ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਫਿਡੇ ਖੁਰਦ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਮੌਕੇ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚੇ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਦੇ ਉਦੇਸ਼ ਨਾਲ ਅਜਿਹੀਆਂ ਲੋਕ ਮਿਲਣੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਸਪੀਕਰ ਸ. ਸੰਧਵਾਂ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਅਤੇ ਤਰਜੀਹੀ ਅਧਾਰ ਤੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਇਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।