Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

ਕਿਹਾ; ਹਰ ਵਰਗ ਦੀ ਭਲਾਈ ਅਤੇ ਸਰਕਾਰ ਵਿੱਚ ਬਣਦੀ ਨੁਮਾਇੰਦਗੀ ਯਕੀਨੀ ਬਣਾਉਣਾ ਆਪ ਸਰਕਾਰ ਦੀ ਵਚਨਬੱਧਤਾ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੁਨਾਮ , 13 Jul 2026

Last updated on: Jul 13, 2026, 17:37 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੋਬੀ ਸਮਾਜ ਵੱਲੋਂ ਇਸ ਸਮਾਜ ਵਿਚਲੇ ਵੱਖ ਵੱਖ ਉਪ ਵਰਗਾਂ ਲਈ ਨੁਮਾਇੰਦਗੀ ਸਬੰਧੀ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਮਾਮਲੇ ਨੂੰ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਜਲਦ ਢੁੱਕਵਾਂ ਹੱਲ ਕਰਵਾਉਣਗੇ।

ਸੁਨਾਮ ਦੇ ਵ੍ਹਾਈਟ ਰੋਜ਼ ਹਾਲ ਵਿਖੇ ਧੋਬੀ ਮਹਾਂਸਭਾ ਵੱਲੋਂ ਕਰਵਾਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਬਣੀ ਹੈ। ਇਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸਮਾਜ ਦੇ ਹਰੇਕ ਵਰਗ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਰਕਾਰ ਨੇ ਵੱਖ-ਵੱਖ ਵਰਗਾਂ ਲਈ ਬੋਰਡਾਂ, ਕਮਿਸ਼ਨਾਂ ਅਤੇ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਹਰ ਭਾਈਚਾਰੇ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋ ਸਕੇ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਧੋਬੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੌਜੂਦਾ ਵੈਲਫੇਅਰ ਬੋਰਡ ਦੇ ਨਾਮ ਅਤੇ ਢਾਂਚੇ ਕਾਰਨ ਭਾਈਚਾਰੇ ਦੇ ਕਈ ਉਪ-ਵਰਗਾਂ ਨੂੰ ਲੋੜੀਂਦੀ ਨੁਮਾਇੰਦਗੀ ਨਹੀਂ ਮਿਲ ਰਹੀ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਕੋਲ ਦੋਵੇਂ ਵਿਕਲਪ ਵਿਚਾਰ ਅਧੀਨ ਹਨ—ਲੋੜ ਪੈਣ 'ਤੇ ਮੌਜੂਦਾ ਬੋਰਡ ਦੇ ਨਾਮ ਅਤੇ ਢਾਂਚੇ ਵਿੱਚ ਸੋਧ ਕੀਤੀ ਜਾਵੇਗੀ ਜਾਂ ਸਮੁੱਚੇ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਲਈ ਨਵਾਂ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਸਰਕਾਰ ਹੈ। 

ਸਰਕਾਰ ਦੀ ਨੀਤੀ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਹੈ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਬਹੁਤ ਦੁੱਖ ਅਤੇ ਤ੍ਰਾਸਦੀ ਦਾ ਸਾਹਮਣਾ ਕੀਤਾ ਹੈ। 

ਉਸ ਸਮੇਂ ਚਾਹੇ ਕੋਈ ਵੀ ਬੇਕਸੂਰ ਕਿਸੇ ਵੀ ਧਿਰ ਦੀ ਗੋਲੀ ਦਾ ਸ਼ਿਕਾਰ ਹੋਇਆ ਹੋਵੇ, ਹਰ ਮੌਤ ਨੇ ਇੱਕ ਪਰਿਵਾਰ ਨੂੰ ਅਸਹਿਣਯੋਗ ਦਰਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਇਤਿਹਾਸ ਵਜੋਂ ਹੀ ਦੇਖਿਆ ਜਾਣਾ ਚਾਹੀਦਾ ਹੈ, ਪਰ ਅਜਿਹੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ ਜੋ ਅੱਜ ਦੇ ਪੰਜਾਬ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਭਾਵਿਤ ਕਰੇ।

ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਸਮਾਜਿਕ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਸੰਵੇਦਨਸ਼ੀਲ ਮਾਮਲਿਆਂ 'ਤੇ ਬੋਲਦਿਆਂ ਸੰਜਮ, ਜ਼ਿੰਮੇਵਾਰੀ ਅਤੇ ਸੂਬੇ ਦੇ ਵੱਡੇ ਹਿੱਤ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਕੁਰਬਾਨੀਆਂ ਤੋਂ ਬਾਅਦ ਅਮਨ ਦਾ ਮਾਹੌਲ ਹਾਸਲ ਕੀਤਾ ਹੈ ਅਤੇ ਇਸ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਲਗਾਤਾਰ ਜਾਰੀ ਰਹੇਗੀ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD