Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ

ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ ਪ੍ਰੋਜੈਕਟ, ਬਰਸਾਤਾਂ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ

Harbhajan Singh ETO, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 13 Jul 2026

Last updated on: Jul 13, 2026, 18:27 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ ਸੁਚਾਰੂ ਨਿਕਾਸ ਲਈ ਬਣਾਈ ਜਾ ਰਹੀ ਸਾਈਡ ਡਰੇਨ ਦੇ ਕੰਮ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ "ਆਫ ਸਾਈਡ ਡਰੇਨ ਅਲੋਂਗ ਫਲਾਈਓਵਰ ਐਟ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ" ਪ੍ਰੋਜੈਕਟ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ 5 ਮਾਰਚ 2026 ਨੂੰ 9.31 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਈ ਸੀ। ਇਸ ਪ੍ਰੋਜੈਕਟ ਅਧੀਨ 9.31 ਕਰੋੜ ਰੁਪਏ ਦੀ ਲਾਗਤ ਨਾਲ ਸਾਈਡ ਡਰੇਨ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਛੇ ਮਹੀਨਿਆਂ ਦੀ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿਖੇ ਜੀ.ਟੀ. ਰੋਡ 'ਤੇ ਬਰਸਾਤਾਂ ਦੌਰਾਨ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਸਾਈਡ ਡਰੇਨ ਬਣਨ ਉਪਰੰਤ ਬਰਸਾਤੀ ਪਾਣੀ ਦਾ ਨਿਕਾਸ ਸੁਚਾਰੂ ਢੰਗ ਨਾਲ ਹੋਵੇਗਾ ਅਤੇ ਅੱਡਾ ਸਰਾਂ ਸਮੇਤ ਆਲੇ-ਦੁਆਲੇ ਦੇ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੂੰ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੋਕ ਹਿੱਤ ਨਾਲ ਜੁੜੇ ਹਰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

 

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD