Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਅਮਨ ਅਰੋੜਾ ਦੀ ਹਾਜ਼ਰੀ 'ਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲਾਂ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜ ਰਹੇ ਹਨ: ਅਮਨ ਅਰੋੜਾ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੁਨਾਮ , 13 Jul 2026

Last updated on: Jul 13, 2026, 17:26 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਪਾਰਟੀ 'ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨਪੁਰਾ ਨਗਰ ਉਨ੍ਹਾਂ ਲਈ ਸਿਰਫ਼ ਇੱਕ ਇਲਾਕਾ ਨਹੀਂ, ਸਗੋਂ ਆਪਣੇ ਪਰਿਵਾਰ ਵਾਂਗ ਹੈ। 

ਉਨ੍ਹਾਂ ਕਿਹਾ ਕਿ ਜਦੋਂ ਇਹ ਨਗਰ ਵਸਾਇਆ ਗਿਆ ਸੀ ਤਾਂ ਸਥਾਨਕ ਲੋਕਾਂ ਨੇ ਆਪਸੀ ਸਹਿਮਤੀ ਨਾਲ ਇਸ ਦਾ ਨਾਮ "ਭਗਵਾਨਪੁਰਾ" ਰੱਖਿਆ ਸੀ ਅਤੇ ਉਦੋਂ ਤੋਂ ਹੀ ਇਸ ਇਲਾਕੇ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਬਣਿਆ ਹੋਇਆ ਹੈ। ਅਮਨ ਅਰੋੜਾ ਨੇ ਕਿਹਾ ਕਿ ਅੱਜ ਭਗਵਾਨਪੁਰਾ ਦੇ ਦਰਜਨਾਂ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਵਿਕਾਸ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਖੇਤਰ ਦੇ ਲੋਕਾਂ ਨੂੰ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ, ਸਰਪੰਚਾਂ ਅਤੇ ਸਾਥੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਸਦਕਾ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ਦੇ ਆਪਣੇ ਏਜੰਡੇ ਨੂੰ ਇਸੇ ਰਫ਼ਤਾਰ ਨਾਲ ਅੱਗੇ ਵਧਾਉਂਦੀ ਰਹੇਗੀ ਅਤੇ ਹਰ ਵਰਗ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਸਰਪੰਚ, ਪੰਚ, ਵਰਕਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵੀ ਹਾਜ਼ਰ ਸਨ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD