Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਿਲਣੀ ਪ੍ਰੋਗਰਾਮ: ਬਰਿੰਦਰ ਕੁਮਾਰ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ

ਕਿਹਾ; "ਆਪ" ਦੇ ਪੰਜਾਬ ਮਾਡਲ ਦੀ ਵਿਦੇਸ਼ਾਂ ਵਿੱਚ ਵੀ ਹੈ ਚਰਚਾ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Web Admin

Web Admin

5 Dariya News

ਮੂਨਕ/ ਸੰਗਰੂਰ , 12 Jul 2026

Last updated on: Jul 13, 2026, 12:08 IST

ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦੇ ਆਪਸੀ ਸਿੱਧੇ ਰਾਬਤੇ ਹਿੱਤ ਚਲਾਏ ਗਏ "ਲੋਕ ਮਿਲਣੀ" ਪ੍ਰੋਗਰਾਮਾਂ ਦੇ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਪੰਚਾਇਤ ਮੂਨਕ ਦੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ। ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਦਿਆਂ ਕੁਝ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਬੰਧੀ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਉਹਨਾਂ ਕਿਹਾ ਕਿ ਲੋਕਾਂ ਦੀ ਕੰਮਾਂ ਲਈ ਕਿਸੇ ਵੀ ਦਫਤਰ ਵਿੱਚ ਖੱਜਲ ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ। ਮੰਤਰੀ ਗੋਇਲ ਨੇ ਕਿਹਾ ਕਿ ਹਰ ਸ਼ਿਕਾਇਤ ਦੀ ਨਿਰਪੱਖ ਸੁਣਵਾਈ ਕੀਤੀ ਜਾਵੇਗੀ, ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਨਿਰਦੇਸ਼ ਦਿੱਤੇ ਜਾਣਗੇ, ਯੋਗ ਮਾਮਲਿਆਂ ਦਾ ਸਮੇਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਹੈ, ਤਾਂ ਜੋ ਉਨ੍ਹਾਂ ਨੂੰ ਛੋਟੇ-ਛੋਟੇ ਕੰਮਾਂ ਲਈ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣ ਪੈਣ। ਲੋਕ ਮਿਲਣੀ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਲੱਭਣਾ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਠਣਾ ਚਾਹੀਦਾ ਹੈ, ਹਰ ਵਿਅਕਤੀ ਲਈ 10 ਲੱਖ ਰੁਪਏ ਦਾ ਮੁਫਤ ਇਲਾਜ ,600 ਯੂਨਿਟ ਮੁਫਤ ਬਿਜਲੀ, ਹਰ ਖੇਤ ਤੱਕ ਨਹਿਰੀ ਪਾਣੀ, ਮਹਿਲਾਵਾਂ ਨੂੰ ਹਰ ਮਹੀਨੇ 1000 ਅਤੇ 1500 ਦੇਣਾ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ, ਆਮ ਆਦਮੀ ਪਾਰਟੀ ਸਰਕਾਰ ਦੇ ਇਤਿਹਾਸਿਕ ਕੰਮ ਹਨ, ਜਿਸ ਦੀ ਚਰਚਾ ਸਿਰਫ ਭਾਰਤ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਦੇ ਹੋਏ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ। ਇਸ ਮੌਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਸ਼ੰਸਾ ਕਰਦਿਆਂ ਹਲਕੇ ਦੀ ਤਰੱਕੀ ਅਤੇ ਵਿਕਾਸ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਪਾਸ ਮਲਾਣਾ, ਪ੍ਰਧਾਨ ਨਗਰ ਪੰਚਾਇਤ ਜੋਨੀ ਅਰੋੜਾ ਮੂਨਕ ਮੰਡੀ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਣਾ, ਰਣਧੀਰ ਸਿੰਘ ਕੋਆਰਡੀਨੇਟਰ ਐਸਸੀ ਵਿੰਗ ਹਲਕਾ ਲਹਿਰਾ, ਕੌਂਸਲਰ ਨਛੱਤਰ ਰਾਓ, ਕੌਂਸਲਰ ਬਲਵੀਰ ਸੈਣੀ, ਕੌਂਸਲਰ ਗੁਰਵਿੰਦਰ ਸਿੰਘ ਬੱਬੂ, ਗੁਰਸੇਵਕ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਲਹਿਰਾ, ਮਿੰਟੂ ਸੈਣੀ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD