Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਸਰਕਾਰ ਪੰਜਾਬ ਦੀ ਧਰਤੀ ਅਤੇ ਪਾਣੀ ਬਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੂਲਰ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਘਰਾਟਾਂ ਦਾ ਨਵੀਨੀਕਰਨ ਅਤੇ ਸ਼ਾਨਦਾਰ ਪਾਰਕ ਦਾ ਉਦਘਾਟਨ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Web Admin

Web Admin

5 Dariya News

ਦਿੜ੍ਹਬਾ , 12 Jul 2026

Last updated on: Jul 13, 2026, 12:06 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਸੂਲਰ ਵਿਖੇ ਸਥਿਤ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਇੱਕ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਪ੍ਰੋਜੈਕਟ 'ਤੇ ਕੁੱਲ 60 ਲੱਖ ਰੁਪਏ ਦੀ ਲਾਗਤ ਆਈ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਲੰਬੇ ਸਮੇਂ ਤੋਂ ਇਨ੍ਹਾਂ ਘਰਾਟਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਸ਼ਾਇਦ ਪੂਰੇ ਪੰਜਾਬ ਵਿੱਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸਕ ਘਰਾਟ ਬਚੇ ਹਨ, ਜਿਨ੍ਹਾਂ ਨੂੰ ਸਾਂਭਣ ਦੀ ਸਖ਼ਤ ਲੋੜ ਸੀ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ 60 ਲੱਖ ਰੁਪਏ ਦੇ ਬਜਟ ਨਾਲ ਨਾ ਸਿਰਫ਼ ਘਰਾਟਾਂ ਅਤੇ ਚੱਕੀਆਂ ਦੀ ਮੁਰੰਮਤ ਕਰਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ, ਬਲਕਿ ਆਸ-ਪਾਸ ਦੇ ਇਲਾਕੇ ਨੂੰ ਇੱਕ ਸੁੰਦਰ ਰੂਪ ਦਿੱਤਾ ਗਿਆ ਹੈ। ਬੱਚਿਆਂ ਅਤੇ ਸਥਾਨਕ ਲੋਕਾਂ ਲਈ ਇੱਕ ਆਧੁਨਿਕ ਅਤੇ ਸ਼ਾਨਦਾਰ ਪਾਰਕ ਤਿਆਰ ਕੀਤਾ ਗਿਆ ਹੈ।

ਨਹਿਰੀ ਵਿਭਾਗ ਦੇ ਕਰਮਚਾਰੀਆਂ ਦੇ ਬੈਠਣ ਅਤੇ ਕੰਮ ਕਰਨ ਲਈ ਨਵੇਂ ਕਮਰੇ ਤਿਆਰ ਕੀਤੇ ਗਏ ਹਨ। ਸੂਏ ਨੂੰ ਕੰਕਰੀਟ ਦਾ ਬਣਾ ਕੇ ਇਸ ਦੀ ਲਾਈਨਿੰਗ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਸੂਆ ਟੁੱਟਣ ਦੀ ਸਮੱਸਿਆ ਨਾ ਆਵੇ ਅਤੇ ਪਾਣੀ ਦਾ ਪ੍ਰਬੰਧ ਸੁਚਾਰੂ ਰਹੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਥਾਨਕ ਸਰਪੰਚ ਸਾਹਿਬਾਨ ਅਤੇ ਗ੍ਰਾਮ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ, ਜੋ ਨਹਿਰੀ ਵਿਭਾਗ ਦੇ ਸਹਿਯੋਗ ਨਾਲ ਇਸ ਦੀ ਦੇਖਭਾਲ ਕਰਨਗੇ।

ਨਹਿਰੀ ਪਾਣੀ ਦੀ ਸਪਲਾਈ ਬਾਰੇ ਬੋਲਦਿਆਂ ਸ. ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਰਾਜ ਨੂੰ ਜਿੰਨਾ ਨਹਿਰੀ ਪਾਣੀ ਅਲਾਟ ਹੈ, ਉਸ ਤੋਂ 10 ਫੀਸਦੀ ਵੱਧ ਪਾਣੀ ਪੰਜਾਬ ਦੇ ਖੇਤਾਂ ਅਤੇ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਅੱਜ ਪਿੰਡਾਂ ਵਿੱਚੋਂ ਕਿਸਾਨਾਂ ਦੀਆਂ ਖੁਸ਼ੀ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਨਹਿਰੀ ਪਾਣੀ ਦੀ ਭਰਪੂਰ ਵਰਤੋਂ ਨਾਲ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚੇਗਾ। ਉਨ੍ਹਾਂ ਨੇ ਇਸ ਇਤਿਹਾਸਕ ਕਦਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜੋ ਪੰਜਾਬ ਦੀ ਧਰਤੀ ਅਤੇ ਪਾਣੀ ਨੂੰ ਬਚਾਉਣ ਲਈ ਨਿਰੰਤਰ ਯਤਨਸ਼ੀਲ ਹਨ।

ਇਸ ਮੌਕੇ ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਓਐਸਡੀ ਤਪਿੰਦਰ ਸਿੰਘ ਸੋਹੀ, ਮਾਰਕੀਟ ਕਮੇਟੀ ਸੂਲਰ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਟਰੇਡ ਵਿੰਗ ਦੇ ਹਲਕਾ ਇੰਚਾਰਜ ਅਜੈ ਬਾਂਸਲ ਪਿੰਡ ਦੇ ਸਰਪੰਚ, ਪਤਵੰਤੇ ਅਤੇ ਵੱਡੀ ਗਿਣਤੀ ਸੂਲਰ ਵਾਸੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD