਜਵਾਨਾਂ ਵੱਲੋਂ ਜਿਮ (Gym) ਦੀਆਂ ਮੰਗਾਂ ਸਮੇਤ ਕਈ ਹੋਰ ਮੰਗ ਪੱਤਰ ਵੀ ਪ੍ਰਾਪਤ ਕੀਤੇ ਅਤੇ ਉਨ੍ਹਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।

ਵਿਰੋਧੀ ਧਿਰ ਕਾਂਗਰਸ 'ਤੇ ਵਰ੍ਹਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਲੜਾਈ ਅਤੇ ਖਿਲਾਰੇ ਕਾਰਨ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ। ਉਨ੍ਹਾਂ ਦੇ ਆਗੂਆਂ ਵਿੱਚੋਂ ਕੋਈ ਵੀ ਪੰਜਾਬ, ਪੰਜਾਬੀਅਤ ਜਾਂ ਸੂਬੇ ਦੇ ਵਿਕਾਸ ਦੀ ਗੱਲ ਨਹੀਂ ਕਰ ਰਿਹਾ। ਹਰ ਕੋਈ ਇੱਕ-ਦੂਜੇ ਦੀਆਂ ਲੱਤਾਂ ਖਿੱਚਣ ਅਤੇ ਆਪਣੀ ਕੁਰਸੀ ਬਚਾਉਣ ਵਿੱਚ ਮਸਰੂਫ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਦਾ ਗ੍ਰਾਫ ਇੰਨਾ ਡਿੱਗ ਜਾਵੇਗਾ ਕਿ ਉਹ ਦੋ ਅੰਕਾਂ (Double Digits) ਤਕ ਵੀ ਨਹੀਂ ਪਹੁੰਚ ਸਕਣਗੇ।

ਪੰਜਾਬ ਦੇ ਕਾਲੇ ਦੌਰ ਅਤੇ ਹਾਲ ਹੀ ਵਿੱਚ ਚਰਚਾ 'ਚ ਆਈਆਂ ਫਿਲਮਾਂ (ਜਿਵੇਂ ਜਸਵੰਤ ਸਿੰਘ ਖਾਲੜਾ 'ਤੇ ਆਧਾਰਿਤ ਫਿਲਮ) ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਬਹੁਤ ਲੰਮਾ ਅਤੇ ਦਰਦਨਾਕ ਕਾਲਾ ਦੌਰ ਹੰਢਾਇਆ ਹੈ, ਜਿਸ ਵਿੱਚ ਪੰਜਾਬ ਦੇ ਹੀ ਪੁੱਤ ਮਾਰੇ ਗਏ। ਭਾਵੇਂ ਇਹ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਮਾਮਲਾ ਹੋਵੇ ਜਾਂ ਸੱਚ ਦਿਖਾਉਣ ਦੀ ਗੱਲ, ਪਰ ਸਾਨੂੰ ਇਹ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਜਿੱਥੇ ਇੰਸਾਨੀਅਤ ਅਤੇ ਧਰਮ-ਨਿਰਪੱਖਤਾ (Secularism) ਸਭ ਤੋਂ ਉੱਪਰ ਹੈ। 

ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿੱਚ ਸੂਬੇ ਦਾ ਆਪਸੀ ਭਾਈਚਾਰਾ ਅਤੇ ਸ਼ਾਂਤੀਪੂਰਨ ਮਾਹੌਲ ਖਰਾਬ ਨਹੀਂ ਹੋਣਾ ਚਾਹੀਦਾ।ਆਉਣ ਵਾਲੀਆਂ ਚੋਣਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਕਦੋਂ ਕਰਵਾਉਣੀਆਂ ਹਨ, ਇਹ ਫੈਸਲਾ ਚੋਣ ਕਮਿਸ਼ਨ ਦਾ ਹੈ। ਪਰ ਆਮ ਆਦਮੀ ਪਾਰਟੀ, ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਹਰ ਸਮੇਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਕਿਉਂਕਿ 'ਆਪ' ਹਮੇਸ਼ਾ ਕੀਤੇ ਗਏ ਵਿਕਾਸ ਕਾਰਜਾਂ ਅਤੇ ਕੰਮਾਂ ਦੇ ਆਧਾਰ 'ਤੇ ਵੋਟਾਂ ਮੰਗਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਇਲਾਕੇ ਦੇ ਮੋਹਤਬਰ ਆਗੂ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Aman Arora , AAP Punjab , Punjab , Punjab News , Latest Punjab News , Sangrur , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD