Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਵੱਲੋਂ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ-ਵੈਰੋਵਾਲ ਰੋਡ ਤੋਂ ਪੱਖੋਕੇ ਵਾਇਆ ਦਰਗਾਹ ਬਾਬਾ ਸ਼ੇਖ ਫੱਤਾ ਜੀ ਸੰਪਰਕ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਸ਼ੁਰੂਆਤ ਕਰਵਾਈ

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 12 Jul 2026

Last updated on: Jul 13, 2026, 12:37 IST

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ–ਵੈਰੋਵਾਲ ਰੋਡ ਤੋਂ ਪੱਖੋਕੇ ਵਾਇਆ ਦਰਗਾਹ ਬਾਬਾ ਸ਼ੇਖ ਫੱਤਾ ਜੀ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਸੜਕ ਦੀ ਕੁੱਲ ਲੰਬਾਈ 6.55 ਕਿਲੋਮੀਟਰ, ਚੌੜਾਈ 10 ਫੁੱਟ ਹੈ। ਇਸ ਪ੍ਰੋਜੈਕਟ 'ਤੇ 182.67 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਨੂੰ 6 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। 

ਇਹ ਹੈ ਸੰਪਰਕ ਸੜਕ ਪੰਜਾਬ ਮੰਡੀ ਬੋਰਡ, ਜ਼ਿਲ੍ਹਾ ਤਰਨ ਤਾਰਨ (ਮਾਰਕੀਟ ਕਮੇਟੀ ਤਰਨ ਤਾਰਨ) ਅਧੀਨ ਆਉਂਦੀ ਹੈ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਸੜਕ ਦੀ ਮੁਰੰਮਤ ਨਾਲ ਇਲਾਕੇ ਦੇ ਹਜ਼ਾਰਾਂ ਵਸਨੀਕਾਂ, ਕਿਸਾਨਾਂ ਅਤੇ ਰਾਹਗੀਰਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। 

ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਕਿਸੇ ਵੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਉਪਰਾਲੇ ਕੀਤੇ ਹਨ। 

ਅੱਜ ਪੰਜਾਬ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਪੱਖਪਾਤ ਅਤੇ ਰੁਕਾਵਟ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦਾ ਸਿੱਧਾ ਲਾਭ ਮਿਲ ਰਿਹਾ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਾਮਲੇ ਵਿੱਚ ਪੰਜਾਬ ਅੱਜ ਦੇਸ਼ ਦੇ ਮੋਹਰੀ ਰਾਜਾਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਸੜਕਾਂ, ਪੁਲਾਂ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਾਲਾਂ ਤੱਕ ਜੰਡਿਆਲਾ ਗੁਰੂ ਹਲਕੇ ਨੂੰ ਅਣਗੌਲਿਆ ਰੱਖਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕੇ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਹੈ। 

ਅੱਜ ਜੰਡਿਆਲਾ ਗੁਰੂ ਵਿਕਾਸ ਦੇ ਮਾਮਲੇ ਵਿੱਚ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਆਪਣਾ ਸਥਾਨ ਬਣਾ ਚੁੱਕਾ ਹੈ। ਲੋਕ ਨਿਰਮਾਣ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਸੜਕ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD