Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

Tarunpreet Singh Sond, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 13 Jul 2026

Last updated on: Jul 14, 2026, 09:52 IST

ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਵਿਲੱਖਣ ਸੱਭਿਆਚਾਰਕ ਪਛਾਣ ਨੂੰ ਸੰਭਾਲਣ ਦੀ ਦੂਰਅੰਦੇਸ਼ੀ ਸੋਚ ਨੂੰ ਸਾਕਾਰ ਕਰਦੀਆਂ ਹਨ। ਸੌਂਦ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਸੈਰ ਸਪਾਟਾ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਨਿਵੇਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਦਾ ਤਜਰਬਾ ਹੋਰ ਬਿਹਤਰ ਹੋਵੇਗਾ, ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪ੍ਰਵੇਸ਼ ਦੁਆਰ 'ਤੇ ਬਣਾਏ ਜਾ ਰਹੇ ਵਿਰਾਸਤੀ ਸੁਆਗਤ ਗੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਦਾਖਲ ਹੋਣ ਵਾਲੇ ਸੈਲਾਨੀਆਂ ਲਈ ਸ਼ਾਨਦਾਰ ਅਤੇ ਆਕਰਸ਼ਕ ਪ੍ਰਵੇਸ਼ ਦੁਆਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 8.30 ਕਰੋੜ ਰੁਪਏ ਦੀ ਲਾਗਤ ਵਾਲੇ ਮਲੋਟ ਕਰਾਫਟ ਕੋਰੀਡੋਰ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਇਹ ਪ੍ਰਾਜੈਕਟ ਪੰਜਾਬ ਦੀਆਂ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ, ਸਥਾਨਕ ਕਾਰੀਗਰਾਂ ਨੂੰ ਸਹਾਰਾ ਦੇਣ ਅਤੇ ਸੈਲਾਨੀਆਂ ਲਈ ਇੱਕ ਆਕਰਸ਼ਕ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਪ੍ਰਵੇਸ਼ ਦੁਆਰ 'ਤੇ ਯਾਦਗਾਰੀ ਗੇਟ ਦੀ ਉਸਾਰੀ, ਸ਼ਹੀਦ ਊਧਮ ਸਿੰਘ ਮੈਮੋਰੀਅਲ ਮਿਊਜ਼ੀਅਮ ਦੇ ਵਿਸਥਾਰ ਅਤੇ ਆਡੀਟੋਰੀਅਮ ਦੀ ਉਸਾਰੀ ਲਈ 14.30 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਸੂਬੇ ਦੇ ਵਿਰਾਸਤੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ। ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਹੈਰੀਟੇਜ ਸਟਰੀਟ ਦੇ ਵਿਕਾਸ ਅਤੇ ਸੁੰਦਰੀਕਰਨ ਲਈ 9 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਆਧਿਆਤਮਿਕ ਅਤੇ ਸੈਰ ਸਪਾਟਾ ਅਨੁਭਵ ਮਿਲੇਗਾ।

ਕਪੂਰਥਲਾ ਜ਼ਿਲ੍ਹੇ ਦੀ ਕਾਂਜਲੀ ਵੈਟਲੈਂਡ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾ ਰਹੇ ਈਕੋ ਟੂਰਿਜ਼ਮ ਐਕਸਪੀਰੀਅੰਸ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ, ਜਿਸ ਵਿੱਚ ਪੰਜ ਸਾਲਾਂ ਲਈ ਇਸ ਦਾ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਵੀ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਵਾਤਾਵਰਣ ਪੱਖੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਮਹੱਤਵਪੂਰਨ ਵੈਟਲੈਂਡ ਦੀ ਸੰਭਾਲ ਵੀ ਯਕੀਨੀ ਬਣਾਏਗਾ।

ਸਮੇਂ ਸਿਰ ਪ੍ਰਾਜੈਕਟ ਮੁਕੰਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੌਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ, ਕਿਸੇ ਵੀ ਰੁਕਾਵਟ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਸਾਰੀ ਤੇ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਬਿਹਤਰ ਸੈਰ ਸਪਾਟਾ ਸਹੂਲਤਾਂ ਦਾ ਲਾਭ ਮਿਲ ਸਕੇ। ਮੀਟਿੰਗ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD