ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਪਿੰਡ ਮਾੜੀ ਪੰਨਵਾਂ ਪਹੁੰਚੇ ਅਤੇ ਪਿੰਡ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹਲਕਾ ਦੇ ਹਰ ਪਿੰਡ ਵਿੱਚ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਲੋਕ ਵਿਕਾਸ ਅਤੇ ਜਨ-ਭਲਾਈ ਦੀ ਰਾਜਨੀਤੀ ’ਤੇ ਭਰੋਸਾ ਜਤਾਉਂਦੇ ਹਨ।
ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਦੱਸਦਾ ਹੈ ਕਿ ਉਹ ਵਿਕਾਸ ਦੇ ਇਸ ਸਫ਼ਰ ਨੂੰ ਅੱਗੇ ਵੀ ਜਾਰੀ ਰੱਖਣਾ ਚਾਹੁੰਦੇ ਹਨ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਆਏ ਲੋਕਾਂ ਨੇ ਵਿਧਾਇਕ ਅਮਰਪਾਲ ਸਿੰਘ ਨਾਲ ਸਿੱਧੀ ਮੁਲਾਕਾਤ ਕਰਕੇ ਵੱਖ ਵੱਖ ਮੁੱਦਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ।
ਵਿਧਾਇਕ ਨੇ ਧਿਆਨ ਨਾਲ ਹਰ ਸ਼ਿਕਾਇਤ ਸੁਣੀ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੇਂ-ਬੱਧ ਨਿਪਟਾਰੇ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲੋਕ ਮਿਲਣੀਆਂ ਕਰ ਰਹੇ ਹਨ, ਜਿਸ ਨੂੰ ਲੋਕਾਂ ਵੱਲੋਂ ਬੇਹੱਦ ਚੰਗਾ ਹੁੰਗਾਰਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਦੂਰਦਰਸ਼ੀ ਸੋਚ ਅਧੀਨ “ਸਰਕਾਰ ਤੁਹਾਡੇ ਦੁਆਰ” ਵਰਗੀਆਂ ਕਈ ਲੋਕ-ਹਿਤੈਸ਼ੀ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਪਹਿਲ ਕਦਮੀਆਂ ਰਾਹੀਂ ਉਹ ਖੁਦ ਹਲਕੇ ਦੇ ਸੈਂਕੜੇ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਤਾਂ ਜੋ ਵਸਨੀਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਕਾਤਾਂ ਨਾਲ ਸਰਕਾਰ ਨੂੰ ਜ਼ਮੀਨੀ ਪੱਧਰ ਦੇ ਮੁੱਦਿਆਂ ਦੀ ਸਮਝ ਬਣੀ ਹੈ ਅਤੇ ਵਿਕਾਸ ਲਈ ਤਰਜੀਹਾਂ ਨਿਰਧਾਰਤ ਕਰਨ ਵਿੱਚ ਮੱਦਦ ਮਿਲੀ ਹੈ। ਉਨ੍ਹਾਂ ਦੁਹਰਾਇਆ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।