Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਅਧਿਕਾਰੀਆਂ ਨੂੰ ਮੌਕੇ 'ਤੇ ਹੀ ਸਮੱਸਿਆਵਾਂ ਦੇ ਨਿਪਟਾਰੇ ਲਈ ਦਿੱਤੇ ਨਿਰਦੇਸ਼

Harbhajan Singh ETO, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 13 Jul 2026

Last updated on: Jul 13, 2026, 18:28 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਹਰੇਕ ਜਾਇਜ਼ ਸਮੱਸਿਆ ਦਾ ਸਮੇਂਬੱਧ ਹੱਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰ ਨੂੰ ਲੋਕਾਂ ਦੇ ਘਰਾਂ ਤੱਕ ਲਿਜਾਣਾ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਤੋਂ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਹੀ ਹੱਲ ਹੋ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਨਾ ਸਿਰਫ਼ ਲੋਕਾਂ ਦੀਆਂ ਨਿੱਜੀ ਅਤੇ ਜਨਤਕ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ, ਸਗੋਂ ਪਿੰਡਾਂ ਦੇ ਵਿਕਾਸ ਸਬੰਧੀ ਲੋੜਾਂ ਅਤੇ ਲੋਕਾਂ ਤੋਂ ਕੀਮਤੀ ਸੁਝਾਅ ਵੀ ਪ੍ਰਾਪਤ ਹੋ ਰਹੇ ਹਨ। 

ਇਨ੍ਹਾਂ ਸੁਝਾਵਾਂ ਦੇ ਆਧਾਰ 'ਤੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਮੁਹਿੰਮ ਤਹਿਤ ਹਲਕੇ ਦੇ ਹਰ ਪਿੰਡ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀ ਸਮੱਸਿਆ ਲੈ ਕੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। 

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਇਸੇ ਤਨਦੇਹੀ ਨਾਲ ਜਾਰੀ ਰਹੇਗੀ।

 

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD