Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ : ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾ

Mohinder Bhagat, AAP Punjab, Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 13 Jul 2026

Last updated on: Jul 13, 2026, 17:34 IST

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਖੇਤੀ ਨਾਲ ਸੰਬੰਧਤ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਸਸਤੀ ਵਿਆਜ ਦਰ 'ਤੇ ਕਰਜ਼ਾ ਪ੍ਰਦਾਨ ਕਰਨ ਵਿੱਚ ਨੌਜਵਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਏਆਈਐਫ ਸਕੀਮ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਪਿੰਡਾਂ ਦੀ ਅਰਥ-ਵਿਵਸਥਾ ਮਜ਼ਬੂਤ ਹੋ ਰਹੀ ਹੈ। ਇਕ ਸਫਲਤਾ ਕਹਾਣੀ ਨੂੰ ਸਾਂਝਾ ਕਰਦਿਆਂ ਉਨ੍ਹਾ ਦੱਸਿਆ ਕਿ ਐੱਸ.ਏ.ਐੱਸ. ਨਗਰ ਦੇ ਨੌਜਵਾਨ ਸ੍ਰੀ ਸਰਬਜੀਤ ਸਿੰਘ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਕੇਵਲ 6 ਫੀਸਦੀ ਵਿਆਜ ਦਰ 'ਤੇ ਕਰਜ਼ਾ ਉਪਲਬਧ ਹੋਇਆ ਜਿਸ ਨਾਲ ਉਸ ਨੂੰ ਘੱਟ ਵਿੱਤੀ ਬੋਝ ਵਿੱਚ ਆਪਣਾ ਉਦਯੋਗ ਸੁਰੂ ਕਰਨਾ ਸੰਭਵ ਹੋਇਆ। 

ਅੱਜ ਉਹ ਨੌਜਵਾਨ ਯੂਨਿਟ ਉੱਚ ਗੁਣਵੱਤਾ ਵਾਲਾ ਆਟਾ ਅਤੇ ਮਸਾਲੇ ਤਿਆਰ ਕਰਕੇ ਨਾ ਸਿਰਫ਼ ਚੰਗੀ ਆਮਦਨ ਕਮਾ ਰਿਹਾ ਹੈ, ਸਗੋਂ ਸਥਾਨਕ ਪੱਧਰ 'ਤੇ ਰੁਜ਼ਗਾਰ ਵੀ ਪੈਦਾ ਕਰ ਰਿਹਾ ਹੈ। ਨੌਜਵਾਨ ਸਰਬਜੀਤ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਹਿਲਾਂ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਸਨ, ਪਰ ਐਗਰੀਕਲਚਰ ਇੰਫਰਾਸਟਰਕਚਰ ਫੰਡ (AIF) ਸਕੀਮ ਦੀ ਮਦਦ ਨਾਲ ਅੱਜ ਇੱਕ ਸਫਲ ਖੇਤੀ-ਉਦਮੀ ਬਣੇ ਹਨ। 

ਉਨ੍ਹਾਂ ਕਿਹਾ ਕਿ ਏ.ਆਈ.ਐੱਫ. ਸਕੀਮ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਹੈ। ਬਾਗਬਾਨੀ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਏਆਈਐਫ ਸਕੀਮ ਖੇਤੀ-ਅਧਾਰਿਤ ਕਾਰੋਬਾਰ ਸਥਾਪਿਤ ਕਰਕੇ ਰੁਜ਼ਗਾਰ ਸਿਰਜਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰਦੀ ਹੈ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD