Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ : ਅਮ੍ਰਿਤਪਾਲ ਸਿੰਘ

ਚੰਡੀਗੜ੍ਹ ਜੋਨ ਦਾ ਜੋਨਲ ਨਿਰੰਕਾਰੀ ਬਾਲ ਸਮਾਗਮ ਸ਼ਰਧਾ ਅਤੇ ਭਾਵਨਾ ਨਾਲ ਸੰਪੰਨ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਮੋਹਾਲੀ , 12 Jul 2026

Last updated on: Jul 13, 2026, 12:05 IST

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਚੰਡੀਗੜ੍ਹ ਜੋਨ ਦਾ ਜੋਨਲ ਨਿਰੰਕਾਰੀ ਬਾਲ ਸਮਾਗਮ ਸੰਤ ਨਿਰੰਕਾਰੀ ਸਤਸੰਗ ਭਵਨ, ਫੇਜ਼-6, ਮੋਹਾਲੀ ਵਿਖੇ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਚੰਡੀਗੜ੍ਹ ਜੋਨ ਦੀਆਂ 25 ਸ਼ਾਖਾਵਾਂ ਦੇ ਸੈਂਕੜੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਬੱਚਿਆਂ ਨੇ ਭਾਸ਼ਣ, ਕਵਾਲੀ, ਕਵਿਤਾਵਾਂ, ਨਾਟਿਕਾਵਾਂ, ਗੀਤ ਅਤੇ ਹੋਰ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਸੰਤ ਨਿਰੰਕਾਰੀ ਮਿਸ਼ਨ ਦੀਆਂ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ।ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਗੁਜਰਾਤ ਦੇ ਸੂਰਤ ਤੋਂ ਪਹੁੰਚੇ ਕੇਂਦਰੀ ਪ੍ਰਚਾਰਕ ਸ਼੍ਰੀ ਅਮ੍ਰਿਤਪਾਲ ਸਿੰਘ ਜੀ ਨੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਪਾਵਨ ਸੰਦੇਸ਼ ਸਾਧ-ਸੰਗਤ ਦੇ ਰੂਬਰੂ ਰੱਖਿਆ। ਆਪਣੇ ਵਿਚਾਰਾਂ ਵਿੱਚ ਉਨ੍ਹਾਂ ਨੇ ਕਿਹਾ ਕਿ ਬੱਚੇ ਸਮਾਜ ਦਾ ਅਮੂਲਕ ਅੰਗ ਹਨ ਅਤੇ ਇਹੀ ਬੱਚੇ ਭਵਿੱਖ ਵਿੱਚ ਇੱਕ ਸੁੰਦਰ ਅਤੇ ਆਦਰਸ਼ ਸਮਾਜ ਦੀ ਸਿਰਜਣਾ ਕਰਨਗੇ।

ਉਨ੍ਹਾਂ ਨੇ ਅੱਗੇ ਕਿਹਾ ਕਿ ਬੱਚਿਆਂ ਦੇ ਜੀਵਨ ਵਿੱਚ ਮਾਤਾ-ਪਿਤਾ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਮਾਤਾ-ਪਿਤਾ ਵੱਲੋਂ ਦਿੱਤੇ ਗਏ ਸੰਸਕਾਰ ਹੀ ਬੱਚਿਆਂ ਦੇ ਜੀਵਨ ਦੀ ਮਜ਼ਬੂਤ ਨੀਂਹ ਬਣਦੇ ਹਨ। ਉਨ੍ਹਾਂ ਨੇ ਖ਼ਾਸ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਬੱਚਿਆਂ ਨੂੰ ਉੱਚੀ ਸਿੱਖਿਆ ਦੇਣੀ ਜ਼ਰੂਰੀ ਹੈ, ਉੱਥੇ ਉਨ੍ਹਾਂ ਨੂੰ ਬਚਪਨ ਤੋਂ ਹੀ ਸਾਧ-ਸੰਗਤ ਨਾਲ ਜੋੜਨਾ ਵੀ ਉਤਨਾ ਹੀ ਮਹੱਤਵਪੂਰਨ ਹੈ, ਤਾਂ ਜੋ ਉਹ ਚੰਗੇ ਸੰਸਕਾਰ ਅਤੇ ਨਿਰਮਲ ਵਿਚਾਰ ਆਪਣੇ ਜੀਵਨ ਵਿੱਚ ਅਪਣਾ ਸਕਣ।

ਸ਼੍ਰੀ ਸਿੰਘ ਨੇ ਕਿਹਾ ਕਿ ਅਸੀਂ ਸਭ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਸਾਡੇ ਬੱਚੇ ਸੰਤ ਨਿਰੰਕਾਰੀ ਮਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਨਸ਼ਿਆਂ ਅਤੇ ਬੁਰੀਆਂ ਆਦਤਾਂ ਤੋਂ ਦੂਰ ਰਹਿੰਦੇ ਹੋਏ ਇੱਕ ਸੁੰਦਰ ਜੀਵਨ ਬਤੀਤ ਕਰ ਰਹੇ ਹਨ ਅਤੇ ਆਪਣੇ ਚੰਗੇ ਕਰਮਾਂ ਰਾਹੀਂ ਸਮਾਜ ਦੀ ਭਲਾਈ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਸਮਾਗਮ ਦੌਰਾਨ ਜਿੱਥੇ ਬੱਚਿਆਂ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ, ਉੱਥੇ ਹੀ ਉਨ੍ਹਾਂ ਦੇ ਮਾਤਾ-ਪਿਤਾ ਦੇ ਮਨਾਂ ਵਿੱਚ ਵੀ ਸਤਿਗੁਰੂ ਪ੍ਰਤੀ ਕ੍ਰਿਤਜਤਾ ਅਤੇ ਧੰਨਵਾਦ ਦੀ ਭਾਵਨਾ ਸਪਸ਼ਟ ਤੌਰ 'ਤੇ ਨਜ਼ਰ ਆਈ। ਸਮੂਹ ਬੱਚਿਆਂ ਅਤੇ ਸਮੂਹ ਸਾਧ-ਸੰਗਤ ਨੇ ਇਸ ਪਾਵਨ ਸਮਾਗਮ ਦਾ ਭਰਪੂਰ ਆਨੰਦ ਮਾਣਿਆ।

ਸਮਾਗਮ ਦੇ ਅੰਤ ਵਿੱਚ ਚੰਡੀਗੜ੍ਹ ਦੇ ਜੋਨਲ ਇੰਚਾਰਜ ਸ਼੍ਰੀ ਓ. ਪੀ. ਨਿਰੰਕਾਰੀ ਜੀ ਅਤੇ ਮੋਹਾਲੀ ਸ਼ਾਖਾ ਦੇ ਇੰਚਾਰਜ ਸ਼੍ਰੀ ਗੁਲਸ਼ਨ ਲੂਥਰਾ ਜੀ ਨੇ ਸ਼੍ਰੀ ਅਮ੍ਰਿਤਪਾਲ ਸਿੰਘ ਜੀ, ਸਮੂਹ ਮਹਿਮਾਨਾਂ, ਪ੍ਰਬੰਧਕਾਂ, ਸੇਵਾਦਲ, ਬੱਚਿਆਂ ਅਤੇ ਸਮੂਹ ਸਾਧ-ਸੰਗਤ ਦਾ ਹਾਰਦਿਕ ਸਵਾਗਤ ਕਰਦਿਆਂ ਸਭ ਦਾ ਧੰਨਵਾਦ ਕੀਤਾ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD