Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਬੰਗਾ ਬੇਟ ਵਿਖੇ 2.30 ਕਰੋੜ ਰੁਪਏ ਦੇ ਹੜ੍ਹ ਰੋਕੂ ਪ੍ਰਾਜੈਕਟ ਦਾ ਨਿਰੀਖਣ ਕੀਤਾ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Web Admin

Web Admin

5 Dariya News

ਐਸ.ਬੀ.ਐਸ ਨਗਰ , 13 Jul 2026

Last updated on: Jul 14, 2026, 09:43 IST

ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੁਆਬਾ ਖੇਤਰ ਦੇ ਦੋ ਦਿਨਾ ਦੌਰੇ ਦੀ ਸ਼ੁਰੂਆਤ ਕੀਤੀ। ਇਹ ਦੌਰਾ ਦਰਿਆਵਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਦੌਰਿਆਂ ਦਾ ਹਿੱਸਾ ਹੈ। ਕੈਬਨਿਟ ਮੰਤਰੀ ਨੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨਾਲ ਬਲਾਚੌਰ ਉਪ-ਮੰਡਲ ਵਿੱਚ ਸਤਲੁਜ ਦਰਿਆ ਕੰਢੇ ਪੈਂਦੇ ਪਿੰਡ ਬੰਗਾ ਬੇਟ ਅਤੇ ਖੋਜਾ ਬੇਟ ਦਾ ਦੌਰਾ ਕੀਤਾ ਅਤੇ 2.30 ਕਰੋੜ ਰੁਪਏ ਦੀ ਲਾਗਤ ਨਾਲ ਹਾਲ ਹੀ ਵਿੱਚ ਮੁਕੰਮਲ ਹੋਏ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ।

ਇਸ ਪ੍ਰਾਜੈਕਟ ਤਹਿਤ ਬੰਨ੍ਹ 'ਤੇ 910 ਫੁੱਟ ਲੰਬਾ ਹੜ੍ਹ ਰੋਕੂ ਰਿਵੈਟਮੈਂਟ ਅਤੇ 8 ਸਟੱਡ ਬਣਾਏ ਗਏ ਹਨ ਤਾਂ ਜੋ ਦਰਿਆ ਦੇ ਕਿਨਾਰੇ ਦੇ ਕਟਾਅ ਨੂੰ ਰੋਕਿਆ ਜਾ ਸਕੇ ਅਤੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਹੜ੍ਹ ਰੋਕੂ ਉਪਾਵਾਂ 'ਤੇ 450 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ।

ਇਹ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਹੜ੍ਹਾਂ ਦੀ ਤਬਾਹੀ ਤੋਂ ਬਚਾਉਣ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਹੜ੍ਹ ਰੋਕੂ ਕੰਮਾਂ ਵਿੱਚ 101 ਬੋਲਡਰ ਅਤੇ ਹਾਈਬ੍ਰਿਡ ਰੋਕੂ ਕੰਮ, 17 ਬੰਨ੍ਹਾਂ ਨੂੰ ਉੱਚਾ ਚੁੱਕਣ ਦੇ ਕੰਮ, 22 ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮ, 188 ਨਾਲਿਆਂ ਦੀ ਸਫ਼ਾਈ ਅਤੇ 5 ਹੜ੍ਹ ਕੰਟਰੋਲ ਗੇਟ ਚਲਾਉਣ ਦੇ ਕੰਮ ਲਈ ਸ਼ਾਮਲ ਹਨ।

ਇਨ੍ਹਾਂ ਸਾਰਿਆਂ 'ਤੇ ਕੁੱਲ ਲਗਭਗ 450 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿਛਲੀਆਂ ਸਰਕਾਰਾਂ 'ਤੇ ਹੜ੍ਹ ਪ੍ਰਬੰਧਨ ਦੇ ਅਹਿਮ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਜਿਸ ਕਾਰਨ ਸਾਲਾਂ ਤੋਂ ਵੱਡੀ ਤਬਾਹੀ ਅਤੇ ਮੁਸ਼ਕਲਾਂ ਹੋਈਆਂ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਪੂਰੇ ਸੂਬੇ ਵਿੱਚ ਇੰਨੇ ਵੱਡੇ ਪੱਧਰ 'ਤੇ ਹੜ੍ਹ ਰੋਕੂ ਕੰਮ ਕਰਵਾਏ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਹੜ੍ਹ ਰੋਕੂ ਬੁਨਿਆਦੀ ਢਾਂਚੇ ਦਾ ਅਸਰ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ ਅਤੇ ਇਸ ਨਾਲ ਨਾਜ਼ੁਕ ਇਲਾਕਿਆਂ ਵਿੱਚ ਹੜ੍ਹਾਂ ਦਾ ਪ੍ਰਭਾਵ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਦਰਿਆ ਕੰਢੇ ਵਸਦੇ ਲੋਕਾਂ ਦੀ ਜਾਨ, ਮਾਲ ਅਤੇ ਖੇਤੀ ਜ਼ਮੀਨ ਦੀ ਰੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਇਸ ਪ੍ਰਾਜੈਕਟ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਬੰਗਾ ਬੇਟ ਅਤੇ ਖੋਜਾ ਬੇਟ ਵਿਖੇ ਇਹ ਪ੍ਰਾਜੈਕਟ ਲਗਭਗ 2,500 ਲੋਕਾਂ ਅਤੇ ਕਰੀਬ 10,000 ਏਕੜ ਉਪਜਾਊ ਖੇਤੀ ਜ਼ਮੀਨ ਨੂੰ ਹੜ੍ਹਾਂ ਅਤੇ ਦਰਿਆ ਦੇ ਕਟਾਅ ਤੋਂ ਬਚਾਅ ਪ੍ਰਦਾਨ ਕਰੇਗਾ। ਮੰਤਰੀ ਨੇ ਦੱਸਿਆ ਕਿ ਪਹਿਲਾਂ ਹੜ੍ਹਾਂ ਵਰਗੀ ਸਥਿਤੀ ਕਾਰਨ ਕਟਾਅ ਬਹੁਤ ਜ਼ਿਆਦਾ ਹੋ ਗਿਆ ਸੀ, ਜਿਸ ਨਾਲ ਦਰਿਆ ਦੇ ਬਰਮ ਅਤੇ ਬੰਨ੍ਹ ਵਿਚਕਾਰ ਦੂਰੀ ਘੱਟ ਗਈ ਸੀ ਅਤੇ ਨਾਲ ਲੱਗਦੇ ਪਿੰਡਾਂ ਲਈ ਗੰਭੀਰ ਖ਼ਤਰਾ ਪੈਦਾ ਹੋ ਗਿਆ ਸੀ।

ਇਸ ਲਈ ਇਹ ਕੰਮ ਕਰਨਾ ਜ਼ਰੂਰੀ ਹੋ ਗਿਆ ਸੀ। ਇਹ ਪ੍ਰਾਜੈਕਟ ਦਰਿਆ ਦੀ ਪਾਣੀ ਲਿਜਾਣ ਦੀ ਸਮਰੱਥਾ ਅਤੇ ਹੜ੍ਹ ਦੇ ਪਾਣੀ ਦੇ ਪ੍ਰਬੰਧਨ ਵਿੱਚ ਵੀ ਸੁਧਾਰ ਕਰੇਗਾ। ਹੜ੍ਹਾਂ ਦੀ ਤਿਆਰੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਇੱਕ ਵਿਸ਼ੇਸ਼ ਕਮੇਟੀ ਨੇ ਪਿਛਲੇ ਹੜ੍ਹਾਂ ਦੇ ਆਧਾਰ 'ਤੇ ਪੰਜਾਬ ਭਰ ਵਿੱਚ ਦਰਿਆਵਾਂ ਦੇ ਸਾਰੇ ਨਾਜ਼ੁਕ ਸਥਾਨਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ ਲਗਭਗ ਸਾਰਿਆਂ ਨੂੰ ਜੰਗੀ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਰੋਕੂ ਕੰਮਾਂ ਦੀ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਜ਼ੋਰ ਦੇ ਕੇ ਕਿਹਾ ਕਿ ਹੜ੍ਹਾਂ ਤੋਂ ਲੋਕਾਂ ਦੀ ਜਾਨ, ਮਾਲ ਅਤੇ ਖੇਤੀ ਜ਼ਮੀਨ ਦੀ ਰੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਸਮੇਤ ਸਥਾਨਕ ਵਾਸੀਆਂ ਨੇ ਦਰਿਆ ਕੰਢੇ ਮੰਤਰੀ ਦੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਏ ਹੜ੍ਹ ਰੋਕੂ ਕੰਮ ਭਾਰੀ ਮੀਂਹ ਅਤੇ ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਣਗੇ।

ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਥਾਨਕ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਕਦੇ ਵੀ ਇਸ ਇਲਾਕੇ ਵਿੱਚ ਇੰਨੇ ਵਿਆਪਕ ਅਤੇ ਵੱਡੇ ਪੱਧਰ 'ਤੇ ਹੜ੍ਹ ਰੋਕੂ ਉਪਾਅ ਨਹੀਂ ਦੇਖੇ ਅਤੇ ਆਸ ਪ੍ਰਗਟਾਈ ਕਿ ਇਹ ਉਪਰਾਲੇ ਹੜ੍ਹਾਂ ਦੇ ਵਾਰ-ਵਾਰ ਆਉਣ ਵਾਲੇ ਖ਼ਤਰੇ ਤੋਂ ਸਥਾਈ ਰਾਹਤ ਦੇਣਗੇ। ਇਸ ਮੌਕੇ ਸੁਪਰਡੈਂਟਿੰਗ ਇੰਜੀਨੀਅਰ ਡਰੇਨੇਜ ਅਤੇ ਮਾਈਨਿੰਗ ਅਮਰਿੰਦਰ ਸਿੰਘ ਪੰਧੇਰ, ਕਾਰਜਕਾਰੀ ਇੰਜੀਨੀਅਰ ਤੁਸ਼ਾਰ ਗੋਇਲ, ਐਸ.ਡੀ.ਓ. ਹਰਕਮਲ ਹੀਰਾ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD