Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਗਾਤਾਰ ਕਰਜ਼ਾ ਲੈ ਕੇ ਭਗਵੰਤ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ': ਕੇਵਲ ਸਿੰਘ ਢਿੱਲੋਂ

ਪੰਜਾਬ ਦੇ ਵਿੱਤ ਮੰਤਰੀ ਦੇ ਮਾਲੀਆ ਵਾਧੇ ਦੇ ਦਾਅਵਿਆਂ ਦੀ ਉਨ੍ਹਾਂ ਦੇ ਆਪਣੇ ਹੀ ਵਿਭਾਗ ਵੱਲੋਂ ਜਾਰੀ ₹1,000 ਕਰੋੜ ਦੇ ਨਵੇਂ ਕਰਜ਼ੇ ਦੀ ਨੋਟੀਫਿਕੇਸ਼ਨ ਨੇ ਖੋਲੀ ਪੋਲ: ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 12 Jul 2026

Last updated on: Jul 13, 2026, 12:05 IST

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਲਗਾਤਾਰ ਕਰਜ਼ਾ ਲੈ ਕੇ ਪੰਜਾਬ ਨੂੰ ਡੂੰਘੇ ਵਿੱਤੀ ਸੰਕਟ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ "ਕੰਗਾਲ ਪੰਜਾਬ" ਵਿੱਚ ਬਦਲ ਦਿੱਤਾ ਹੈ।

ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 10 ਜੁਲਾਈ 2026 ਨੂੰ 7.55% ਪੰਜਾਬ ਐਸਜੀਐਸ 2033 ਦੇ ਮੁੜ ਜਾਰੀਕਰਨ ਰਾਹੀਂ ਹੋਰ ₹1,000 ਕਰੋੜ ਦਾ ਕਰਜ਼ਾ ਲੈਣ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੇ ਜਾ ਰਹੇ ਮਜ਼ਬੂਤ ਮਾਲੀਆ ਵਾਧੇ ਦੇ ਦਾਵਿਆਂ ਦੀ ਪੋਲ ਖੋਲ੍ਹਦਾ ਹੈ। ਉਨ੍ਹਾਂ ਕਿਹਾ ਕਿ ਚੀਮਾ ਅਕਸਰ ਪ੍ਰੈਸ ਕਾਨਫਰੰਸਾਂ ਅਤੇ ਸਰਕਾਰੀ ਬਿਆਨਾਂ ਵਿੱਚ ਜੀਐਸਟੀ, ਵੈਟ ਅਤੇ ਆਬਕਾਰੀ ਮਾਲੀਏ ਵਿੱਚ ਵਾਧੇ ਦੇ ਦਾਅਵੇ ਕਰਦੇ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਲਿਆ ਜਾ ਰਿਹਾ ਕਰਜ਼ਾ ਕੁਝ ਹੋਰ ਹੀ ਹਕੀਕਤ ਬਿਆਨ ਕਰਦਾ ਹੈ।

ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਕਰਜ਼ਿਆਂ ਦਾ ਰਿਕਾਰਡ ਹੀ ਅਸਲ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ 2022-23 ਦੌਰਾਨ ਆਮ ਆਦਮੀ ਪਾਰਟੀ ਸਰਕਾਰ ਨੇ ਲਗਭਗ ₹24,000 ਕਰੋੜ, 2023-24 ਵਿੱਚ ਕਰੀਬ ₹28,000 ਕਰੋੜ ਅਤੇ 2024-25 ਵਿੱਚ ₹34,201 ਕਰੋੜ ਦਾ ਕਰਜ਼ਾ ਲਿਆ। ਸਾਲ 2025-26 ਦੌਰਾਨ ਜਨਵਰੀ ਤੱਕ ਸਰਕਾਰ ਪਹਿਲਾਂ ਹੀ ₹20,770 ਕਰੋੜ ਤੋਂ ਵੱਧ ਦਾ ਕਰਜ਼ਾ ਲੈ ਚੁੱਕੀ ਸੀ, ਜਦਕਿ ਪੂਰੇ ਵਿੱਤੀ ਸਾਲ ਲਈ ₹49,900 ਕਰੋੜ ਕਰਜ਼ਾ ਲੈਣ ਦੀ ਯੋਜਨਾ ਬਣਾਈ ਗਈ ਸੀ। ਹੁਣ ਇਸ ਵਿੱਚ ਇੱਕ ਹੋਰ ₹1,000 ਕਰੋੜ ਦਾ ਨਵਾਂ ਕਰਜ਼ਾ ਵੀ ਸ਼ਾਮਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ 'ਤੇ ਕੁੱਲ ਬਕਾਇਆ ਕਰਜ਼ਾ ਸਾਲ 2022 ਵਿੱਚ ਲਗਭਗ ₹2.82 ਲੱਖ ਕਰੋੜ ਸੀ, ਜੋ ਵੱਧ ਕੇ ਕਰੀਬ ₹4.17 ਲੱਖ ਕਰੋੜ ਹੋ ਗਿਆ ਹੈ। ਅਨੁਮਾਨ ਹੈ ਕਿ 2026-27 ਤੱਕ ਇਹ ਵੱਧ ਕੇ ਕਰੀਬ ₹4.48 ਲੱਖ ਕਰੋੜ ਤੱਕ ਪਹੁੰਚ ਸਕਦਾ ਹੈ।"ਜੇਕਰ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਲਗਾਤਾਰ ਮਾਲੀਆ ਵਧਿਆ ਹੈ, ਤਾਂ ਫਿਰ ਸਰਕਾਰ ਵਾਰ-ਵਾਰ ਨਵਾਂ ਕਰਜ਼ਾ ਲੈਣ ਲਈ ਬਾਜ਼ਾਰ ਦਾ ਰੁਖ ਕਿਉਂ ਕਰ ਰਹੀ ਹੈ?" ਢਿੱਲੋਂ ਨੇ ਸਵਾਲ ਕੀਤਾ।

ਉਨ੍ਹਾਂ ਕਿਹਾ ਕਿ ਲਗਾਤਾਰ ਲਿਆ ਜਾ ਰਿਹਾ ਕਰਜ਼ਾ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੀ ਬਜਾਏ ਆਉਣ ਵਾਲੀਆਂ ਪੀੜ੍ਹੀਆਂ 'ਤੇ ਕਰਜ਼ੇ ਦਾ ਬੋਝ ਪਾ ਰਿਹਾ ਹੈ।ਉਨ੍ਹਾਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਤੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਸਾਹਮਣੇ ਸੂਬੇ ਦੀ ਅਸਲ ਵਿੱਤੀ ਸਥਿਤੀ ਰੱਖਣ ਅਤੇ ਲਗਾਤਾਰ ਕਰਜ਼ੇ 'ਤੇ ਨਿਰਭਰ ਰਹਿਣ ਦੀ ਬਜਾਏ ਕਰਜ਼ਾ ਘਟਾਉਣ ਲਈ ਇੱਕ ਭਰੋਸੇਯੋਗ ਅਤੇ ਸਪੱਸ਼ਟ ਰੋਡਮੈਪ ਪੇਸ਼ ਕਰਨ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD