Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੀਵਨਜੋਤ ਕੌਰ ਨੇ ਵਾਰਡ ਨੰਬਰ 23 ਦੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ

ਇਲਾਕਾ ਨਿਵਾਸੀਆਂ ਨੂੰ ਮਿਲੇਗੀ ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ

Jeevan Jyot Kaur, Amritsar, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 13 Jul 2026

Last updated on: Jul 13, 2026, 18:30 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਐਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼, ਸੁੱਚਾ ਅਤੇ ਨਿਰਵਿਘਨ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਵਿਧਾਇਕਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ, ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਇਸੇ ਉਦੇਸ਼ ਨਾਲ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਇਲਾਕੇ ਦੇ ਪਤਵੰਤੇ, ਵਸਨੀਕ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

 

Tags: Jeevan Jyot Kaur , Amritsar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD